
Punjab Elections: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਰਾਜ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਨੇ ਸੂਬੇ ਵਿੱਚ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੀਆਂ ਆਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਦੇ ਨਾਲ ਹੀ ਪੇਂਡੂ ਖੇਤਰਾਂ ਵਿੱਚ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਸੂਬਾ ਚੋਣ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਦੌਰਾਨ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 154 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: Railway News: ਪੰਜਾਬ ’ਚ ਬਦਲ ਰਹੇ ਮੌਸਮ ਵਿਚਕਾਰ ਰੇਲਵੇ ਨੇ ਲਿਆ ਅਹਿਮ ਫੈਸਲਾ
ਸੂਬਾ ਚੋਣ ਕਮਿਸ਼ਨਰ ਨੇ ਦੱਸਿਆ ਕਿ 14 ਦਸੰਬਰ ਦਿਨ ਐਤਵਾਰ ਨੂੰ ਵੋਟਾਂ ਪੈਣਗੀਆਂ ਅਤੇ 17 ਦਸੰਬਰ ਨੂੰ ਨਤੀਜੇ ਆਉਣਗੇ। 1 ਤੋਂ 4 ਦਸੰਬਰ ਤੱਕ ਕਾਗ਼ਜ਼ ਭਰੇ ਜਾਣਗੇ । 5 ਨੂੰ ਕਾਗਜ਼ ਦੀ ਪੜਤਾਲ ਹੋਵੇਗੀ ਅਤੇ 6 ਦਸੰਬਰ ਨੂੰ ਨਾਮਜ਼ਦਗੀ ਵਾਪਸ ਲਏ ਜਾ ਸਕਦੇ ਹਨ। ਵੋਟਾਂ ਪੈਣ ਦਾ ਸਮਾਂ ਸਵੇਰ 8 ਤੋਂ ਸ਼ਾਮ ਚਾਰ 4 ਵਜੇ ਤੱਕ ਹੋਵੇਗਾ। ਇਸ ਐਲਾਨ ਦੇ ਨਾਲ ਹੀ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। Punjab Elections













