ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ 137ਵੀਂ ਜੈਯੰਤੀ ਬਾਲ ਦਿਵਸ ਦੇ ਰੂਪ ’ਚ ਮਨਾਈ
Kids Day Celebration 2025: ਮਲੋਟ (ਮਨੋਜ)। ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ 137ਵੀਂ ਜੈਯੰਤੀ ਸਥਾਨਕ ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਬਾਲ ਦਿਵਸ ਦੇ ਰੂਪ ਵਿੱਚ ਬੱਚਿਆਂ ਨੇ ਰੰਗ-ਬਿਰੰਗੇ ਗੁਬਾਰੇ ਫੜ੍ਹ ਕੇ ਧੂਮਧਾਮ ਨਾਲ ਮਨਾਈ। ਇਸ ਮੌਕੇ ਡਾਇਰੈਕਟਰ ਕਮ ਪ੍ਰਿੰਸੀਪਲ ਚੰਦਰ ਮੋਹਣ ਸੁਥਾਰ ਤੇ ਮੁੱਖ ਅਧਿਆਪਕਾ ਰਜਨੀ ਸੁਥਾਰ ਨੇ ਵਿਦਿਆਰਥੀਆਂ ਨਾਲ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਬਾਲ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ।
Tarn Taran Bypoll 2025 Results: ਤਰਨਤਾਰਨ ਜ਼ਿਮਨੀ ਚੋਣ – ਕੁੱਲ 16 ਗੇੜ ਦੀ ਗਿਣਤੀ ਹੋਈ ਮੁਕੰਮਲ, ਜਾਣੋ ਕਿਸ …
ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ ਤੇ ਬੱਚੇ ਉਨ੍ਹਾਂ ਨੂੰ ਬੜੇ ਹੀ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਦੇ ਸਨ। ਉਨ੍ਹਾਂ ਦਾ ਬੱਚਿਆਂ ਪ੍ਰਤੀ ਪਿਆਰ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਨੇ ਆਪਣਾ ਜਨਮ ਦਿਵਸ ਬਾਲ ਦਿਵਸ ਦੇ ਰੂਪ ਵਿੱਚ ਮਨਾਉਣ ਲਈ ਕਿਹਾ ਸੀ। ਅੱਜ ਵੀ ਉਨ੍ਹਾਂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸਟਾਫ਼ ਵਿੱਚੋਂ ਵੀਰਪਾਲ ਕੌਰ, ਸ਼ਵੇਤਾ ਮੱਕੜ, ਜਸਮੀਨ, ਨਵਜੋਤਪ੍ਰੀਤ ਕੌਰ, ਕੰਚਨ ਰਾਣੀ, ਮੀਨੂੰ ਫੁਟੇਲਾ, ਜੋਤੀ ਕਟਾਰੀਆ, ਸਿਮਰਜੀਤ ਕੌਰ, ਪੂਜਾ ਰਾਣੀ, ਵੀਰਪਾਲ ਕੌਰ, ਪੂਜਾ ਸ਼ਰਮਾ, ਸਾਨੀਆ ਰਾਣੀ, ਕਿਰਨਦੀਪ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਸਨੇਹਾ ਮਾਰੀਆ, ਅਮਨਦੀਪ, ਜੋਤੀ ਕਾਲੜਾ ਅਤੇ ਰੀਤੂ ਬਾਲਾ ਆਦਿ ਮੌਜੂਦ ਸਨ। Kids Day Celebration 2025














