Armed Forces Flag Day: ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

Armed Forces Flag Day
Armed Forces Flag Day: ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ
Armed Forces Flag Day
11 ਲੋੜਵੰਦ ਨਾਨ ਪੈਨਸ਼ਨਰ ਲਾਭਪਾਤਰਾਂ ਨੂੰ ਦਿੱਤੀ ਗਈ ਮਾਲੀ ਸਹਾਇਤਾ

Armed Forces Flag Day: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ 2025 ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ ਲੈਪਲ ਬੈਜ ਲਗਾ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਟੇਬਲ ਕੈਲੰਡਰ ਵੀ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਆਪਣੀ ਵੱਲੋਂ ਝੰਡਾ ਦਿਵਸ ਫੰਡ ਵਿੱਚ ਵਿੱਤੀ ਯੋਗਦਾਨ ਵੀ ਦਿੱਤਾ।

ਇਹ ਵੀ ਪੜ੍ਹੋ: Rajasthan News: ਰਾਜਸਥਾਨ ’ਚ ਤਿੰਨ ਥਾਵਾਂ ‘ਤੇ ਬੰਬ ਦੀ ਧਮਕੀ ਨਾਲ ਦਹਿਸ਼ਤ, ਜਾਂਚ ਜਾਰੀ

 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਫੰਡ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਰਿਆਂ ਨੂੰ ਇਸ ਆਦਰਸ਼ ਮੰਤਵ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ 11 ਲੋੜਵੰਦ ਨਾਨ ਪੈਨਸ਼ਨਰ ਲਾਭਪਾਤਰਾਂ ਨੂੰ 55 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਵੀ ਡਿਪਟੀ ਕਮਿਸ਼ਨਰ, ਫਰੀਦਕੋਟ ਵੱਲੋਂ ਸੈਨਾ ਝੰਡਾ ਦਿਵਸ ਫੰਡ ਵਿੱਚੋਂ ਦਿੱਤੀ ਗਈ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ, ਕਰਮਚਾਰੀਆਂ ਦੇ ਲੈਪਲ ਬੈਜ, ਟੋਕਨ ਫਲੈਗ ਲਗਾਏ ਗਏ ਅਤੇ ਚੰਦਾ ਇਕੱਤਰ ਕੀਤਾ ਗਿਆ। ਇਸ ਉਪਰੰਤ ਸੈਨਿਕ ਸਦਨ ਫਰੀਦਕੋਟ ਵਿਖੇ ਸਾਬਕਾ ਸੈਨਿਕਾਂ,ਆਸ਼ਰਿਤਾਂ ਨੂੰ ਇਕੱਤਰ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੀ.ਏ. ਟੂ ਡਿਪਟੀ ਕਮਿਸ਼ਨਰ ਸ. ਗੁਰਨਾਮ ਸਿੰਘ, ਸ੍ਰੀਮਤੀ ਮਨਦੀਪ ਕੌਰ ਸੀਨੀਅਰ ਸਹਾਇਕ ਤੋਂ ਇਲਾਵਾ ਸਮੂਹ ਦਫਤਰੀ ਕਰਮਚਾਰੀ ਹਾਜ਼ਰ ਸਨ।