Punjab University Morcha: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਹੱਕਾਂ ਦੀ ਲੜਾਈ ’ਚ ਉਤਰੇਗਾ ਬੀਕੇਯੂ ਏਕਤਾ ਸਿੱਧੂਪੁਰ ਦਾ ਵੱਡਾ ਕਾਫਲਾ

BKU Ekta Sidhupur
Punjab University Morcha: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਹੱਕਾਂ ਦੀ ਲੜਾਈ ’ਚ ਉਤਰੇਗਾ ਬੀਕੇਯੂ ਏਕਤਾ ਸਿੱਧੂਪੁਰ ਦਾ ਵੱਡਾ ਕਾਫਲਾ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ’ਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਵੱਡੇ ਕਾਫਲੇ ਨਾਲ 10 ਨਵੰਬਰ ਨੂੰ ਕੀਤੀ ਜਾਵੇਗੀ ਸ਼ਮੂਲੀਅਤ

Punjab University Morcha: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਹੋਇਆ ਕਿਹਾ ਕਿ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਸਿੱਖਿਆ ਨੂੰ ਖਤਮ ਕਰਨ ਲਈ ਕੇਂਦਰ ਵੱਲੋਂ ਸਾਜਿਸ਼ ਅਧੀਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਕਬਜ਼ੇ ਵਿੱਚ ਕਰਨ ਲਈ ਇਹ ਹਮਲਾ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ ਜੋ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਸੰਯੁਕਤ ਪੰਜਾਬ ਵਿੱਚ 1882 ’ਚ ਲਾਹੌਰ ਵਿਖੇ ਹੋਂਦ ਵਿੱਚ ਆਈ ਅਤੇ ਫਿਰ 1947 ਤੋਂ ਬਾਅਦ ਬਾਅਦ ਪੰਜਾਬੀ ਯੂਨੀਵਰਸਿਟੀ ਲਾਹੌਰ ਤੋਂ ਇਧਰਲੇ ਪੰਜਾਬ ਵਿੱਚ ਸਿਫ਼ਟ ਹੋ ਕੇ ਸਥਾਪਿਤ ਹੋਈ ਅਤੇ ਪੰਜਾਬ ਯੂਨੀਵਰਸਿਟੀ ਦੇ ਅਧੀਨ ਪੰਜਾਬ ਭਰ ਵਿੱਚ 200 ਤੋਂ ਵੱਧ ਕਾਲਜ ਚੱਲਦੇ ਹਨ।

ਇਹ ਵੀ ਪੜ੍ਹੋ: Punjab Education News: ਸਿੱਖਿਆ ਵਿਭਾਗ ਦੀ ਪਹਿਲ, ਹੁਣ ਸਕੂਲਾਂ ’ਚ ਹੋਵੇਗਾ ਇਹ ਟੈਸਟ

ਇਹ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਉੱਪਰ ਹਮਲਾ ਸੋਚੀ ਸਮਝੀ ਸਾਜਿਸ਼ ਅਧੀਨ ਹੀ ਪੰਜਾਬ ਦੀ ਹੋਂਦ ਨੂੰ ਖਤਮ ਕਰਨ ਲਈ ਕੀਤਾ ਗਿਆ ਕਿਉਂਕਿ ਕਿਸੇ ਵੀ ਖਿੱਤੇ ਦੇ ਲੋਕਾਂ ਦਾ ਭਵਿੱਖ ਅਤੇ ਉਹਨਾਂ ਦੀ ਹੋਂਦ ਨੌਜਵਾਨਾਂ ਨੂੰ ਮਿਲਣ ਵਾਲੀ ਸਿੱਖਿਆ ਹੀ ਤੈਅ ਕਰਦੀ ਹੈ ਇਸ ਲਈ ਹੀ ਕੇਂਦਰ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਉੱਪਰ ਹਮਲਾ ਕਰਕੇ ਸਿੱਖਿਆ ਨੂੰ ਆਪਣੇ ਕਬਜ਼ੇ ਵਿੱਚ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ ਤਾਂ ਜੋ ਇਸ ਖਿੱਤੇ ਦੇ ਲੋਕ ਆਪਣੇ ਹੱਕਾਂ ਲਈ ਲੜਨਾ ਅਤੇ ਆਪਣੇ ਇਤਿਹਾਸ, ਵਿਰਾਸਤ ਨੂੰ ਭੁੱਲ ਜਾਣ।

ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਹੋਇਆ ਦੱਸਿਆ ਕਿ 10 ਨਵੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸ੍ਰੀ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ 10 ਵਜੇ ਇਕੱਠੇ ਹੋਣ ਉਪਰੰਤ ਵੱਡੇ ਕਾਫਲੇ ਦੇ ਨਾਲ ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਚੱਲ ਰਹੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। Punjab University Morcha