Crime News: (ਵਿਜੈ ਸਿੰਗਲਾ) ਭਵਾਨੀਗੜ੍ਹ। ਪਟਿਆਲਾ ਰੋਡ ’ਤੇ ਨੈਸ਼ਨਲ ਹਾਈਵੇ ’ਤੇ ਤਿੰਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਮੋਟਰਸਾਇਕਲ ਸਵਾਰ ਅਣਪਛਾਤੇ ਲੁਟੇਰੇ ਇੱਕ ਕਰਿੰਦੇ ਨੂੰ ਜ਼ਖਮੀ ਕਰਕੇ ਲਗਭਗ 43 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਪੁਲਿਸ ਨੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਉੱਥੇ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੀ ਤਸਵੀਰ ਠੇਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਸੰਜੀਵ ਕੁਮਾਰ ਸ਼ੈਟੀ ਅਤੇ ਵਿਜੇ ਕੁਮਾਰ ਭਵਾਨੀਗੜ੍ਹ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇੇ ਦੱਸਿਆ ਕਿ ਲੁੱਟ ਦੀ ਵਾਰਦਾਤ ਬੁੱਧਵਾਰ ਰਾਤ ਕਰੀਬ 9 ਵਜੇ ਵਾਪਰੀ।
ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਆਏ, ਜਿਨ੍ਹਾਂ ’ਚੋਂ ਦੋ ਨੇ ਮੂੰਹ ਢੱਕੇ ਹੋਏ ਸਨ। ਇਸ ਦੌਰਾਨ ਉਕਤ ਨੌਜਵਾਨਾਂ ਨੇ ਮੌਕਾ ਦੇਖ ਕੇ ਆਪਣੇ ਕੱਪੜਿਆਂ ’ਚ ਛੁਪਾਏ ਲੋਹੇ ਦੇ ਤੇਜ਼ਧਾਰ ਹਥਿਆਰ ਕੱਢ ਕੇ ਠੇਕੇ ਦੇ ਕਰਿੰਦੇ ’ਤੇ ਹਮਲਾ ਕਰਕੇ ਠੇਕੇ ਤੋਂ ਲਗਭਗ 43 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਭਵਾਨੀਗੜ੍ਹ ਸ਼ਹਿਰ ਵੱਲ ਫ਼ਰਾਰ ਹੋ ਗਏ। ਸੰਜੀਵ ਕੁਮਾਰ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪੁੱਜੇ ਅਤੇ ਪੁਲਸ ਨੂੰ ਸੂਚਿਤ ਕੀਤਾ। ਜਿਸ ਮਗਰੋਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Abohar News: ਨਗਰ ਨਿਗਮ ਵੱਲੋਂ ਕਰਜ਼ਦਾਰਾਂ ਵਿਰੁੱਧ ਵੱਡੀ ਕਾਰਵਾਈ, ਬੰਦ ਗਰਲਜ਼ ਹੋਸਟਲ ਕੀਤਾ ਸੀਲ
ਰਾਹੁਲ ਕੌਸ਼ਲ ਡੀਐਸਪੀ ਭਵਾਨੀਗੜ੍ਹ ਦਾ ਕਹਿਣਾ ਹੈ ਕਿ ਪੁਲਿਸ ਲੁੱਟ ਦੀ ਘਟਨਾ ਤੋਂ ਬਾਅਦ ਮੁਲਜ਼ਮਾਂ ਦੀ ਭਾਲ ਵਿਚ ਲੱਗੀ ਹੋਈ ਹੈ। ਪੁਲਿਸ ਲੁੱਟ ਅਤੇ ਚੋਰੀਆਂ ਦੀ ਵਾਰਦਾਤ ਸਬੰਧੀ ਦੋਵਾਂ ਮਾਮਲਿਆਂ ਵਿਚ ਬਰਾਬਰ ਕੰਮ ਕਰ ਰਹੀ ਹੈ। ਡੀਐਸਪੀ ਕੌਸ਼ਲ ਨੇ ਦਾਅਵਾ ਕੀਤਾ ਕਿ ਵਾਰਦਾਤ ਦੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। Crime News














