Cricket News: ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੀ ਵਿਨਜੋਤ ਕੌਰ ਨੇ ਅੰਡਰ-19 ਕ੍ਰਿਕਟ ’ਚ ਜਿੱਤਿਆ ਚਾਂਦੀ ਦਾ ਤਗਮਾ

Cricket News
ਫਰੀਦਕੋਟ : ਵਿਨਜੋਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਜਨਰਲ ਜਸਬੀਰ ਸਿੰਘ ਸੰਧੂ, ਪ੍ਰਿੰਸੀਪਲ ਅਪੂਰਵ ਦੇਵਗਣ, ਨਾਲ ਵਾਈਸ ਪ੍ਰਿੰਸੀਪਲ ਰਾਕੇਸ਼ ਧਵਨ ਅਤੇ ਸਪੋਰਟਸ ਕੋਆਰਡੀਨੇਟਰ ਜਤਿੰਦਰ ਸਿੰਘ ਅਕਰਮ। 

Cricket News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਵਿੱਦਿਅਕ ਖੇਤਰ ’ਚ ਹਮੇਸ਼ਾ ਮੋਹਰੀ ਰਹਿਣ ਵਾਲੀ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੀ 12ਵੀਂ ਜਮਾਤ ਦੀ ਵਿਦਿਆਰਥਣ ਵਿਨਜੋਤ ਕੌਰ ਨੇ ਅੰਡਰ-19 ਕ੍ਰਿਕਟ ਲੜਕੀਆਂ ਦੇ ਮੋਗਾ ਵਿਖੇ ਹੋਏ ਰਾਜ ਪੱਧਰੀ ਮੁਕਾਬਲੇ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਸ਼ਰਨ ਕਰਨ ਉਪਰੰਤ ਸਕੂਲ ਪਹੁੰਚਣ ’ਤੇ ਸਕੂਲ ਦੇ ਡਾਇਰੈਕਟਰ ਜਨਰਲ ਜਸਬੀਰ ਸਿੰਘ ਸੰਧੂ, ਪ੍ਰਿੰਸੀਪਲ ਅਪੂਰਵ ਦੇਵਗਣ, ਵਾਈਸ ਪ੍ਰਿੰਸੀਪਲ ਰਾਕੇਸ਼ ਧਵਨ, ਸਪੋਰਟਸ ਕੋਆਰੀਡਨੇਟਰ ਜਤਿੰਦਰ ਸਿੰਘ ਅਕਰਮ ਨੇ ਪਹਿਲਾ ਸੁਆਗਤ ਤੇ ਫ਼ਿਰ ਸਨਮਾਨ ਕੀਤਾ।

ਇਹ ਵੀ ਪੜ੍ਹੋ: Faridkot News: ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ…

ਉਨ੍ਹਾਂ ਕਿਹਾ ਸਕੂਲ ਦੀ ਵਿਦਿਆਰਥਣ ਵਿਨਜੋਤ ਕੌਰ ਨੇ ਹੁਣ ਕਿਕੇਟ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਤੋਂ ਪਹਿਲਾਂ ਵੀ ਇਹ ਵਿਦਿਆਰਥਣ ਵੱਖ-ਵੱਖ ਖੇਤਰਾਂ ’ਚ ਅਹਿਮ ਪ੍ਰਾਪਤੀਆਂ ਕਰ ਚੁੁੱਕੀ ਹੈ। ਇਸ ਮੌਕੇ ਸਕੂਲ ਡਾਇਰੈਕਟਰ ਜਨਰਲ ਜਸਬੀਰ ਸਿੰਘ ਸੰਧੂ ਨੇ ਕਿਹਾ ਸਕੂਲ ਦੇ ਵਿਦਿਆਰਥੀ ਹਰ ਖੇਤਰ ’ਚ ਵੱਡੀਆਂ ਮੱਲ੍ਹਾਂ ਮਾਰ ਕੇ ਨਿਰੰਤਰ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਪੂਰਵ ਦੇਵਗਣ ਨੇ ਕਿਹਾ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਾਗੂ ਕੀਤੇ ਪ੍ਰੋਗਰਾਮ ਦੀ ਬਦੌਲਤ ਸਕੂਲ ਦੇ ਵਿਦਿਆਰਥੀ ਹਰ ਖੇਤਰ ’ਚ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਂਸ ਮੌਕੇ ਉਨ੍ਹਾਂ ਸਕੂਲ ਦੇ ਸਪੋਰਟਸ ਕੋਆਰਡੀਨੇਟਰ ਅਤੇ ਖੇਡ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੀ ਵਧਾਈ ਦਿੱਤੀ। Cricket News