Malout News: ਮਲੋਟ (ਮਨੋਜ)। ਸ਼ਹਿਰ ’ਚ ਸਫ਼ਾਈ ਵਿਵਸਥਾ ਤੇ ਟ੍ਰੈਫਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੇ ਮੱਦੇਨਜ਼ਰ ਐਸਡੀਐਮ ਮਲੋਟ ਸ. ਜੁਗਰਾਜ ਸਿੰਘ ਕਾਹਲੋਂ, ਪੀਸੀਐਸ ਨੇ ਵਿਭਾਗੀ ਅਧਿਕਾਰੀਆਂ ਨਾਲ ਸ਼ਹਿਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਜਸਪਾਲ ਸਿੰਘ ਟ੍ਰੈਫਿਕ ਇੰਚਾਰਜ, ਰਾਜ ਕੁਮਾਰ ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਮਲੋਟ ਤੋਂ ਇਲਾਵਾ ਬੰਟੀ ਖੂੰਗਰ ਵੀ ਮੌਜ਼ੂਦ ਸਨ। ਐਸਡੀਐਮ ਕਾਹਲੋਂ ਨੇ ਮਲੋਟ ਸ਼ਹਿਰ ਵਿੱਚ ਬਣ ਰਹੇ ਅੰਡਰ ਬ੍ਰਿਜ ਦੇ ਰਾਸਤੇ ਖੜ੍ਹੇ ਪਾਣੀ ਦੀ ਸਮੱਸਿਆ ਦਾ ਗੰਭੀਰ ਨੋਟਿਸ ਲਿਆ। Malout News
ਇਹ ਖਬਰ ਵੀ ਪੜ੍ਹੋ : Delhi News: ਸੀਬੀਆਈ ਨੇ ਪੁਲਿਸ ਏਐਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ
ਉਨ੍ਹਾਂ ਤੁਰੰਤ ਐਸਡੀਓ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਇਸ ਖੜ੍ਹੇ ਪਾਣੀ ਨੂੰ ਤੁਰੰਤ ਨਿਕਾਸੀ ਦਾ ਢੁਕਵਾਂ ਪ੍ਰਬੰਧ ਕਰਨ ਲਈ ਫੌਰੀ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਮੱਛਰਾ ਤੋ ਆ ਰਹੀ ਪਰੇਸ਼ਾਨੀ ਦੂਰ ਹੋ ਸਕੇ। ਟਰੈਫਿਕ ਇੰਚਾਰਜ ਜਸਪਾਲ ਸਿੰਘ ਨਾਲ ਸ਼ਹਿਰ ਦੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ, ਐਸਡੀਐਮ ਨੇ ਸਪੱਸ਼ਟ ਹਦਾਇਤ ਕੀਤੀ ਕਿ ਈ-ਰਿਕਸ਼ਾ ਚਲਾਉਣ ਵਾਲੇ ਅਜਿਹੇ ਡਰਾਈਵਰਾਂ, ਜਿਨ੍ਹਾਂ ਕੋਲ ਲਾਇਸੈਂਸ ਨਹੀਂ ਹੈ ਤੇ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਦੇ ਤੁਰੰਤ ਚਾਲਾਨ ਕੱਟੇ ਜਾਣ। ਇਸ ਨਾਲ ਸ਼ਹਿਰ ’ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ।

ਮੇਨ ਬਾਜ਼ਾਰ ਤੇ ਸੁਪਰ ਬਾਜ਼ਾਰ ਦੇ ਨੇੜੇ ਟ੍ਰੈਫਿਕ ਜਾਮ ਦੀ ਸਮੱਸਿਆ ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨਗਰ ਕੌਂਸਲ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਕਿ ਇਸ ਰੋਡ ’ਤੇ ਲੱਗੀਆਂ ਰੇੜ੍ਹੀਆਂ-ਫ਼ੜ੍ਹੀਆਂ ਤੇ ਬਿਨਾਂ ਵਰਤੋਂ ਦੇ ਰੱਖੇ ਗਏ ਸਮਾਨ, ਰੇਹੜੀਆਂ ਜਾਂ ਵਾਹਨਾਂ ਨੂੰ ਤੁਰੰਤ ਹਟਾਇਆ ਜਾਵੇ। ਇਹ ਕਾਰਵਾਈ ਟ੍ਰੈਫਿਕ ਦੇ ਸੁਚਾਰੂ ਪ੍ਰਵਾਹ ਨੂੰ ਕੰਟਰੋਲ ਕਰਨ ਲਈ ਜ਼ਰੂਰੀ ਹੈ। ਜੁਗਰਾਜ ਸਿੰਘ ਕਾਹਲੋਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ, ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਤੁਰੰਤ ਤੇ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਤੇ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਤੇ ਸੁਚਾਰੂ ਟ੍ਰੈਫਿਕ ਪ੍ਰਣਾਲੀ ਵਾਲਾ ਮਾਹੌਲ ਪ੍ਰਦਾਨ ਕੀਤਾ ਜਾਵੇ।














