Vote Counting Punjab: ਸੀਸੀਟੀਵੀ ਦੀ ਰਿਕਾਰਡਿੰਗ ’ਚ ਹੋਵੇ ਵੋਟਾਂ ਦੀ ਗਿਣਤੀ, ਹਾਈਕੋਰਟ ਪੁੱਜੀ ਕਾਂਗਰਸ

Vote Counting Punjab
Raja Warring

ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀਆਂ ਦੀ ਵੋਟਾਂ ਦੀ ਗਿਣਤੀ ਬਾਰੇ ਕਾਂਗਰਸ ਨੂੰ ਨਹੀਂ ਪ੍ਰਸ਼ਾਸਨ ’ਤੇ ਵਿਸ਼ਵਾਸ

Vote Counting Punjab: (ਅਸ਼ਵਨੀ ਚਾਵਲਾ) ਚੰਡੀਗੜ੍ਹ । ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਦੀ ਹੋਣ ਵਾਲੀ 17 ਦਸੰਬਰ ਦੀ ਗਿਣਤੀ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਪੰਜਾਬ ਕਾਂਗਰਸ ਨੂੰ ਇਹਨਾਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੂਬਾ ਚੋਣ ਕਮਿਸ਼ਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਵਿਸ਼ਵਾਸ ਹੀ ਨਹੀਂ ਹੈ। ਜਿਸ ਕਾਰਨ ਉਹਨਾਂ ਵੱਲੋਂ ਗਿਣਤੀ ਦੀ ਸਾਰੀ ਕਾਰਵਾਈ ਸੀਸੀਟੀਵੀ ਦੀ ਰਿਕਾਰਡਿੰਗ ਹੇਠ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਖਲ ਕਰ ਦਿੱਤੀ ਗਈ ਹੈ ਅਤੇ ਇਸਦੀ ਸੁਣਵਾਈ ਮੰਗਲਵਾਰ ਨੂੰ ਹੋ ਸਕਦੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਕੀਲ ਨਿਖਿਲ ਘਈ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਵੱਲੋਂ ਇੱਕ ਲੋਕ ਪਟੀਸ਼ਨ ਪਾਈ ਗਈ ਹੈ। ਜਿਸ ਵਿਚ ਹਾਈਕੋਰਟ ਨੂੰ ਦੱਸਿਆ ਗਿਆ ਹੈ ਕਿ ਇਹਨਾਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀ ਚੋਣਾਂ ਦੇ ਦੌਰਾਨ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਪ੍ਰਕਿਰਿਆ ਤੋਂ ਲੈ ਕੇ ਪੰਜਾਬ ਪੁਲਿਸ ਦੇ ਗਲਤ ਤਰੀਕੇ ਨਾਲ ਦਖਲ ਸਬੰਧੀ ਹਰ ਕਿਸੇ ਨੂੰ ਜਾਣਕਾਰੀ ਹੈ ਅਤੇ ਚੋਣਾਂ ਵਾਲੇ ਦਿਨ ਵੀ ਸੱਤਾਧਾਰੀ ਪਾਰਟੀ ਦੇ ਪ੍ਰਭਾਵ ਹੇਠ ਕੁਝ ਲੋਕਾਂ ਵੱਲੋਂ ਬੂਥਾ ਨੂੰ ਲੁੱਟਣ ਦੀ ਵੀ ਕੋਸ਼ਿਸ਼ ਕੀਤੀ ਗਈ ਸੀ ਇਸ ਲਈ ਇਨ੍ਹਾ ਵੋਟਾਂ ਦੀ ਗਿਣਤੀ ਸੀਸੀਟੀਵੀ ਦੀ ਰਿਕਾਰਡਿੰਗ ਹੇਠ ਕਰਾਉਣ ਲਈ ਜਰੂਰੀ ਹੈ ਤਾਂ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਚੋਣ ਪ੍ਰਕਿਰਿਆ ਤੇ ਬਣਿਆ ਰਹੇ। Vote Counting Punjab

ਇਹ ਵੀ ਪੜ੍ਹੋ: Punjab Firing News: ਪੰਜਾਬ ’ਚ ਵੱਡੀ ਵਾਰਦਾਤ: ਕਬੱਡੀ ਟੂਰਨਾਮੈਂਟ ਦੌਰਾਨ ਹੋਈ ਗੋਲੀਬਾਰੀ, ਰਾਣਾ ਬਲਾਚੌਰੀਆ ਦੀ ਮੌਤ

ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਕੀਲ ਨਿਖਿਲ ਘਈ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਸ ਪਟੀਸ਼ਨ ਨੂੰ ਮੰਗਲਵਾਰ ਸੁਣਵਾਈ ਹੇਠ ਹਾਈ ਕੋਰਟ ਵੱਲੋਂ ਲਿਆਇਆ ਜਾ ਸਕਦਾ ਹੈ, ਇਸ ਦੌਰਾਨ ਉਹਨਾਂ ਨੂੰ ਉਮੀਦ ਹੈ ਕਿ ਹਾਈਕੋਰਟ ਵੱਲੋਂ ਪੰਜਾਬ ਭਰ ਵਿੱਚ ਇਨਾਂ ਵੋਟਾਂ ਦੀ ਗਿਣਤੀ ਸੀਸੀਟੀਵੀ ਦੀ ਰਿਕਾਰਡਿੰਗ ਹੇਠ ਕਰਵਾਉਣ ਦੇ ਆਦੇਸ਼ ਜਾਰੀ ਹੋ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਸੂਬਾ ਚੋਣ ਕਮਿਸ਼ਨ ਨੂੰ ਵੀ ਇਸ ਤੇ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਪਾਰਦਰਸ਼ਤਾ ਹੀ ਸਾਰਿਆਂ ਦੇ ਸਾਹਮਣੇ ਆਏਗੀ।