Water Supply Strike: ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ

Water-Supply-Strike
ਸੁਨਾਮ : ਹੜਤਾਲ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਠੇਕਾ ਮੁਲਾਜ਼ਮ।

ਬਿਨਾਂ ਕਿਸੇ ਸ਼ਰਤ ਤੋਂ ਸਾਨੂੰ ਮਹਿਕਮੇ ਦੇ ਵਿੱਚ ਮਰਜ ਕੀਤਾ ਜਾਵੇ : ਆਗੂ

Water Supply Strike: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਜਾਰੀ ਹੈ। ਇਸ ਸਬੰਧੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸੀਵਰੇਜ਼ ਬੋਰਡ ਮਹਿਕਮੇ ਵਿੱਚ 10 ਤੋਂ 20 ਸਾਲ ਲਗਾਤਾਰ ਕੰਮ ਕਰਦੇ ਹੋ ਗਏ ਹਨ ਸਰਕਾਰ ਵੱਲੋਂ ਸਾਨੂੰ ਬਹੁਤ ਘੱਟ ਤਨਖਾਹ ’ਤੇ ਕੰਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: IndiGo Flights: ਇੰਡੀਗੋ ਦੀਆਂ 250 ਉਡਾਣਾਂ ਰੱਦ, ਜਾਣੋ ਕਾਰਨ

ਸਰਕਾਰ ਵੱਲੋਂ ਠੇਕੇਦਾਰ ਸੁਸਾਇਟੀਆਂ ਕੰਪਨੀਆਂ ਰਾਹੀਂ ਸਾਡੀ ਲੁੱਟ ਕਰਵਾਈ ਜਾ ਰਹੀ ਹੈ। ਅੱਜ ਦੀ ਮਹਿੰਗਾਈ ਦੇ ਸਮੇਂ ‘ਚ ਸਾਨੂੰ ਪਰਿਵਾਰ ਪਾਲਣ ਵਿੱਚ ਬਹੁਤ ਮੁਸ਼ਕਿਲ ਆ ਰਹੀ ਹੈ ਇਸ ਲਈ ਅਸੀਂ ਮੌਜ਼ੂਦਾ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਨਿੱਜੀਕਰਨ ਰੱਦ ਕਰਕੇ ਸਾਨੂੰ ਮਹਿਕਮੇ ਦੇ ਵਿੱਚ ਬਿਨਾਂ ਕਿਸੇ ਸ਼ਰਤ ਤੋਂ ਮਰਜ਼ ਕੀਤਾ ਜਾਵੇ ਕਿਉਂਕਿ ਜਦੋਂ ਮਹਿਕਮੇ ਵਿੱਚ ਸਾਨੂੰ ਯੋਗਤਾ ਦੇ ਅਨੁਸਾਰ ਬਣਦੀ ਪੋਸਟ ’ਤੇ ਰੱਖਿਆ ਗਿਆ ਸੀ ਸੋ ਅਸੀਂ ਮੌਜੂਦਾ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਨੂੰ ਠੇਕੇਦਾਰੀ ਸਿਸਟਮ ਵਿੱਚੋਂ ਕੱਢ ਕੇ ਮਹਿਕਮੇ ਵਿੱਚ ਮਰਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਕਟ 1948 ਦੇ ਮੁਤਾਬਿਕ ਬਣਦੀ ਤਨਖਾਹ ਵੀ ਲਾਗੂ ਕੀਤੀ ਜਾਵੇ। ਇਸ ਮੌਕੇ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਮੰਗਾਂ ਨੂੰ ਲੈ ਕੇ ਨਾਅਰੇਬਾਜੀ ਵੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ।