Berlin News: ਬਰਲਿਨ (ਸੱਚ ਕਹੂੰ ਨਿਊਜ)। ਡੇਰਾ ਸੱਚਾ ਸੌਦਾ ਵੱਲੋਂ ਦਿੱਤੀ ਜਾ ਰਹੀ ਮਾਨਵਤਾ ਭਲਾਈ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਬਰਲਿਨ (ਜਰਮਨ) ਦੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰ ਦਿਨ ਰਾਤ ਸੇਵਾ ਕਾਰਜਾਂ ’ਚ ਲੱਗੇ ਹੋਏ ਹਨ ਇਸ ਲੜੀ ਦੇ ਚੱਲਦਿਆਂ ਬੀਤੇ ਦਿਨ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਰਲਿਨ ਦੀ ਸਾਧ-ਸੰਗਤ ਵੱਲੋਂ ਵਾਤਾਵਰਨ ਨੂੰ ਸਾਫ-ਸੁਥਰਾ ਬਣਾਈ ਰੱਖਣ ਲਈ ਬਰਲਿਨ ’ਚ ਬੂਟੇ ਲਾਏ ਗਏ।
ਇਸ ਦੌਰਾਨ ਮੈਂਬਰਾਂ ਵੱਲੋਂ 700 ਬੂਟੇ ਲਾਏ ਗਏ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਕੀਤੇ ਗਏ। ਇਸ ਕਾਰਜ ਦੀ ਸਥਾਨਕ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰ ਰਮੇਸ਼ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 170 ਮਾਨਵਤਾ ਭਲਾਈ ਕਾਰਜ ਸਾਧ-ਸੰਗਤ ਸਮੇਂ -ਸਮੇਂ ’ਤੇ ਕਰਦੀ ਰਹਿੰਦੀ ਹੈ।
Read Also : ਸੱਚਖੰਡਵਾਸੀ ਕਪੂਰ ਚੰਦ ਇੰਸਾਂ ਨੂੰ ਸਾਧ-ਸੰਗਤ ਨੇ ਦਿੱਤੀ ਸ਼ਰਧਾਂਜਲੀ














