Medical Research: ਦਰਸ਼ਨ ਸਿੰਘ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ

Medical Research
Medical Research: ਦਰਸ਼ਨ ਸਿੰਘ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ

Medical Research: ਬਲਾਕ ਸੈਦੇ ਕੇ ਮੋਹਨ ਦੇ ਪੰਜਵੇਂ ਤੇ ਪਿੰਡ ਪਿੰਡੀ ਦੇ ਦੂਜੇ ਸਰੀਰਦਾਨੀ ਬਣੇ

Medical Research: ਗੁਰੂਹਰਸਹਾਏ (ਵਿਜੈ ਹਾਂਡਾ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਸੈਦੇ ਕੇ ਮੋਹਨ ਦੇ ਡੇਰਾ ਸ਼ਰਧਾਲੂ ਦਰਸ਼ਨ ਸਿੰਘ ਇੰਸਾਂ ਵਾਸੀ ਪਿੰਡ ਪਿੰਡੀ ਨੇ ਦੇਹਾਂਤ ਮਹਾਨ ਸਰੀਰਦਾਨੀਆਂ ’ਚ ਆਪਣਾ ਨਾਂਅ ਦਰਜ ਕਰਵਾਇਆ ਹੈ, ਜਿਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।

ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸੱਚੇ ਨਿਮਰ ਸੇਵਾਦਾਰ ਦੀ ਹਾਜ਼ਰੀ ਵਿੱਚ ਉਹਨਾਂ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸ਼ਿੰਗਾਰੀ ਐਂਬੂਲੈਂਸ ਰਾਹੀਂ ਆਈਟੀਐੱਮ ਆਯੂਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਮੁਹਾਰਗੰਜ ਉੱਤਰ ਪ੍ਰਦੇਸ਼ ਲਈ ਆਸਮਾਨ ਵਿੱਚ ਗੂੰਜਦੇ ਨਾਅਰਿਆਂ ਜਬ ਤਕ ਸੂਰਜ਼ ਚਾਂਦ ਰਹੇਗਾ ਦਰਸ਼ਨ ਸਿੰਘ ਇੰਸਾਂ ਤੇਰਾ ਨਾਮ ਰਹੇਗਾ ਨਾਲ ਐਂਬੂਲੈਂਸ ਗੱਡੀ ਨੂੰ ਰਵਾਨਾ ਕੀਤਾ ਗਿਆ।

Read Also : ਪਵਿੱਤਰ ਅਵਤਾਰ ਮਹੀਨੇ ਦੀ ਸ਼ੁਰੂਆਤ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਕੀਤੀ

ਇਸ ਮੌਕੇ ਪਹੁੰਚੇ ਸੱਚੇ ਨਿਮਰ ਸੇਵਾਦਾਰ ਜੀਤ ਸਿੰਘ ਇੰਸਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਲਾਕ ਸੈਦੇ ਕੇ ਮੋਹਨ ਅੰਦਰ ਹੁਣ ਤੱਕ ਪੰਜ ਤੇ ਪਿੰਡ ਪਿੰਡੀ ਅੰਦਰ ਅੱਜ ਦੂਜਾ ਸਰੀਰਦਾਨ ਹੋਇਆ ਹੈ ਡੇਰਾ ਸ਼ਰਧਾਲੂਆਂ ਵੱਲੋਂ ਆਪਣੇ ਸਰੀਰ ਨੂੰ ਸਾੜਨ ਦੀ ਬਜਾਏ ਉਹਨਾਂ ਮੈਡੀਕਲ ਕਾਲਜਾਂ ਨੂੰ ਦਾਨ ਕਰ ਦਿੱਤਾ ਜਾਂਦਾ ਹੈ ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਲੋਂ ਇਹਨਾਂ ਮ੍ਰਿਤਕ ਸਰੀਰਾਂ ਉੱਪਰ ਵੱਖਰੀਆਂ ਵੱਖਰੀਆਂ ਖੋਜਾਂ ਕੀਤੀਆਂ ਜਾਂਦੀਆਂ ਹਨ ਤੇ ਆਉਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ।

ਸਰੀਰਦਾਨ ਕਰਨਾ ਸ਼ਲਾਘਾਯੋਗ ਉਪਰਾਲਾ: ਸਰਪੰਚ | Medical Research

ਇਸ ਮੌਕੇ ਪਿੰਡ ਪਿੰਡੀ ਦੇ ਸਰਪੰਚ ਕੁਲਵਿੰਦਰ ਰਾਣੀ ਤੇ ਉਹਨਾਂ ਦੇ ਪਤੀ ਹਰਕਿਸ਼ਨ ਲਾਲ ਪੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਸਰੀਰਦਾਨ ਦੀ ਮੁਹਿੰਮ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਸਰੀਰ ਨੂੰ ਸਾੜਨ ਦੀ ਬਜਾਏ ਡੇਰਾ ਸ਼ਰਧਾਲੂਆਂ ਵੱਲੋਂ ਦਾਨ ਕਰਨਾ ਇਕ ਮਹਾਨ ਕਾਰਜ ਹੈ ਤੇ ਇਹ ਇਕ ਮਹਾਂਦਾਨ ਹੈ। ਉਹਨਾਂ ਕਿਹਾ ਕਿ ਸਾਡੇ ਸਮਾਜ ਨੂੰ ਇਸ ਤੋਂ ਸੇਧ ਲੈਣੀ ਚਾਹੀਦੀ ਹੈ ਤੇ ਸਰੀਰ ਦਾ ਦੇਹ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰਨਾ ਚਾਹੀਦਾ ਹੈ ਤੇ ਇਸ ਤੋਂ ਵੱਡਾ ਕੋਈ ਦਾਨ ਨਹੀਂ ਹੋ ਸਕਦਾ।