ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ
MSG Bhandara: (ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ 134ਵਾਂ ਪਵਿੱਤਰ ਐੱਮਐੱਸਜੀ ਅਵਤਾਰ ਦਿਹਾੜਾ 5 ਨਵੰਬਰ ਬੁੱਧਵਾਰ ਨੂੰ ਸ਼ਾਹ ਸਤਿਨਾਮ ਜੀ-ਸ਼ਾਹ ਮਸਤਾਨਾ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ’ਚ ਮਨਾਇਆ ਜਾਵੇਗਾ ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੈ ਭੰਡਾਰੇ ਸਬੰਧੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ: ਗਿਆਨ ਰੂਪੀ ਪ੍ਰਕਾਸ਼ ਕਰਦਾ ਹੈ ਸੱਚਾ ਗੁਰੂ : ਪੂਜਨੀਕ ਗੁਰੂ ਜੀ
ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਦੇਸ਼-ਵਿਦੇਸ਼ ਦੀ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਵੀ ਕਰੇਗੀ। ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 (ਸੰਨ 1891) ਕੱਤਕ ਦੀ ਪੂਰਨਮਾਸ਼ੀ ਨੂੰ ਪਿੰਡ ਕੋਟੜਾ, ਤਹਿਸੀਲ ਗੰਧੇਅ ਰਿਆਸਤ ਕਲਾਇਤ ਬਲੋਚਿਸਤਾਨ (ਹੁਣ ਪਾਕਿਸਤਾਨ ’ਚ) ’ਚ ਪੂਜਨੀਕ ਪਿਤਾ ਸ੍ਰੀ ਪਿੱਲਾ ਮੱਲ ਜੀ ਅਤੇ ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੇ ਘਰ ਅਵਤਾਰ ਧਾਰਨ ਕੀਤਾ ਇਸ ਦਿਨ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਸਾਲ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੀ ਹੈ।













