Vehicle Theft: ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਚੋਰ ਕਾਬੂ

Vehicle Theft
ਸੁਨਾਮ ਚੋਰੀ ਦੇ ਪੰਜ ਮੋਟਰਸਾਈਕਲ ਨਾਲ ਬੈਠਾ ਗਿਰਫਤਾਰ ਕੀਤਾ ਵਿਅਕਤੀ ਪੁਲਿਸ ਪਾਰਟੀ ਨਾਲ।

ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸਐੱਚਓ

  • ਵੱਖ-ਵੱਖ ਜਗ੍ਹਾ ਤੋਂ ਚੋਰੀ ਕੀਤੇ ਸਨ ਪੰਜ ਮੋਟਰਸਾਈਕਲ

Vehicle Theft: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਥਾਣਾ ਚੀਮਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਵੱਖ-ਵੱਖ ਜਗ੍ਹਾ ਤੋਂ ਚੋਰੀ ਕੀਤੇ ਪੰਜ ਮੋਟਰਸਾਈਕਲ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਚੀਮਾ ਦੇ ਐੱਸਐੱਚਓ ਅਵਤਾਰ ਸਿੰਘ ਨੇ ਦੱਸਿਆ ਕਿ ਏਐਸਆਈ ਗੁਰਬਚਨ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਚੀਮਾ ਵਿਖੇ ਮੌਜੂਦ ਸੀ ਤਾਂ ਉਹਨਾਂ ਨੂੰ ਮੁਖਵਰ ਖਾਸ ਵੱਲੋਂ ਇਤਲਾਹ ਮਿਲੀ ਸੀ ਕਿ ਖੁਸਪਾਲ ਸਿੰਘ ਉਰਫ ਜਸਪਾਲ ਸਿੰਘ ਉਰਫ (ਖੱਬੂ) ਪੁੱਤਰ ਹਰਬੰਸ ਸਿੰਘ ਵਾਸੀ ਤੋਲਾਵਾਲ ਥਾਣਾ ਚੀਮਾ ਜ਼ਿਲ੍ਹਾ ਸੰਗਰੂਰ ਜੋ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਜਿਸ ਦੇ ਖਿਲਾਫ ਪਹਿਲਾਂ ਵੀ ਚੋਰੀ ਦਾ ਮੁਕਦਮਾ ਦਰਜ ਹੈ।

ਇਹ ਵੀ ਪੜ੍ਹੋ:Lionel Messi: ਮੈਸੀ ਦੇ ਜਲਦੀ ਜਾਣ ਨਾਲ ਪ੍ਰਸ਼ੰਸਕ ਨਾਰਾਜ਼, ਕੁਰਸੀਆਂ ਤੇ ਬੋਤਲਾਂ ਸੁੱਟੀਆਂ

ਜਿਸਨੇ ਵੱਖ-ਵੱਖ ਜਗ੍ਹਾ ਤੋਂ ਕਈ ਮੋਟਰਸਾਈਕਲ ਚੋਰੀ ਕੀਤੇ ਹਨ, ਜੋ ਅੱਜ ਚੋਰੀ ਕੀਤੇ ਇਹਨਾਂ ਮੋਟਰਸਾਈਕਲਾਂ ਵਿੱਚੋਂ ਇੱਕ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਬਿਨਾਂ ਨੰਬਰੀ ’ਤੇ ਸਵਾਰ ਹੋ ਕੇ ਮੋਟਰਸਾਈਕਲ ਅੱਗੇ ਵੇਚਣ ਲਈ ਦਾਣਾ ਮੰਡੀ ਚੀਮਾ ਵਿੱਚ ਖੜਾ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਖੁਸਪਾਲ ਸਿੰਘ ਉਕਤ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ ਅਤੇ ਜਦੋਂ ਮੁਖਬਰ ਵੱਲੋਂ ਦੱਸੀ ਜਗ੍ਹਾ ’ਤੇ ਰੇਡ ਕਰਕੇ ਮੁਲਜ਼ਮ ਨੂੰ ਪਹਿਲਾਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਫਿਰ ਚੋਰੀ ਕੀਤੇ ਚਾਰ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤੇ ਗਏ ਹਨ। ਐੱਸਐੱਚਓ ਨੇ ਕਿਹਾ ਕੇ ਮੁਲਜ਼ਮ ਖੁਸ਼ਪਾਲ ਸਿੰਘ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਅਦਾਲਤ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅੱਗੇ ਦੀ ਤਫਤੀਸ਼ ਜਾਰੀ ਹੈ। ਐੱਸਐੱਚਓ ਅਵਤਾਰ ਸਿੰਘ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐੱਸਐੱਚਓ ਅਵਤਾਰ ਸਿੰਘ, ਏਐੱਸਆਈ ਗੁਰਬਚਨ ਸਿੰਘ, ਮੁਨਸ਼ੀ ਸਤਿਗੁਰ ਸਿੰਘ, ਹੌਲਦਾਰ ਅਮਨਦੀਪ ਸਿੰਘ ਆਦਿ ਮੁਲਾਜਮ ਹਾਜ਼ਰ ਸਨ। Vehicle Theft