Plastic Ban: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਨਗਰ ਨਿਗਮ ਪਟਿਆਲਾ ਵੱਲੋਂ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਅਤੇ ਸਾਫ਼–ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਚਲਾਈ ਗਈ ਵਿਆਪਕ ਮੁਹਿੰਮ ਤਹਿਤ ਅੱਜ ਸਬਜ਼ੀ ਮੰਡੀ ਭਗਤ ਸਿੰਘ ਚੌਂਕ ਵਿੱਚ ਵਿਸ਼ੇਸ਼ ਡਰਾਈਵ ਚਲਾਈ ਗਈ। ਇਹ ਮੁਹਿੰਮ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਟਿਆਲਾ ਸ਼੍ਰੀ ਪਰਮਜੀਤ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਅਧੀਨ ਚਲਾਈ ਗਈ।
ਕਾਰਵਾਈ ਦੌਰਾਨ ਨਿਗਰ ਨਿਗਮ ਦੀ ਟੀਮ ਨੇ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਕਰ ਰਹੇ ਗਾਹਕਾਂ ਅਤੇ ਦੁਕਾਨਦਾਰਾਂ ਵਿਰੁੱਧ ਸਖ਼ਤ ਕਦਮ ਚੁੱਕਦਿਆਂ ਲਗਭਗ 25 ਕਿਲੋ ਗੈਰਕਾਨੂੰਨੀ ਪਲਾਸਟਿਕ ਦੇ ਲਿਫ਼ਾਫੇ ਜ਼ਬਤ ਕੀਤੇ ਅਤੇ 16 ਚਲਾਨ ਜਾਰੀ ਕੀਤੇ। ਨਿਗਮ ਨੇ ਸਪਸ਼ਟ ਕੀਤਾ ਕਿ ਬੈਨ ਕੀਤੇ ਪਲਾਸਟਿਕ ਬੈਗ ਦੀ ਵਰਤੋਂ ਇੱਕ ਗੰਭੀਰ ਉਲੰਘਣਾ ਹੈ ਅਤੇ ਇਸਦੇ ਖ਼ਿਲਾਫ਼ ਕਾਰਵਾਈ ਆਗਾਮੀ ਦਿਨਾਂ ਵਿੱਚ ਹੋਰ ਸਖ਼ਤ ਕੀਤੀ ਜਾਵੇਗੀ। Plastic Ban
Read Also : ਭਾਜਪਾ-ਕਾਂਗਰਸ ਦੇ ਦੋਸ਼ਾਂ ਨੂੰ ਕੇਂਦਰ ਨੇ ਨਕਾਰਿਆ, ਹੜ੍ਹ ‘ਮਾਨ’ ਮੇਡ ਨਹੀਂ, ਸਗੋਂ ਕੁਦਰਤੀ ਆਫ਼ਤ
ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਨੂੰ ਪਲਾਸਟਿਕ–ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਡਰਾਈਵ ਦੀ ਅਗਵਾਈ ਹੈਲਥ ਅਫਸਰ ਨਵਿੰਦਰ ਸਿੰਘ ਵੱਲੋਂ ਕੀਤੀ ਗਈ, ਜਦੋਂ ਕਿ ਸੈਨਟਰੀ ਇੰਸਪੈਕਟਰ ਮੋਹਿਤ ਜਿੰਦਲ, ਇੰਦਰਜੀਤ ਸਿੰਘ, ਜਗਤਾਰ ਸਿੰਘ ਅਤੇ ਹਰਵਿੰਦਰ ਸਿੰਘ ਦੀ ਟੀਮ ਵੀ ਵਿਸ਼ੇਸ਼ ਤੌਰ ’ਤੇ ਮੌਕੇ ’ਤੇ ਮੌਜੂਦ ਰਹੀ।














