Tarn Taran Election Victory: ਤਰਨਤਾਰਨ ਦੀ ਜਿੱਤ ਨੇ ਸਾਬਤ ਕੀਤਾ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ : ਵਿਧਾਇਕ ਗੈਰੀ ਬੜਿੰਗ

Tarn Taran Election Victory
ਅਮਲੋਹ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ 'ਆਪ' ਦੇ ਉਮੀਦਵਾਰ ਦੀ ਹੋਈ ਜਿੱਤ ਦੀ ਖੁਸ਼ੀ ਅਮਲੋਹ ਵਿਖੇ ਆਗੂਆਂ ਅਤੇ ਵਰਕਰਾਂ ਨਾਲ ਸਾਂਝੀ ਕਰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਲੋਕ ਆਮ ਆਦਮੀ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ :ਵਿਧਾਇਕ ਗੈਰੀ ਬੜਿੰਗ

ਵਿਧਾਇਕ ਗੈਰੀ ਬੜਿੰਗ ਨੇ ਤਰਨਤਾਰਨ ਵਿਖੇ ਆਪ ਉਮੀਦਵਾਰ ਦੀ ਹੋਈ ਜਿੱਤ ਦੀ ਖੁਸ਼ੀ ਆਗੂਆਂ ਅਤੇ ਵਰਕਰਾਂ ਨਾਲ ਸਾਂਝੀ ਕੀਤੀ

Tarn Taran Election Victory: (ਅਨਿਲ ਲੁਟਾਵਾ) ਅਮਲੋਹ। ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਲੱਡੂ ਵੀ ਵੰਡੇ ਗਏ। ਉਹਨਾਂ ਤਰਨਤਾਰਨ ਦੇ ਸਾਰੇ ਵੋਟਰਾਂ ਦਾ ਖ਼ਾਸ ਧੰਨਵਾਦ ਕੀਤਾ ਜਿਨ੍ਹਾਂ ਨੇ ਪਾਰਟੀ ’ਤੇ ਭਰੋਸਾ ਕਰਦੇ ਹੋਏ ਜਿੱਤ ਦਿਲਾਈ। ਉਹਨਾਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਲੋਕ ਆਪ ਸਰਕਾਰ ਦੀਆਂ ਨੀਤੀਆਂ ਨਾਲ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।

ਗੈਰੀ ਬੜਿੰਗ ਨੇ ਕਿਹਾ ਕਿ ਇਹ ਜਿੱਤ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਕਾਂਗਰਸੀ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ਦੇ ਜਿਹੜੇ ਸੁਪਨੇ ਦੇਖਣ ਲੱਗ ਪਏ ਸਨ, ਉਹਨਾਂ ’ਤੇ ਤਰਨਤਾਰਨ ਜ਼ਿਮਨੀ ਚੋਣ ਦੀ ਜਿੱਤ ਨੇ ਪਾਣੀ ਫੇਰ ਦਿੱਤਾ ਹੈ। ਉਹਨਾਂ ਕਿਹਾ ਕਿ ਪਾਰਟੀ ਦੀ ਇਹ ਜਿੱਤ ਆਉਣ ਵਾਲੀਆਂ ਚੋਣਾਂ ਲਈ ਵੀ ਚੰਗੇ ਸੰਕੇਤ ਹਨ ਅਤੇ ਲੋਕਾਂ ਦੀ ਇਹ ਸਮਰਥਨ ਲੰਬੇ ਸਮੇਂ ਤੱਕ ਬਣਿਆ ਰਹੇਗਾ।

ਇਹ ਵੀ ਪੜ੍ਹੋ: Tarn Taran Bypoll 2025: ਤਰਨਤਾਰਨ ’ਚ ਜਿੱਤ ਤੋਂ ਬਾਅਦ ਆਪ ਦਾ ਪਹਿਲਾ ਬਿਆਨ, ਜਾਣੋ ਕੀ ਬੋਲੇ ਅਮਨ ਅਰੋੜਾ

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਅਮਲੋਹ ਦੇ ਕਾਰਜਕਾਰੀ ਪ੍ਰਧਾਨ ਵਿੱਕੀ ਮਿੱਤਲ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਆੜਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਪ੍ਰਧਾਨ ਪ੍ਰਦੀਪ ਸਿੰਘ ਕੁੰਜਾਰੀ, ਕੁਲਜੀਤ ਸਿੰਘ ਨਰਾਇਣਗੜ੍ਹ, ਰਣਜੀਤ ਸਿੰਘ ਪਨਾਗ, ਸਰਪੰਚ ਹਰਦੀਪ ਸਿੰਘ ਮਛਰਾਏ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ,

ਕੌਂਸਲਰ ਅਤੁੱਲ ਲੁਟਾਵਾ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਰਾਜਿੰਦਰ ਸਿੰਘ ਟਿੱਬੀ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਜਸਮੇਲ ਸਿੰਘ ਸਰਪੰਚ ਮਾਨਗੜ੍ਹ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਐਡਵੋਕੇਟ ਕਮਲਪ੍ਰੀਤ ਸਿੰਘ ਮਾਨ, ਤਰਨਦੀਪ ਸਿੰਘ ਬਦੇਸ਼ਾਂ, ਸਰਪੰਚ ਮਨਿੰਦਰ ਮਿੰਦੂ ਹੈਬਤਪੁਰ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਰਾਜਵੀਰ ਸਿੰਘ ਸੌਟੀ, ਪਾਲੀ ਅਰੋੜਾ, ਜਗਤਾਰ ਸਿੰਘ ਮੀਤ ਪ੍ਰਧਾਨ, ਸਵਰਨਜੀਤ ਸਿੰਘ ਮਾਹੀ, ਕੁਲਦੀਪ ਸਿੰਘ ਦੀਪਾ, ਦਫ਼ਤਰ ਇੰਚਾਰਜ ਲਤਾ ਠਾਕੁਰ, ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਤਰਨਤਾਰਨ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਲੱਡੂ ਵੰਡੇ ਗਏ। Tarn Taran Election Victory