Faridkot News: ਫਰੀਦਕੋਟ ਪੁਲਿਸ ਵੱਲੋਂ ਨਜਾਇਜ਼ ਅਸਲੇ ਸਮੇਤ ਦੋ ਜਣੇ ਕਾਬੂ

Faridkot News
Faridkot News: ਫਰੀਦਕੋਟ ਪੁਲਿਸ ਵੱਲੋਂ ਨਜਾਇਜ਼ ਅਸਲੇ ਸਮੇਤ ਦੋ ਜਣੇ ਕਾਬੂ

ਗ੍ਰਿਫ਼ਤਾਰ ਵਿਅਕਤੀਆਂ ਕੋਲੋਂ 1 ਪਿਸਟਲ 9 ਐਮ.ਐਮ ਸਮੇਤ ਮੈਗਜ਼ੀਨ ਅਤੇ ਜਿੰਦਾ ਰੌਂਦ ਕੀਤੇ ਬਰਾਮਦ

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਰਹਿਨੁਮਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਸ਼੍ਰੀ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਰਹਿਨੁਮਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ 2 ਵਿਅਕਤੀਆਂ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅਵਤਾਰ ਸਿੰਘ ਡੀ.ਐਸ.ਪੀ (ਡੀ) ਫ਼ਰੀਦਕੋਟ ਵੱਲੋਂ ਸ਼ਨਿੱਚਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।

ਗ੍ਰਿਫਤਾਰ ਹੋਏ ਵਿਅਕਤੀਆਂ ਦੀ ਪਹਿਚਾਣ ਕਰਨ ਕੁਮਾਰ ਉਰਫ ਨੈਸੀ ਪੁੱਤਰ ਵਿਜੈ ਕੁਮਾਰ, ਗਲੀ ਨੰ 2 ਖੱਬੇ ਬਲਬੀਰ ਬਸਤੀ ਫ਼ਰੀਦਕੋਟ ਅਤੇ ਸੁਨੀਲ ਕੁਮਾਰ ਉਰਫ ਬੰਟੀ ਪੁੱਤਰ ਵਿਨੋਦ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਗਲੀ ਨੰ 02 ਖੱਬੇ ਬਲਬੀਰ ਬਸਤੀ ਹਾਲ ਟੀਚਰ ਕਲੋਨੀ ਗਲੀ ਨੰ 05 ਫ਼ਰੀਦਕੋਟ ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਵਿਅਕਤੀਆਂ ਕੋਲੋਂ 1 ਭੂਰੇ ਰੰਗ ਦਾ ਪਿਸਟਲ 9 ਐਮ.ਐਮ, ਸਮੇਤ ਮੈਗਜੀਨ ਸਮੇਤ 01 ਰੋਦ ਜਿੰਦਾ ਅਤੇ 2 ਖੋਲ ਬਰਾਮਦ ਹੋਏ।

ਇਹ ਵੀ ਪੜ੍ਹੋ: Tarn Taran Bypoll 2025: ਤਰਨਤਾਰਨ ’ਚ ਜਿੱਤ ਤੋਂ ਬਾਅਦ ਆਪ ਦਾ ਪਹਿਲਾ ਬਿਆਨ, ਜਾਣੋ ਕੀ ਬੋਲੇ ਅਮਨ ਅਰੋੜਾ

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸ:ਥ: ਪਰਮਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਨਜ਼ਦੀਕ ਗਡਾਊਣ ਵੀਰੇਵਾਲਾ ਰੋਡ ਫ਼ਰੀਦਕੋਟ ਮੌਜ਼ੂਦ ਸੀ ਤਾ ਮੁੱਸਮੀਆਨ ਉਕਤਾਨ ਐਕਵਿਟਾ ’ਤੇ ਖੜੇ ਦਿਖਾਈ ਦਿੱਤੇ ਜਿਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕੀਤਾ ਗਿਆ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਮੁਲਜ਼ਮਾਂ ਕੋਲੋਂ 1 ਭੂਰੇ ਰੰਗ ਦਾ ਪਿਸਟਲ 9 ਐਮ.ਐਮ, ਸਮੇਤ ਮੈਗਜ਼ੀਨ 1 ਰੋਦ ਜਿੰਦਾ ਅਤੇ 2 ਖੋਲ ਵੀ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 467 ਅਧੀਨ ਧਾਰਾ 25(6)/25(7)/54/59 ਅਸਲਾ ਐਕਟ ਥਾਣਾ ਸਿਟੀ ਫਰੀਦਕੋਟ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਸ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਇਸ ਮੌਕੇ ਅਵਤਾਰ ਸਿੰਘ ਡੀ.ਐਸ.ਪੀ(ਡੀ) ਫ਼ਰੀਦਕੋਟ ਨੇ ਦੱਸਿਆ ਕਿ ਫ਼ਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। Faridkot News