ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ’ਚ ਕੀਤਾ ਸਮਾਨ ਦਾ ਸਹਿਯੋਗ
Welfare Activities: (ਮਨੋਜ) ਮਲੋਟ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਅਮਲ ਕਰਦਿਆਂ ਬਲਾਕ ਮਲੋਟ ਦੇ ਜੋਨ ਨੰਬਰ 6 ਦੀ ਸਾਧ-ਸੰਗਤ ਨੇ ਐਤਵਾਰ ਸ਼ਾਮ ਨੂੰ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਵਿੱਚ ਸਮਾਨ ਦਾ ਸਹਿਯੋਗ ਦਿੱਤਾ।
ਜਾਣਕਾਰੀ ਦਿੰਦਿਆਂ ਜੋਨ ਨੰਬਰ 6 ਦੇ ਪ੍ਰੇਮੀ ਸੇਵਕ ਬਿੰਟੂ ਪਾਲ ਇੰਸਾਂ ਅਤੇ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ ਸੱਤਪਾਲ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਨੇ ਸਾਨੂੰ ਹਮੇਸ਼ਾਂ ਹੀ ਮਾਨਵਤਾ ਭਲਾਈ ਦਾ ਰਸਤਾ ਦਿਖਾਇਆ ਹੈ ਅਤੇ ਮਾਨਵਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ ਅਤੇ ਪੂਜਨੀਕ ਗੁਰੂ ਜੀ ਦੀ ਮਾਨਵਤਾ ਭਲਾਈ ਦੀ ਦਿੱਤੀ ਸਿੱਖਿਆ ਅਨੁਸਾਰ ਜੋਨ ਨੰਬਰ 6 ਦੀ ਪ੍ਰੇਮੀ ਸੰਮਤੀ ਅਤੇ ਸਾਧ-ਸੰਗਤ ਦੇ ਸਹਿਯੋਗ ਨਾਲ ਜੋਨ ਨੰਬਰ 6 ਦੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਮੌਕੇ ਜਿੱਥੇ ਇੱਕ ਡਬਲ ਬੈਡ ਅਤੇ 1 ਪੇਟੀ ਦਿੱਤੀ ਗਈ, ਉਥੇ 2 ਗੱਦੇ, 9 ਲੇਡੀਜ਼ ਸੂਟ, 1 ਕੰਬਲ ਡਬਲ ਬੈਡ, 2 ਬੈਡ ਸ਼ੀਟਾਂ, 1 ਜੈਂਟਸ ਪੈਂਟ ਸ਼ਰਟ, 1 ਪ੍ਰੈਸ, 3 ਕੰਬਲ ਸਿੰਗਲ, 11 ਭਾਂਡੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Gold Price: ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਕੀਮਤਾਂ ’ਚ ਆਈ ਕਾਫ਼ੀ ਗਿਰਾਵਟ
ਉਨ੍ਹਾਂ ਦੱਸਿਆ ਕਿ ਇਹ ਸਭ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ ਦਾ ਹੀ ਕਮਾਲ ਹੈ ਕਿ ਸਾਧ-ਸੰਗਤ ਵੱਲੋਂ ਮਾਨਵਤਾ ਦੀ ਸੇਵਾ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜੋਨ ਨੰਬਰ 6 ਦੀ ਸਾਧ-ਸੰਗਤ ਵੱਲੋਂ ਹੋਰ ਵੀ ਮਾਨਵਤਾ ਭਲਾਈ ਦੇ ਕਾਰਜ ਵੱਧ-ਚੜ੍ਹ ਕੇ ਕੀਤੇ ਜਾਣਗੇ। ਇਸ ਮੌਕੇ ਜੋਨ ਨੰਬਰ 6 ਦੀ ਸੱਚੀ ਪ੍ਰੇਮੀ ਦੇ ਸੇਵਾਦਾਰ ਜਸਵਿੰਦਰ ਸਿੰਘ ਇੰਸਾਂ, ਗਗਨ ਇੰਸਾਂ, ਸੋਨੂੰ ਮਿਗਲਾਨੀ ਇੰਸਾਂ, ਗੁਰਿੰਦਰ ਇੰਸਾਂ, ਸੁਖਦਰਸ਼ਨ ਸਿੰਘ ਇੰਸਾਂ, ਧਰਮਵੀਰ ਇੰਸਾਂ, ਨਗ਼ਮਾ ਇੰਸਾਂ, ਕਮਲ ਇੰਸਾਂ, ਰਾਜਵਿੰਦਰ ਕੌਰ ਇੰਸਾਂ, ਰਜਨੀ ਇੰਸਾਂ, ਗੁੱਡੀ ਇੰਸਾਂ, ਊਸ਼ਾ ਇੰਸਾਂ, ਸੇਵਾਦਾਰ ਭੈਣ ਜਸਪ੍ਰੀਤ ਕੌਰ ਇੰਸਾਂ ਨੇ ਸਮਾਨ ਦੇਣ ਵਿੱਚ ਪੂਰਾ ਸਹਿਯੋਗ ਕੀਤਾ।
ਪੂਜਨੀਕ ਗੁਰੂ ਜੀ ਦੇ ਚਰਨਾਂ ’ਚ ਅਰਦਾਸ ਹੈ ਕਿ ਬਲਾਕ ਮਲੋਟ ਦੀ ਸਾਧ-ਸੰਗਤ ਇਸੇ ਤਰ੍ਹਾਂ ਵੱਧ ਚੜ੍ਹ ਕੇ ਮਾਨਵਤਾ ਦੀ ਸੇਵਾ ਕਰਦੀ ਰਹੇ : ਸੱਚੇ ਨਿਮਰ ਸੇਵਾਦਾਰ
ਸੱਚੇ ਨਿਮਰ ਸੇਵਾਦਾਰ ਪੰਜਾਬ ਰਾਹੁਲ ਇੰਸਾਂ, ਰਿੰਕੂ ਇੰਸਾਂ, ਬਲਰਾਜ ਸਿੰਘ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਸਤੀਸ਼ ਹਾਂਡਾ ਇੰਸਾਂ, ਭੈਣਾਂ ਕਿਰਨ ਇੰਸਾਂ, ਅਮਰਜੀਤ ਕੌਰ ਇੰਸਾਂ, ਸਤਵੰਤ ਕੌਰ ਇੰਸਾਂ, ਮਮਤਾ ਇੰਸਾਂ ਨੇ ਜੋਨ ਨੰਬਰ 6 ਦੀ ਸਾਧ-ਸੰਗਤ ਦੇ ਇਸ ਪੁੰਨ ਦੇ ਕਾਰਜ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਪੂਜਨੀਕ ਗੁਰੂ ਜੀ ਅੱਗੇ ਅਰਦਾਸ ਹੈ ਕਿ ਬਲਾਕ ਮਲੋਟ ਦੀ ਸਾਧ-ਸੰਗਤ ਇਸੇ ਤਰ੍ਹਾਂ ਵੱਧ ਚੜ੍ਹ ਕੇ ਮਾਨਵਤਾ ਦੀ ਸੇਵਾ ਕਰਦੀ ਰਹੇ। Welfare Activities














