Crime News: ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਗਿਰੋਹ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਹੀ ਕੀਤਾ ਕਾਬੂ

Crime News
Crime News: ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਗਿਰੋਹ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਹੀ ਕੀਤਾ ਕਾਬੂ

ਗਿਰੋਹ ’ਚ ਸ਼ਾਮਿਲ 01 ਮਹਿਲਾ ਸਮੇਤ 06 ਵਿਅਕਤੀਆਂ ਕੋਲੋਂ ਤੇਜ਼ਧਾਰ ਹਥਿਆਰ ਵੀ ਕੀਤੇ ਗਏ ਬਰਾਮਦ

Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਅਤੇ ਸੰਜੀਵ ਕੁਮਾਰ ਡੀ.ਐਸ.ਪੀ (ਸ.ਡ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਗਿਰੋਹ ਵਿੱਚ ਸ਼ਾਮਲ 01 ਮਹਿਲਾ ਸਮੇਤ 06 ਵਿਅਕਤੀਆਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ।

ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਸੁਖਨਾਮ ਸਿੰਘ ਉਰਫ ਸੁੱਖਾ (ਵਾਸੀ ਚੋਪੜਿਆ ਵਾਲਾ ਬਾਗ, ਗਲੀ ਨੰਬਰ 7 ਕੋਟਕਪੂਰਾ), ਰਾਜ ਕਰਨ ਓੁਰਫ ਗੋਰੀ (ਵਾਸੀ ਚੋਪੜਿਆ ਵਾਲਾ ਬਾਗ ਗਲੀ ਨੰਬਰ 13 ਕੋਟਕਪੂਰਾ), ਹਰਦੇਵ ਸਿੰਘ ਉਰਫ ਦੇਵ (ਵਾਸੀ ਜੈਤੋ ਚੁੰਗੀ ਨੇੜੇ ਨਰੂਲਾ ਜਿੰਮ ਕੋਟਕਪੂਰਾ), ਗੁਰਪ੍ਰੀਤ ਕੌਰ (ਵਾਸੀ ਜੈਤੋ ਚੁੰਗੀ ਨੇੜੇ ਨਰੂਲਾ ਜਿੰਮ ਕੋਟਕਪੂਰਾ), ਨਿਰਮਲ ਸਿੰਘ ਓੁਰਫ ਦੀਪੂ (ਵਾਸੀ ਬਾਹਮਣ ਵਾਲਾ ਰੋਡ ਨੇੜੇ ਦੁੱਧਾਧਾਰੀ ਡੇਰਾ ਕੋਟਕਪੂਰਾ) ਅਤੇ ਸੋਨਾ ਸਿੰਘ (ਵਾਸੀ ਭੋਲੂਵਾਲਾ ਰੋਡ ਨੇੜੇ ਵਾਨ ਫੈਕਟਰੀ ਫਰੀਦਕੋਟ) ਵਜੋ ਹੋਈ ਹੈ। ਪੁਲਿਸ ਪਾਰਟੀ ਵੱਲੋਂ ਵਿਅਕਤੀਆਂ ਕੋਲੋਂ 1 ਲੋਹੇ ਦਾ ਖੰਡਾ, 2 ਲੋਹੇ ਦੇ ਟੋਕੇ, 1 ਕ੍ਰਿਪਾਨ ਅਤੇ 1 ਨਲਕੇ ਦੀ ਹੱਥੀ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪਾਰ ਦੀ ਨਿਗਰਾਨੀ ਹੇਠ 21 ਨਵੰਬਰ ਨੂੰ ਹੌਲਦਾਰ ਗੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਤਿਕੋਣੀ ਮੋਗਾ ਰੋਡ, ਕੋਟਕਪਰਾ ਵਿਖੇ ਮੌਜ਼ੂਦ ਸੀ ਤਾਂ ਉਨ੍ਹਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਇਹ ਵਿਅਕਤੀ ਜੋ ਲੁੱਟਾ-ਖੋਹਾਂ ਕਰਨ ਦੇ ਆਦਿ ਹਨ ਅਤੇ ਜੋ ਰਾਹਗੀਰਾਂ ਕੋਲੋਂ ਲੁੱਟ ਦੀ ਵਾਰਦਾਤਾਂ ਨੂੰ ਅਂਜਾਮ ਦਿੰਦੇ ਹਨ ਅਤੇ ਜੋ ਅੱਜ ਵੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ: Road Accident: ਵੱਡਾ ਹਾਦਸਾ, ਪੀਆਰਟੀਸੀ ਤੇ ਇੰਡੋ-ਕੈਨੇਡੀਅਨ ਬੱਸ ਵਿਚਕਾਰ ਜ਼ਬਰਦਸਤ ਟੱਕਰ

ਜਿਸ ਸੂਚਨਾ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਡੇਰਾ ਬਾਬਾ ਭਮੀਰੀਦਾਸ ਨਜ਼ਦੀਕ ਬਿਜਲੀ ਘਰ, ਦੇਵੀਵਾਲਾ ਰੋਡ, ਕੋਟਕਪੂਰਾ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਇਹਨਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਨੰਬਰ 277 ਅ/ਧ 310 (4), 310 (5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Crime News

Crime News
Crime News: ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਗਿਰੋਹ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਹੀ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਜਦ ਇਨ੍ਹਾਂ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਵਿੱਚ ਸ਼ਾਮਿਲ ਵਿਅਕਤੀਆਂ ਖਿਲਾਫ ਪਹਿਲਾ ਵੀ ਕਤਲ, ਖੋਹ, ਨਸ਼ੇ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾ ਤਹਿਤ 8 ਮਾਮਲੇ ਦਰਜ ਰਜਿਸਟਰ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਫ਼ਰੀਦਕੋਟ ਤੋਂ ਪੁਲਿਸ ਵੱਲੋਂ ਅਪਰਾਧਕ ਗਤੀਵਿਧੀਆਂ ਉੱਪਰ ਮੁਕੰਮਲ ਰੋਕ ਲਗਾਉਣ ਲਈ ਜ਼ਿਲ੍ਹੇ ਭਰ ਵਿੱਚ ਸਿਟੀ ਸੀਲਿੰਗ, ਨਾਕਾਬੰਦੀਆਂ ਅਤੇ ਇੰਟੈਨਸਿਵ ਚੈਕਿੰਗ ਓਪਰੇਸ਼ਨ ਲਗਾਤਾਰ ਚਲਾਏ ਜਾ ਰਹੇ ਹਨ। ਮੁੱਖ ਚੌਰਾਹਿਆਂ, ਅਹਿਮ ਰਸਤਿਆਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਪੁਲਿਸ ਦੀਆਂ ਟੀਮਾਂ 24 ਘੰਟੇ ਤਾਇਨਾਤ ਰਹਿੰਦੇ ਹੋਏ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਕੜੀ ਜਾਂਚ ਕਰ ਰਹੀਆਂ ਹਨ। ਇਹ ਮੁਹਿੰਮ ਜ਼ਿਲ੍ਹੇ ਵਿੱਚ ਲੁੱਟ-ਖੋਹ, ਚੋਰੀ ਅਤੇ ਹੋਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਮੱਦਦਗਾਰ ਸਾਬਤ ਹੋ ਰਹੀ ਹੈ