
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਿਜਲੀ ਸੋਧ ਬਿੱਲ 2025 ਜੋ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਮਨਜ਼ੂਰ ਕਰਨ ਲਈ ਭੇਜਿਆ ਸੀ। ਇਸ ਨੂੰ ਪੰਜਾਬ ਸਰਕਾਰ ਤੁਰੰਤ ਰੱਦ ਕਰਕੇ ਕੇਂਦਰ ਸਰਕਾਰ ਨੂੰ ਵਾਪਸ ਭੇਜਿਆ ਜਾਵੇ ਤਾਂ ਜੋ ਇਸ ਬਿਜਲੀ ਸੈਕਟਰ ਨੂੰ ਕਾਰਪੋਰੇਟ ਘਰਾਣਿਆ ਦੇ ਚੁੰਗਲ ’ਚੋਂ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਹੜ੍ਹ ਪੀੜਤਾਂ ਨੂੰ ਅਜੇ ਤੱਕ ਪੂਰਨ ਤੌਰ ’ਤੇ ਮੁਆਵਜ਼ਾ ਨਹੀਂ ਦਿੱਤਾ ਗਿਆ ਜੋ ਆਮ ਆਦਮੀ ਪਾਰਟੀ ਦੀ ਸੁਪਰੀਮੋ ਆਰਵਿੰਦ ਕੇਜਰੀਵਾਲ ਗੁਜਰਾਤ ਵਿੱਚ ਐਲਾਨ ਕਰ ਰਿਹਾ ਹੈ ਕਿ ਪੰਜਾਬ ਵਿੱਚ ਹੜ੍ਹ ਪੀੜਤਾਂ ਨੂੰ ਪੰਜਾਹ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਜੋ ਸੱਚਾਈ ਤੋਂ ਕੋਹਾਦੂਰ ਝੂਠ ਦਾ ਪੁਲੰਦਾ ਹੈ,ਡੀਏਪੀ ਅਤੇ ਯੂਰੀਆ ਖਾਦ ਦੀ ਕਿੱਲਤ ਵੱਡੀ ਮਾਤਰਾ ਵਿੱਚ ਪਾਈ ਜਾ ਰਹੀ ਹੈ ਇਸ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਝੋਨੇ ਦਾ ਝਾੜ ਘਟਣ ਕਰਕੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਤਾ ਜੋ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ।
ਇਹ ਵੀ ਪੜ੍ਹੋ: Salary Increase: ਇਹਨਾਂ ਕਰਮਚਾਰੀਆਂ ਦੀ ਹੋ ਗਈ ਮੌਜ, ਤਨਖਾਹਾਂ ’ਚ ਕੀਤਾ ਵਾਧਾ
ਇਸ ਮੌਕੇ ਸ਼ਮਸ਼ੇਰ ਸਿੰਘ ਕਿੰਗਰਾ ਸੂਬਾ ਜਨਰਲ ਸਕੱਤਰ ਕੌਮੀ ਕਿਸਾਨ ਯੂਨੀਅਨ, ਜਸਪਾਲ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਸੁਖਦੇਵ ਸਿੰਘ ਬੱਬੀ ਬਰਾੜ ਜ਼ਿਲ੍ਹਾ ਜਰਨਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਰਾਜਵੀਰ ਸੰਧਵਾਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਜਿੰਦਰ ਸਿੰਘ ਤੂੰਬੜ ਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ, ਰਜਿੰਦਰ ਸਿੰਘ ਕਿੰਗਰਾ ਜ਼ਿਲਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਕੁਲਦੀਪ ਸਿੰਘ ਘੁਦੂਵਾਲਾ ਬਲਾਕ ਪ੍ਰਧਾਨ ਸਾਦਕ ,ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਜੋਰਾ ਸਿੰਘ ਭਾਣਾ ਜਿਲਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ, ਸ਼ਮਸ਼ੇਰ ਸਿੰਘ ਜਲਾਲੇਆਣਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸੁਖਦੇਵ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਹਰਮੇਲ ਸਿੰਘ ਢਿੱਲੋਂ ਜ਼ਿਲ੍ਹਾ ਯੂਥ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਆਦਿ ਹਾਜ਼ਰ ਸਨ। Faridkot News













