ਪਟੀਸ਼ਨ ’ਚ ਦਿੱਤੀਆਂ ਗਈਆਂ ਹਨ 4 ਦਲੀਲਾਂ
DIG Bhullar News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਆਪਣੀ ਗ੍ਰਿਫ਼ਤਾਰੀ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜੇ। ਉਸ ਨੇ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਉਨ੍ਹਾਂ ਨੇ ਸੀਬੀਆਈ ਦੇ ਅਧਿਕਾਰ ਖੇਤਰ ’ਤੇ ਸਵਾਲ ਉਠਾਏ ਹਨ। ਉਸ ਵੱਲੋਂ ਦਿੱਤੀ ਗਈ ਦਲੀਲ ’ਚ ਕਿਹਾ ਗਿਆ ਹੈ ਕਿ ਉਹ ਪੰਜਾਬ ’ਚ ਕੰਮ ਕਰਦਾ ਸੀ। ਅਜਿਹੀ ਸਥਿਤੀ ਵਿੱਚ ਸੀਬੀਆਈ ਨੂੰ ਦਿੱਲੀ ਸਪੈਸ਼ਲ ਪੁਲਿਸ ਇਸਟੈਬਲਿਸ਼ਮੈਂਟ (ਡੀਐਸਪੀਈ) ਐਕਟ, 1946 ਦੀ ਧਾਰਾ 6 ਤਹਿਤ ਪੰਜਾਬ ਸਰਕਾਰ ਤੋਂ ਇਜਾਜ਼ਤ ਲੈਣੀ ਚਾਹੀਦੀ ਸੀ। ਭੁੱਲਰ ਨੇ ਅੱਗੇ ਦਲੀਲ ਦਿੱਤੀ ਕਿ ਸੀਬੀਆਈ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਇਸੇ ਜੁਰਮ ਲਈ ਐਫਆਈਆਰ ਦਰਜ ਕੀਤੀ ਸੀ। ਦੋਵਾਂ ਵਿਚਾਲੇ ਅੱਧੇ ਘੰਟੇ ਦਾ ਫਰਕ ਹੈ।
ਇਹ ਖਬਰ ਵੀ ਪੜ੍ਹੋ : Punjab Weather Update: ਪੰਜਾਬ ’ਚ ਵਧੇਗੀ ਠੰਢ, ਤਾਪਮਾਨ ’ਚ ਆਵੇਗੀ ਗਿਰਾਵਟ, ਜਾਣੋ ਮੌਸਮ ਦਾ ਪੂਰਾ ਹਾਲ
ਰਿਸ਼ਵਤ ਦੇ ਮਾਮਲੇ ’ਚ ਕੀਤਾ ਗਿਆ ਸੀ ਗ੍ਰਿਫਤਾਰ
ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ 16 ਅਕਤੂਬਰ 2025 ਨੂੰ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਕਰੋੜਾਂ ਰੁਪਏ ਦੀ ਨਕਦੀ, ਸੋਨਾ ਤੇ ਦਸਤਾਵੇਜ਼ ਬਰਾਮਦ ਕੀਤੇ ਗਏ। 19 ਅਕਤੂਬਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਬਾਅਦ, 29 ਅਕਤੂਬਰ, 2025 ਨੂੰ, ਸੀਬੀਆਈ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ’ਚ ਦੂਜੀ ਐਫਆਈਆਰ ਦਰਜ ਕੀਤੀ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਪੰਜਾਬ ਨੇ ਵੀ ਉਸ ਵਿਰੁੱਧ ਕੇਸ ਦਰਜ ਕੀਤਾ ਸੀ। ਨਵੰਬਰ 2025 ’ਚ, ਅਦਾਲਤ ਨੇ ਉਸਨੂੰ ਸੀਬੀਆਈ ਹਿਰਾਸਤ ’ਚ ਭੇਜ ਦਿੱਤਾ ਅਤੇ ਕੇਸ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।














