ਵਾਹਨ ਚਾਲਕ ਆਪੋ-ਆਪਣੇ ਵਾਹਨਾਂ ਨੂੰ ਸਾਵਧਾਨੀ ਨਾਲ ਸੜਕਾਂ ’ਤੇ ਚਲਾਉਣ : ਰਾਕੇਸ਼ ਗਰਗ
Fog: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਸੰਘਣੀ ਧੁੰਦ ਅਤੇ ਕੋਹਰੇ ਦੇ ਕਾਰਨ ਜਨ ਜੀਵਨ ਅਸਥ ਵਿਸਅਥ ਹੋ ਗਿਆ, ਜਿੱਥੇ ਵਾਹਨਾਂ ਦੀ ਰਫਤਾਰ ਮੱਠੀ ਰਹੀ ਅਤੇ ਵਾਹਨ ਚਾਲਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਉੱਥੇ ਵੱਖ-ਵੱਖ ਵਪਾਰਕ ਅਦਾਰਿਆਂ ਸਮੇਤ ਕਾਰੋਬਾਰ ਵੀ ਪ੍ਰਭਾਵਿਤ ਹੋਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਾਬਾ ਫਰੀਦ ਪ੍ਰੈੱਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰਾਕੇਸ਼ ਗਰਗ ਨੇ ਕਿਹਾ ਕਿ ਅਸਮਾਨ ਵਿਚ ਛਾਈ ਸੰਘਣੀ ਧੁੰਦ ਅਤੇ ਕੋਹਰੇ ਦੇ ਚੱਲਦਿਆਂ ਬਾਹਰਲੀਆਂ ਸੜਕਾਂ ’ਤੇ ਸਵੇਰ ਸਮੇਂ ਵਿਜ਼ੀਬਿਲਟੀ 10 ਮੀਟਰ ਤੋਂ ਵੀ ਘੱਟ ਰਹੀ। ਪਿਛਲੇ ਕਰੀਬ ਤਿੰਨ ਦਿਨਾਂ ਤੋਂ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਮੁਤਾਬਿਕ ਪਹਾੜੀ ਇਲਾਕਿਆਂ ਵਿਚ ਬਰਫਵਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਢ ਦੀ ਕਰੋਪੀ ਵਧੀ ਹੈ। ਅਗਲੇ ਪੰਜ ਦਿਨਾਂ ਤੱਕ ਰਾਹਤ ਮਿਲਣ ਦੇ ਆਸਾਰ ਨਹੀਂ ਹਨ।
ਇਹ ਵੀ ਪੜ੍ਹੋ: Blood Donation Camp: ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੋਸਾਇਟੀ ਅਮਲੋਹ ਵੱਲੋਂ ਖੂਨਦਾਨ ਕੈਂਪ ਲਾਇਆ
ਰਾਕੇਸ਼ ਗਰਗ ਨੇ ਕਿਹਾ ਕਿ ਸਰਦੀ ਦੇ ਮੌਸਮ ਕਾਰਨ ਰੋਜ਼ਮਰਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਅਜਿਹੇ ਮੌਸਮ ਵਿਚ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਹਨ ਚਾਲਕ ਆਪੋ-ਆਪਣੇ ਵਾਹਨਾਂ ਨੂੰ ਸਾਵਧਾਨੀ ਨਾਲ ਸੜਕਾਂ ’ਤੇ ਚਲਾਉਣ ਤਾਂ ਜੋ ਧੁੰਦ ਕਾਰਨ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।














