ਸਾਡੇ ਨਾਲ ਸ਼ਾਮਲ

Follow us

13 C
Chandigarh
Monday, February 2, 2026
More
    Home Breaking News Bhagwant Mann...

    Bhagwant Mann News: ਸੀਐੱਮ ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਜਾਣੋ ਕੀ ਹੈ ਮੰਗ

    Bhagwant Mann News
    Bhagwant Mann News: ਸੀਐੱਮ ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਜਾਣੋ ਕੀ ਹੈ ਮੰਗ

    Bhagwant Mann News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ’ਚ ਭਾਰਤੀ ਖੁਰਾਕ ਨਿਗਮ (ਐਫਸੀਆਈ) ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਮੁੱਦਾ ਉਠਾਇਆ ਗਿਆ ਹੈ। ਪੱਤਰ ’ਚ, ਉਨ੍ਹਾਂ ਕਿਹਾ ਕਿ ਐਫਸੀਆਈ ਪੰਜਾਬ ਤੇ ਚੰਡੀਗੜ੍ਹ ਦੇ ਜਨਰਲ ਮੈਨੇਜਰ ਦੇ ਅਹੁਦੇ ਲਈ ਪੰਜਾਬ ਦੇ ਇੱਕ ਆਈਏਐਸ ਅਧਿਕਾਰੀ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਹਰੀ ਅਧਿਕਾਰੀ ਪੰਜਾਬ ਦੀ ਸਥਿਤੀ ਨੂੰ ਚੰਗੀ ਤਰ੍ਹਾਂ ਨਹੀਂ ਸਮਝ ਸਕਦੇ। ਇਸ ਲਈ, ਐਫਸੀਆਈ ਪੰਜਾਬ ਤੇ ਚੰਡੀਗੜ੍ਹ ਦਾ ਜਨਰਲ ਮੈਨੇਜਰ ਪੰਜਾਬ ਦਾ ਇੱਕ ਅਧਿਕਾਰੀ ਹੋਣਾ ਚਾਹੀਦਾ ਹੈ। Bhagwant Mann News

    ਇਹ ਖਬਰ ਵੀ ਪੜ੍ਹੋ : Electricity Bill Relief: ਬਿਜਲੀ ਬਿੱਲ ਰਾਹਤ ਯੋਜਨਾ ਨਾਲ ਮਿਲੇਗੀ ਖਪਤਕਾਰਾਂ ਨੂੰ ਵੱਡੀ ਰਾਹਤ

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੇਡਰ ਦੇ ਅਧਿਕਾਰੀਆਂ ਨੂੰ ਸੂਬੇ ਦੀ ਖਰੀਦ, ਸਟੋਰੇਜ ਤੇ ਵੰਡ ਪ੍ਰਣਾਲੀਆਂ ਦਾ ਸਿੱਧਾ ਤਜਰਬਾ ਹੈ, ਜੋ ਕਿ ਸੂਬਾ ਸਰਕਾਰ ਤੇ ਕੇਂਦਰੀ ਏਜੰਸੀਆਂ ਵਿਚਕਾਰ ਚੰਗਾ ਤਾਲਮੇਲ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੇਡਰ ਦੇ ਆਈਏਐੱਸ ਅਧਿਕਾਰੀਆਂ ਦਾ ਇੱਕ ਪੈਨਲ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਪਹਿਲੇ ਪੈਨਲ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਇੱਕ ਸੋਧਿਆ ਪੈਨਲ ਭੇਜਿਆ ਗਿਆ ਸੀ। ਹਾਲਾਂਕਿ, ਇਸ ਪੈਨਲ ਨੂੰ ਵੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ, ਤੇ ਇਸ ਮਹੱਤਵਪੂਰਨ ਅਹੁਦੇ ਲਈ ਕਿਸੇ ਹੋਰ ਕੇਡਰ ਦੇ ਇੱਕ ਆਈਏਐੱਸ ਅਧਿਕਾਰੀ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।