Canola Mustard Cultivation: ਕਨੋਲਾ ਗੋਭੀ ਸਰ੍ਹੋਂ ਦੀ ਕਾਸ਼ਤ ਕਿਸਾਨਾਂ ਲਈ ਖੇਤੀ ਵਿਭਿੰਨਤਾ ਲਿਆਉਣ ਵਿਚ ਸਹਾਇਕ ਹੈ ਅਤੇ ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹੁੰਦੇ ਹਨ।
ਇਹ ਖਬਰ ਵੀ ਪੜ੍ਹੋ : Nationwide Awareness Campaign: ਹੁਣ ਬਾਰਾਂ ਰਾਜਾਂ ’ਚ ਐੱਸਆਈਆਰ ਅਭਿਆਨ
ਬਿਜਾਈ ਦਾ ਸਮਾਂ: | Canola Mustard Cultivation
ਕਨੋਲਾ ਗੋਭੀ ਸਰੋ੍ਹਂ ਦੀ ਬਿਜਾਈ 10 ਤੋਂ 30 ਅਕਤੂਬਰ ਅਤੇ ਪਨੀਰੀ ਰਾਹੀਂ ਗੋਭੀ ਸਰ੍ਹੋਂ ਨਵੰਬਰ ਤੋਂ ਅੱਧ ਦਸੰਬਰ ਤੱਕ ਬੀਜੀ ਜਾ ਸਕਦੀ ਹੈ। ਜਮੀਨ ਵਿੱਚ ਨਮੀ ਘੱਟ ਹੋਵੇ ਤਾਂ ਇਸ ਦੀ ਬਿਜਾਈ ਤੋਂ ਇੱਕ ਰਾਤ ਪਹਿਲਾਂ ਬੀਜ ਨੂੰ ਗਿੱਲੀ ਮਿੱਟੀ ਵਿੱਚ ਮਿਲਾ ਕੇ ਰੱਖਣਾ ਚਾਹੀਦਾ ਹੈ। ਮਿੱਟੀ ਵਿੱਚ ਮਿਲਾਇਆ ਹੋਇਆ ਬੀਜ ਖੇਤ ਵਿੱਚ ਇੱਕਸਾਰ ਵੰਡ ਲਈ ਵੀ ਸਹਾਈ ਹੁੰਦਾ ਹੈ ।
ਬੀਜ ਦੀ ਮਾਤਰਾ ਤੇ ਬੂਟਿਆਂ ਵਿਚਕਾਰ ਫਾਸਲਾ:
ਇਸ ਲਈ 1.5 ਕਿੱਲੋ ਬੀਜ ਪ੍ਰਤੀ ਏਕੜ ਵਰਤੋ। ਨਿਰੋਲ ਫਸਲ ਦੀ ਬਿਜਾਈ ਡਰਿੱਲ ਜਾਂ ਪੋਰੇ ਨਾਲ 30 ਸੈਂਟੀਮੀਟਰ ਵਿੱਥ ਵਾਲੀਆਂ ਲਾਈਨਾਂ ਵਿੱਚ 4-5 ਸੈਂਟੀਮੀਟਰ ਡੂੰਘੀ ਕਰੋ। ਬੂਟਿਆਂ ਵਿਚਕਾਰ 10 ਤੋਂ 15 ਸੈਂਟੀਮੀਟਰ ਦੀ ਵਿੱਥ ਰੱਖੋ। ਗੋਭੀ ਸਰ੍ਹੋਂ ਦੀਆਂ ਕਤਾਰਾਂ ਵਿੱਚ 45 ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ 10 ਸੈਂਟੀਮੀਟਰ ਰੱਖਣਾ ਚਾਹੀਦਾ ਹੈ । ਜੇਕਰ ਕਨੋਲਾ ਗੋਭੀ ਸਰ੍ਹੋਂ ਜੀਐੱਸਸੀ 6 ਦੀ ਬਿਜਾਈ ਨਵੰਬਰ ਮਹੀਨੇ ਵਿੱਚ ਕਰਨੀ ਪਵੇ ਤਾਂ ਕਤਾਰਾਂ ਵਿਚਕਾਰ ਫਾਸਲਾ 30 ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ 10 ਸੈਂਟੀਮੀਟਰ ਰੱਖਣਾ ਚਾਹੀਦਾ ਹੈ।
ਖਾਦਾਂ: | Canola Mustard Cultivation
ਦਰਮਿਆਨੀਆਂ ਉਪਜਾਊ ਜ਼ਮੀਨਾਂ ਵਿੱਚ ਗੋਭੀ ਸਰ੍ਹੋਂ ਦੀ ਫਸਲ ਨੂੰ 90 ਕਿੱਲੋ ਯੂਰੀਆ ਅਤੇ 75 ਕਿੱਲੋ ਫ਼ਾਸਫੋਰਸ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋ ਮਿੱਟੀ ਪਰਖ ਦੇ ਅਧਾਰ ’ਤੇ ਪੋਟਾਸ਼ ਤੱਤ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ ਗੋਭੀ ਸਰ੍ਹੋਂ ਨੂੰ 6 ਕਿੱਲੋ ਪੋਟਾਸ਼ (10 ਕਿੱਲੋ ਮਿਉਰੇਟ ਆਫ ਪੋਟਾਸ਼) ਪ੍ਰਤੀ ਏਕੜ ਪਾਓ।
ਨਦੀਨਾਂ ਦੀ ਰੋਕਥਾਮ:
ਗੋਭੀ ਸਰ੍ਹੋਂ ਨੂੰ ਬਿਜਾਈ ਤੋਂ 1 ਮਹੀਨੇ ਬਾਅਦ ਹੈਂਡ-ਹੋ ਨਾਲ ਇੱਕ ਗੋਡੀ ਅਤੇ ਦੂਜੀ ਗੋਡੀ, ਜੇ ਲੋੜ ਪਵੇ ਤਾਂ ਪਹਿਲੀ ਗੋਡੀ ਤੋਂ 21 ਦਿਨਾਂ ਬਾਅਦ ਕਰੋ।
ਕੁੱਝ ਜ਼ਰੂਰੀ ਨੁਕਤੇ:
- ਫੁੱਲ ਪੈਣ ਦੀ ਸ਼ੁਰੂਆਤੀ ਅਵਸਥਾ, ਫ਼ਲੀਆਂ ਬਣਨ ਅਤੇ ਦਾਣੇ ਬਣਨ ਸਮੇਂ ਸਿੰਚਾਈ ਦਾ ਖਾਸ ਖਿਆਲ ਰੱਖੋ।
- ਜੇ ਨਾਈਟ੍ਰੋਜਨ ਯੂਰੀਆ ਦੀ ਸ਼ਕਲ ਵਿੱਚ ਪਾਉਣੀ ਹੋਵੇ ਤਾਂ ਰੌਣੀ ਤੋਂ ਤੁਰੰਤ ਪਹਿਲਾਂ ਪਾਓ।
- ਫ਼ਾਸਫ਼ੋਰਸ ਲਈ ਸਿੰਗਲ ਸੁਪਰਫਾਸਫੇਟ ਖਾਦ ਨੂੰ ਪਹਿਲ ਦਿਓ। ਜੇ ਇਹ ਖਾਦ ਨਾ ਮਿਲੇ ਤਾਂ ਖਾਸ ਕਰਕੇ ਸਲਫਰ ਤੱਤ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ 80 ਕਿੱਲੋ ਜਿਪਸਮ ਜਾਂ 13 ਕਿੱਲੋ ਬੈਂਟੋਨਾਈਟ-ਸਲਫਰ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਅਤੇ ਫ਼ਾਸਫੋਰਸ ਤੱਤ ਦੀ ਪੂਰਤੀ ਲਈ 26 ਕਿੱਲੋ ਡੀਏਪੀ ਪ੍ਰਤੀ ਏਕੜ ਪਾਓ ।
- ਗੋਭੀ ਸਰ੍ਹੋਂ ਨੂੰ ਸਾਰੀ ਫਾਸਫੋਰਸ, ਪੋਟਾਸ਼ ਅਤੇ ਅੱਧੀ ਨਾਈਟ੍ਰੋਜਨ ਬਿਜਾਈ ਸਮੇਂ ਪਾਓ। ਬਾਕੀ ਦੀ ਅੱਧੀ ਨਾਈਟ੍ਰੋਜਨ ਪਹਿਲੇ ਪਾਣੀ ਨਾਲ ਪਾਓ।
ਧੰਨਵਾਦ ਸਹਿਤ















