Health Awareness Campaign: ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਵਨ ਹੈਲਥ ਜਾਗਰੂਕਤਾ ਹਫਤਾ : ਸਿਵਲ ਸਰਜਨ

Health Awareness Campaign
ਫਤਹਿਗੜ੍ਹ ਸਾਹਿਬ ਵਨ ਹੈਲਥ ਪ੍ਰੋਗਰਾਮ ਤਹਿਤ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ। ਤਸਵੀਰ ਅਨਿਲ ਲੁਟਾਵਾ

Health Awareness Campaign: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਵਿਭਾਗ ਡਾ.ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਅਤੇ ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 3 ਤੋਂ 9 ਨਵੰਬਰ ਤੱਕ ਸਿਹਤ ਵਿਭਾਗ ਵੱਲੋਂ ਵਨ ਹੈਲਥ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੇ ਹਫਤਾ ਭਰ ਚੱਲਣ ਵਾਲੇ ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ, ਪਿੰਡਾਂ ਅਤੇ ਸਹਿਰਾਂ ਵਿੱਚ ਆਮ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਸਮੱਗਰੀ ਵੀ ਵੰਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਨੁੱਖ ਨੂੰ ਪਸ਼ੂਆਂ, ਦੂਸਿਤ ਵਾਤਾਵਰਨ ਅਤੇ ਹੋਰ ਵੱਖ-ਵੱਖ ਤਰ੍ਹਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵਨ ਹੈਲਥ ਪ੍ਰੋਗਰਾਮ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਆਸਾ ਵਰਕਰਾਂ, ਸਿਹਤ ਕਰਮਚਾਰੀਆਂ ਵੱਲੋਂ ਮੀਟਿੰਗਾਂ, ਵਰਕਸਾਪਾਂ, ਸੈਮੀਨਾਰਾਂ ਆਦਿ ਰਾਹੀਂ ਸਿਹਤ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: Anil Ambani: ED ਨੇ ਅਨਿਲ ਅੰਬਾਨੀ ਨੂੰ ਭੇਜਿਆ ਸੰਮਨ ਭੇਜਿਆ, ਜਾਣੋ ਕੀ ਹੈ ਮਾਮਲਾ

ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਹਰ ਵਿਅਕਤੀ ਨੂੰ ਬਿਮਾਰੀਆਂ ਦੇ ਪਿਛੋਕੜ ਅਤੇ ਉਨ੍ਹਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਬਾਰੇ ਜਾਗਰੂਕ ਹੋਣਾ ਅਤੀ ਜ਼ਰੂਰੀ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਨੋਡਲ ਅਫਸਰ ਡਾ. ਸੰਪਨ ਅਤਰੀ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ,ਅਮਨਪ੍ਰੀਤ ਸਿੰਘ, ਤਰਲੋਚਨ ਸਿੰਘ, ਜਗਦੀਪ ਸਿੰਘ ਮਾਨ , ਜ਼ਿਲ੍ਹੇ ਦੇ ਸਮੂਹ ਸਿਹਤ ਸੁਪਰਵਾਈਜਰਾਂ ਤੋਂ ਇਲਾਵਾ ਹੋਰ ਸਿਹਤ ਸਟਾਫ ਹਾਜ਼ਰ ਸੀ। Health Awareness Campaign