Ransom Case: ਇਮੀਗ੍ਰੇਸ਼ਨ ਵਾਲੇ ਤੋਂ 10 ਲੱਖ ਦੀ ਫਿਰੋਤੀ ਮੰਗਣ ਵਾਲਾ ਫਰੀਦਕੋਟ ਪੁਲਿਸ ਨੇ ਕੁਝ ਘੰਟਿਆਂ ’ਚ ਕੀਤਾ ਕਾਬੂ

Ransom Case

Ransom Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਜੀਰੋ ਟੌਲਰੈਸ ਦੀ ਨੀਤੀ ਅਪਣਾਈ ਹੋਈ ਹੈ। ਜਿਸਦੇ ਤਹਿਤ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਰਹਿਨੁਮਾਈ ਹੇਠ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ 10 ਲੱਖ ਰੁਪਏ ਫਿਰੋਤੀ ਮੰਗਣ ਦੇ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਸਿਰਫ਼ ਕੁਝ ਘੰਟਿਆਂ ਅੰਦਰ ਹੀ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ 30 ਅਕਤੂਬਰ ਨੂੰ ਫ਼ਰੀਦਕੋਟ ਜ਼ਿਲ੍ਹੇ ਅੰਦਰ ਇਮੀਗਰੇਸ਼ਨ ਦਾ ਕੰਮ ਕਰਦੇ ਇੱਕ ਵਿਅਕਤੀ ਨੂੰ ਕਿਸੇ ਵੱਟਸਐਪਰ ਨੰਬਰ ਰਾਹੀ 10 ਲੱਖ ਦੀ ਫਿਰੋਤੀ ਮੰਗਣ ਦੀ ਘਟਨਾ ਦਰਜ ਕੀਤੀ ਗਈ ਸੀ। ਜਿਸ ਸਬੰਧੀ ਘਟਨਾਕਰਮੀ ਵੱਲੋਂ ਫਿਰੋਤੀ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਨੂੰ ਨੁਕਸਾਨ ਕਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਦੀ ਸੂਚਨਾ ਮਿਲਦੇ ਹੀ ਫ਼ਰੀਦਕੋਟ ਪੁਲਿਸ ਵੱਲੋਂ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਫ਼ਰੀਦਕੋਟ) ਦੀ ਨਿਗਰਾਨੀ ਹੇਠ ਥਾਣਾ ਸਿਟੀ ਫਰੀਦਕੋਟ ਅਤੇ ਸੀ.ਆਈ.ਏ ਸਟਾਫ ਦੀਆਂ ਟੀਮਾਂ ਵੱਲੋਂ ਇਸ ਵਿਅਕਤੀ ਦੀ ਭਾਲ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ: LPG Gas Price: ਖੁਸ਼ਖਬਰੀ- ਐਲਪੀਜੀ ਸਿਲੰਡਰ ਦੀਆਂ ਘਟੀਆਂ ਕੀਮਤਾਂ, ਜਾਣੋ

ਜਿਸ ਦੌਰਾਨ ਟੈਕਨੀਕਲ ਇੰਨਪੁਟ ਅਤੇ ਹਿਊਮਨ ਇੰਟੈਲੀਜੈਸ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਇਸ ਮਾਮਲੇ ਦੇ ਵਿੱਚ ਮਨਦੀਪ ਸਿੰਘ ਨੂੰ ਸਿਰਫ ਕੁਝ ਘੰਟਿਆਂ ਅੰਦਰ ਹੀ ਫ਼ਰੀਦਕੋਟ ਦੇ ਕੰਮੇਆਣਾ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ ਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਜੋਂ ਹੋਈ ਹੈ ਜੋ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਕਾ ਵਜੋਂ ਹੋਈ ਹੈ। ਸ਼ੁਰੂਆਤੀ ਜਾਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਸ਼ਾਤਿਰ ਕਿਸਮ ਦਾ ਵਿਅਕਤੀ ਹੈ। ਜਿਸ ਵੱਲੋਂ ਫਿਰੌਤੀ ਦੀ ਮੰਗ ਲਈ ਵਰਤਿਆ ਗਿਆ ਵੱਟਸਐਪ ਮੋਬਾਇਲ ਨੰਬਰ ਕਿਸੇ ਮੈਸੇਜਿੰਗ ਐਪ ’ਤੇ ਕਿਸੇ ਪਾਸੋ ਧੋਖੇ ਨਾਲ ਓ.ਟੀ.ਪੀ ਲੈ ਕੇ ਆਪਣੇ ਆਪ ਵਰਤਿਆ ਜਾ ਰਿਹਾ ਸੀ। ਜਿਸ ਦੀ ਵਰਤੋਂ ਇਸ ਵੱਲੋਂ ਫਿਰੋਤੀ ਮੰਗਣ ਲਈ ਕੀਤੀ ਗਈ ਸੀ। Ransom Case

Ransom Case
ਫਰੀਦਕੋਟ ਪੁਲਿਸ ਮਾਮਲੇ ਸਬੰਧੀ ਜਾਣਕਾਰੀ ਦਿੰਦੀ ਹੋਈ।

ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਵੱਲੋਂ ਦੁਕਾਨ ਦੇ ਬਾਹਰ ਲੱਗੇ ਸਟਰ ਅਤੇ ਫੈਲਕਸ ਬੋਰਡਾਂ ’ਤੇ ਲਿਖੇ ਨੰਬਰ ਲੈ ਕੇ ਇਮੀਗਰੇਸ਼ਨ ਮਾਲਕ ਨੂੰ ਧਮਕੀ ਦਿੱਤੀ ਗਈ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਇਸ ਦੇ ਖਿਲਾਫ ਪਹਿਲਾ ਵੀ ਫਿਰੌਤੀ ਮੰਗਣ ਅਤੇ ਨਸ਼ੇ ਦੀ ਤਸਕਰੀ ਸਬੰਧੀ 03 ਮਾਮਲੇ ਦਰਜ ਰਜਿਸਟਰ ਹਨ। ਫ਼ਰੀਦਕੋਟ ਪੁਲਿਸ ਵੱਲੋਂ ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਨੰਬਰ 444 ਅਧੀਨ ਧਾਰਾ 308(4), 351(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਜਾ ਚੁੱਕਾ ਹੈ। ਇਸ ਤੋ ਇਲਾਵਾ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ।