Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸੂਬਾ ਪੱਧਰੀ ਆਸਾਨ ਰਜਿਸਟਰੀ ਪ੍ਰੋਜੈਕਟ ਦੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਹਿਸੀਲ ਦਫ਼ਤਰ ਫਤਹਿਗੜ੍ਹ ਸਾਹਿਬ ਤੋਂ ਸ਼ੁਰੂਆਤ ਕੀਤੀ ਗਈ ਹੈ। ਸੀਐਮ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਾਉਣੇ ਪੈਣਗੇ। ਉਨ੍ਹਾਂ ਕਿਹਾ ਕਿ ਲੋਕ ਹੁਣ ਹੈਲਪਲਾਈਨ 1076 ’ਤੇ ਫੋਨ ਕਰਕੇ ਘਰ ਬੈਠੇ ਅਧਿਕਾਰੀ ਨੂੰ ਫੋਨ ਕਰਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਸਾਨ ਰਜਿਸਟਰੀ ਪ੍ਰੋਜੈਕਟ ਸਭ ਤੋਂ ਪਹਿਲਾਂ ਮੋਹਾਲੀ ਤੋਂ ਸ਼ੁਰੂ ਕੀਤਾ ਗਿਆ ਸੀ। ਪਹਿਲਾਂ ਮੁਹਾਲੀ ’ਚ ਡਰਾਈ ਰਨ ਕਰਵਾਈ ਗਈ ਤੇ ਫਿਰ ਇਸ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੁਲਤ ਦੇਣ ਲਈ ਪੰਜਾਬ ਸਰਕਾਰ ਲਗਾਤਾਰ ਫੈਸਲੇ ਲੈ ਰਹੀ ਹੈ। Punjab News
ਇਹ ਖਬਰ ਵੀ ਪੜ੍ਹੋ : 500 Notes Alert: ਕੀ ਤੁਹਾਡੇ ਕੋਲ 500 ਰੁਪਏ ਦਾ ਨੋਟ ਨਕਲੀ ਤਾਂ ਨਹੀਂ, ਇਹ ਖਬਰ ਪੜ੍ਹ ਤੁਸੀਂ ਰਹਿ ਜਾਓਗੇ ਹੈਰਾਨ














