Punjab CM: (ਸੁਰਿੰਦਰ ਸਿੰਘ) ਧੂਰੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਬੇਨੜਾ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸ਼ਾਨਦਾਰ ਜਿੰਮ ਅਤੇ 20 ਲੱਖ ਦੀ ਲਾਗਤ ਨਾਲ ਤਿਆਰ ਹੋਈ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ । ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀ ਜਿੱਥੇ ਨੌਜਵਾਨਾਂ ਸਮੇਤ ਹਰ ਵਰਗ ਨੂੰ ਇਤਿਹਾਸ ਬਾਰੇ ਜਾਣੂ ਕਰਵਾਉਣ ਅਤੇ ਪੇਪਰਾਂ ਦੀ ਤਿਆਰੀ ਲਈ ਸਹਾਈ ਸਿੱਧ ਹੋਵੇਗੀ, ਉੱਥੇ ਹੀ ਪਿੰਡ ’ਚ ਬਣੀ ਜਿੰਮ ਨੌਜਵਾਨਾਂ ਨੂੰ ਸਰੀਰਕ ਪੱਖੋਂ ਤੰਦਰੁਸਤ ਰੱਖਣ ’ਚ ਅਹਿਮ ਰੋਲ ਅਦਾ ਕਰੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਸੁੱਖ-ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਫਰਜ਼ ਹੁੰਦਾ ਹੈ, ਜਿਸ ਨੂੰ ਅਸੀਂ ਬਾਖੂਬੀ ਨਿਭਾਅ ਰਹੇ ਹਾਂ ਅਤੇ ਜਿਸ ਤਹਿਤ ਪੰਜਾਬ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ। ਇਸ ਮੌਕੇ ਪਿੰਡ ਬੇਨੜਾ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸ਼ਾਨਦਾਰ ਜਿੰਮ ਅਤੇ 20 ਲੱਖ ਦੀ ਲਾਗਤ ਨਾਲ ਤਿਆਰ ਹੋਈ ਲਾਇਬ੍ਰੇਰੀ ਲਈ ਪਿੰਡ ਬੇਨੜਾ ਦੇ ਉੱਦਮੀ ਸਰਪੰਚ ਗੋਪਾਲ ਕ੍ਰਿਸ਼ਨ ਪਾਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਇਬ੍ਰੇਰੀ ਅਤੇ ਜਿੰਮ ਨਾਲ ਪਿੰਡ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। Punjab CM
ਇਹ ਵੀ ਪੜ੍ਹੋ: Punjab: ਬਲਤੇਜ ਪੰਨੂ ਦੀ ਦੋ ਦਿਨਾਂ ’ਚ ਦੂਜੀ ਤਰੱਕੀ, ਪਹਿਲਾਂ ਜਰਨਲ ਸਕੱਤਰ ਤਾਂ ਹੁਣ ਬਣੇ ਮੀਡੀਆ ਹੈਡ
ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਸੁਖਬੀਰ ਸਿੰਘ ਸੁੱਖੀ, ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ ਸੁਖਚੈਨ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਇੰਚਾਰਜ ਮੁੱਖ ਮੰਤਰੀ ਕੈਂਪਸ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਇੰਚਾਰਜ ਮੁੱਖ ਮੰਤਰੀ ਕੈਂਪਸ, ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਡਾ. ਅਨਵਰ ਭਸੌੜ ਮੈਂਬਰ ਵਕਫ ਬੋਰਡ ਪੰਜਾਬ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ ਤੋਂ ਇਲਾਵਾ ਸੁਖਵਿੰਦਰ ਸਿੰਘ ਸਿੱਧੂ ਬੀ ਡੀ ਪੀ ਓ ਧੂਰੀ ਅਤੇ ਹੋਰ ਅਧਿਕਾਰੀ ਅਤੇ ਪਿੰਡ ਬੇਨੜਾ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਹਾਜ਼ਰ ਸਨ। Punjab CM














