ਪਤੀ-ਪਤਨੀ ਪਿੰਡ ਦੀਪ ਸਿੰਘ ਵਾਲਾ ਤੋਂ ਦਵਾਈ ਲੈ ਕੇ ਵਾਪਿਸ ਪਿੰਡ ਪਰਤ ਰਹੇ ਸੀ
Car Accident: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਸਾਦਿਕ ਨੇੜੇ ਹੋਏ ਕਾਰ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਔਰਤ ਦੀ ਮੌਤ ਤੇ ਕਾਰ ਚਾਲਕ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀਆਰਟੀਸੀ ਬੱਸ ਦਾ ਕੰਡਕਟਰ ਗੁਰਵਿੰਦਰ ਸਿੰਘ ਸਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਪੱਕਾ ਉਹ ਪਿੰਡ ਦੀਪ ਸਿੰਘ ਵਾਲਾ ਤੋਂ ਦਵਾਈ ਲੈ ਕੇ ਵਾਪਿਸ ਆਪਣੀ ਪਤਨੀ ਸਿਮਰਨਜੀਤ ਕੌਰ (27) ਤੇ ਬੱਚੇ ਨਾਲ ਪਿੰਡ ਵਾਪਸ ਆ ਰਿਹਾ ਸੀ ਕਿ ਅਚਾਨਕ ਸਾਦਿਕ ਨੇੜੇ ਉਸ ਦੀ ਕਾਰ ਬੇਕਾਬੂ ਹੋ ਕੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ ਜਿਸ ਕਾਰਨ ਉਸ ਦੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਕਾਰ ਚਾਲਕ ਗੁਰਵਿੰਦਰ ਸਿੰਘ ਦੇ ਮੌਢੇ ਦੀ ਹੱਡੀ ਟੁੱਟ ਗਈ ਅਤੇ ਉਸ ਦਾ ਡੇਢ ਮਹੀਨੇ ਦਾ ਬੱਚਾ ਵਾਲ-ਵਾਲ ਬਚ ਗਿਆ।
ਇਹ ਵੀ ਪੜ੍ਹੋ: Train Accident: ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 11 ਰੇਲਵੇ ਕਰਮਚਾਰੀਆਂ ਦੀ ਮੌਤ, ਦੋ ਜ਼ਖਮੀ
ਹਾਦਸੇ ਵਿੱਚ ਜ਼ਖਮੀ ਗੁਰਵਿੰਦਰ ਸਿੰਘ ਨੂੰ ਲੋਕਾਂ ਨੇ ਮੈਡੀਕਲ ਕਾਲਿਜ ਫ਼ਰੀਦਕੋਟ ਪਹੁੰਚਾਇਆ। ਹਾਦਸਾ ਐਨਾ ਭਿਆਨਕ ਸੀ ਕਿ ਕਾਰ ਬਿਲਕੁਲ ਇੱਕਠੀ ਹੋ ਗਈ। ਅੱਜ ਦੇਰ ਸ਼ਾਮ ਉਸ ਦੀ ਪਤਨੀ ਸਿਮਰਨਜੀਤ ਕੌਰ ਦਾ ਪਿੰਡ ਦੇ ਸ਼ਾਮਸਾਨਘਾਟ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਹਾਦਸੇ ਵਿੱਚ ਸਿਮਰਨਜੀਤ ਕੌਰ ਦੀ ਮੌਤ ਦਾ ਪਤਾ ਲਗਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ।














