Amloh Road News: ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਅਧੀਨ ਆਉਂਦੀਆਂ ਲਿੰਕ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ

Amloh Road News
ਅਮਲੋਹ : ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਾਉਣ ਮੌਕੇ। ਤਸਵੀਰ : ਅਨਿਲ ਲੁਟਾਵਾ

Amloh Road News: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਿਆਂ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਦਿੱਖ ਨੂੰ ਸੁਧਾਰਨ ਲਈ ਲਗਾਤਾਰ ਵੱਡੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਤਹਿਤ ਜਲਦੀ ਹੀ ਹਲਕਾ ਅਮਲੋਹ ਅਧੀਨ ਆਉਂਦੀਆਂ ਲਿੰਕ ਸੜਕਾਂ ਦਾ ਵੀ ਪੂਰੀ ਤਰ੍ਹਾਂ ਕਾਇਆ ਕਲਪ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਤਿੰਨ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਹਲਕੇ ਦਾ ਯੋਜਨਾਬੱਧ ਢੰਗ ਨਾਲ ਸਰਵਪੱਖੀ ਵਿਕਾਸ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ, ਜਿਸ ਤਹਿਤ ਅੱਜ ਮੰਡੀ ਗੋਬਿੰਦਗੜ੍ਹ ਤੋਂ ਫਤਹਿਗੜ੍ਹ ਸਾਹਿਬ ਵਾਇਆ ਡਡਹੇੜੀ ਤੇ ਕੋਟਲਾ ਡਡਹੇੜੀ ਦੀ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਿਰਧਾਰਤ ਸਮੇਂ ਅੰਦਰ ਕੰਮਾਂ ਨੂੰ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕਰੀਬ 10.80 ਕਿਲੋਮੀਟਰ ਲੰਬੀ ਸੜਕ ’ਤੇ 2.19 ਕਰੋੜ ਦੀ ਲਾਗਤ ਆਵੇਗੀ ਤੇ ਇਹ ਅਗਲੇ ਤਿੰਨ ਤੋਂ ਚਾਰ ਮਹੀਨਿਆਂ ਅੰਦਰ ਮੁਕੰਮਲ ਹੋਵੇਗੀ।

ਇਹ ਵੀ ਪੜ੍ਹੋ: Delhi News: ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਵੱਡਾ ਫੈਸਲਾ

ਇਸ ਮੌਕੇ ਚੇਅਰਮੈਨ ਜਗਦੀਪ ਸਿੰਘ ਚੱਠਾ, ਸਰਪੰਚ ਅਮਨਿੰਦਰ ਸਿੰਘ ਗਰੇਵਾਲ, ਸੁਖਬੀਰ ਸਿੰਘ ਗਰੇਵਾਲ, ਜਗਜੀਵਨ ਸਿੰਘ ਔਲਖ, ਭੁਪਿੰਦਰ ਸਿੰਘ ਸੰਧੂ, ਰੋਹਿਤ ਗੋਇਲ, ਸਤਪਾਲ ਸਿੰਘ ਲੋਧੀ, ਐਸਡੀਓ ਪੰਜਾਬ ਮੰਡੀ ਬੋਰਡ ਗੁਰਪ੍ਰੀਤ ਸਿੰਘ, ਜੇਈ ਮੰਡੀ ਬੋਰਡ ਸੁਖਮਨਰਾਜ ਸਿੰਘ, ਜੇਈ ਲੋਕ ਨਿਰਮਾਣ ਵਿਭਾਗ ਦਲਜੀਤ ਮਸੀਹ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।