
ਕਿਹਾ, 6 ਦਸੰਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਰੀ ਮਿਤੀ
Punjab Elections: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਸਨ।
ਇਹ ਵੀ ਪੜ੍ਹੋ: High Court: ਪੰਜਾਬ ਦੇ ਹਸਪਤਾਲਾਂ ’ਚ ਕਮੀਆਂ ਨੂੰ ਲੈ ਕੇ ਹਾਈਕੋਰਟ ਸਖ਼ਤ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਰੱਦ ਕੀਤੇ ਨਾਮਜ਼ਦਗੀ ਪੱਤਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ ਪ੍ਰਾਪਤ ਹੋਈਆਂ 50 ਨਾਮਜਦਗੀਆਂ ਵਿੱਚੋਂ 1 ਅਰਜੀ ਨੂੰ ਰੱਦ ਕੀਤਾ ਗਿਆ ਹੈ। ਇਸੇ ਤਰ੍ਹਾਂ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ ਪ੍ਰਾਪਤ ਹੋਈਆਂ 59 ਨਾਮਜ਼ਦਗੀਆਂ ਵਿੱਚੋਂ 1 ਅਰਜ਼ੀ ਨੂੰ ਰੱਦ ਕੀਤਾ ਗਿਆ। ਬਲਾਕ ਸੰਮਤੀ ਅਮਰਗੜ੍ਹ ਲਈ ਪ੍ਰਾਪਤ ਹੋਈਆਂ 64 ਨਾਮਜ਼ਦਗੀਆਂ ਅਤੇ ਬਲਾਕ ਸੰਮਤੀ ਮਾਲੇਰਕੋਟਲਾ (ਐਚ) ਲਈ 59 ਨਾਮਜ਼ਦਗੀ ਪੱਤਰਾਂ ਵਿੱਚੋਂ ਕੋਈ ਨਾਮਜ਼ਦਗੀ ਸਹੀ ਪਾਈਆ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ 6 ਦਸੰਬਰ ਨੂੰ ਬਾਅਦ ਦੁਪਹਿਰ ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। 14 ਦਸੰਬਰ ਨੂੰ ਚੋਣਾਂ ਬੈਲਟ ਪੇਪਰਾਂ ਦੀ ਵਰਤੋਂ ਨਾਲ ਕਰਵਾਈਆਂ ਜਾਣੀਆਂ ਹਨ ਅਤੇ 17 ਦਸੰਬਰ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ ਸਥਾਪਿਤ ਕੀਤੇ ਗਿਣਤੀ ਕੇਂਦਰਾਂ ’ਤੇ ਕੀਤੀ ਜਾਣੀ ਹੈ।












