
Patiala News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਅੱਜ ਪਟਿਆਲਾ ਦੇ 10 ਕੇਂਦਰਾਂ ਵਿੱਚ ਸ਼ੁਰੂ ਹੋ ਗਈ ਹੈ। ਇਸ ਦੌਰਾਨ ਹਲਕਾ ਪਟਿਆਲਾ ਦਿਹਾਤੀ ਦੇ ਅਕਾਲੀ ਆਗੂਆਂ ਵੱਲੋਂ ਆਪ ਸਰਕਾਰ ’ਤੇ ਕਥਿਤ ਦੋਸ਼ ਲਾਏ ਗਏ ਹਨ ਕਿ ਉਹਨਾਂ ਦੇ ਏਜੰਟਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ।
ਜਿਸ ਤੋਂ ਬਾਅਦ ਉਹਨਾਂ ਵੱਲੋਂ ਉਥੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਅਕਾਲੀ ਆਗੂ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਥਿਤ ਦੋਸ਼ ਲਾਇਆ ਕਿ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦਾ ਪੁੱਤਰ ਗਿਣਤੀ ਕੇਂਦਰ ਦੇ ਅੰਦਰ ਹੈ ਜਦਕਿ ਵਿਰੋਧੀ ਧਿਰਾਂ ਦੇ ਏਜੰਟਾਂ ਨੂੰ ਅੰਦਰ ਜਾਣ ਨਹੀਂ ਦਿੱਤਾ ਗਿਆ। Patiala News
Read Also : ਖੁੱਲ੍ਹ ਗਏ ਉਮੀਦਵਾਰਾਂ ਦੀ ਕਿਸਮਤ ਦੇ ਡੱਬੇ, ਸ਼ੁਰੂ ਹੋਈ ਵੋਟਾਂ ਦੀ ਗਿਣਤੀ
ਇਸ ਦੌਰਾਨ ਉੱਥੇ ਖੂਬ ਹੰਗਾਮਾ ਹੋਇਆ ਅਤੇ ਉਨ੍ਹਾਂ ਦੋਸ਼ ਲਾਇਆ ਕਿ ਵੋਟਾਂ ਦੀ ਵਿੱਚ ਹੇਰਾਫੇਰੀ ਹੋਵੇਗੀ। ਜਿਸ ਕਾਰਨ ਹੀ ਅਕਾਲੀ ਦਲ ਦੇ ਏਜੰਟਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਵੋਟਾਂ ਦੀ ਗਿਣਤੀ ਦੌਰਾਨ ਪਟਿਆਲਾ ਵਿਖੇ ਮਾਹੌਲ ਪੂਰਾ ਭਖਿਆ ਹੋਇਆ ਹੈ।













