Punjab Government: ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ

Punjab Government
Punjab Government: ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ

Punjab Government: ਸ਼ਰਾਬ, ਮਾਸ, ਤੰਬਾਕੂ ਅਤੇ ਹੋਰ ਨਸ਼ੀਲੀਆਂ ਚੀਜ਼ਾਂ ਦੀ ਵਿੱਕਰੀ ਤੇ ਵਰਤੋਂ ’ਤੇ ਪਾਬੰਦੀ

  • ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ | Punjab Government

Punjab Government: ਸ੍ਰੀ ਅਨੰਦਪੁਰ ਸਾਹਿਬ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਵਾਨ ਲੋਕ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੇ ਆਦਰਸ਼ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਖੁਦ ਆਪਣੇ ਹੱਥੀਂ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਵਸਾਇਆ।

Punjab Government

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਇਤਿਹਾਸ ਵਿੱਚ ਸਥਾਈ ਤੌਰ ’ਤੇ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਐਲਾਨਿਆ ਹੈ। ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਾਈ ਗਈ ਹੈ।

Read Also : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਧਰਮ-ਦ੍ਰਿਸ਼ਟੀ ਤੇ ਕੁਰਬਾਨੀ

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਬਾਰੇ ਮਤਾ ਪੇਸ਼ ਕੀਤਾ, ਜਿਸ ਨੂੰ ਵਿਧਾਨ ਸਭਾ ਨੇ ਸਰਵਸੰਮਤੀ ਨਾਲ ਪਾਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਸਾਰੀਆਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਸਰਬ-ਧਰਮ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਸਾਰੇ ਧਰਮਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ, ਸਾਫ਼-ਸਫ਼ਾਈ ਤੇ ਸੁਰੱਖਿਆ ਪ੍ਰਬੰਧ ਅਤੇ ਧਾਰਮਿਕ ਸੈਰ-ਸਪਾਟੇ ਦੇ ਪ੍ਰਚਾਰ ਲਈ ਸਮਰਪਿਤ ਯਤਨ ਕਰੇਗੀ।

Read Also : ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼: ਸਮੁੱਚੀ ਲੋਕਾਈ ਦੇ ਭਲੇ ਲਈ ਆਪਾ ਵਾਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਨਿਮਰ ਸ਼ਰਧਾਂਜਲੀ ਵਜੋਂ ਸੂਬਾ ਸਰਕਾਰ ਨੇ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ ਵਿਆਪਕ ਪੱਧਰ ’ਤੇ ਮਨਾਉਣ ਲਈ ਸੂਬੇ ਭਰ ਵਿੱਚ ਲੜੀਵਾਰ ਸਮਾਗਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਸੈਸ਼ਨ ਸਿਰਫ਼ ਇਨ੍ਹਾਂ ਸਮਾਗਮਾਂ ਨੂੰ ਹੀ ਸਮਰਪਿਤ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਕੁਰਬਾਨੀ ਸਰਵਉੱਚ ਅਤੇ ਅਦੁੱਤੀ ਹੈ, ਕਿਉਂਕਿ ਗੁਰੂ ਸਾਹਿਬ ਨੇ ਦੂਜਿਆਂ ਦੇ ਧਰਮ ਦੀ ਰਾਖੀ ਲਈ ਸ਼ਹੀਦੀ ਦਿੱਤੀ।