Panchayat Samiti Elections Result: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾ ਮੁਕਾਬਲਾ ਜੇਤੂ

Panchayat Samiti Elections Result
Panchayat Samiti Elections Result: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾ ਮੁਕਾਬਲਾ ਜੇਤੂ
Panchayat Samiti Elections Result: ਸੰਗਰੂਰ (ਗੁਰਪ੍ਰੀਤ ਸਿੰਘ): ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ਦੀਆਂ 162 ਜ਼ੋਨਾਂ ਵਿਚੋਂ 20 ਜ਼ੋਨਾਂ ਦੇ ਉਮੀਦਵਾਰ ਬਿਨਾ ਮੁਕਾਬਲਾ ਜੇਤੂ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪੰਚਾਇਤ ਸੰਮਤੀ ਚੋਣਾਂ ਵਿੱਚ ਸੰਗਰੂਰ ਜ਼ਿਲ੍ਹੇ ਦੇ 162 ਜ਼ੋਨ ਹਨ, ਜਿਨ੍ਹਾਂ ਵਿਚੋਂ 20 ਜ਼ੋਨ ਅਜਿਹੇ ਹਨ, ਜਿਥੇ ਇਕ ਉਮੀਦਵਾਰ ਹੀ ਚੋਣ ਮੈਦਾਨ ਹੋਣ ਕਰਕੇ ਉਹ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਪੰਚਾਇਤ ਸੰਮਤੀ ਅੰਨਦਾਣਾ ਐਟ ਮੂਨਕ ਵਿਖੇ ਗੁਲਾੜ੍ਹੀ  ਅਤੇ ਕਰੋਦਾ ਜ਼ੋਨ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।
ਇਸੇ ਤਰ੍ਹਾਂ ਪੰਚਾਇਤ ਸੰਮਤੀ ਭਵਾਨੀਗੜ੍ਹ ਵਿਖੇ ਕਾਲਾਝਾੜ, ਪੰਚਾਇਤ ਸੰਮਤੀ ਛਾਜਲੀ ਦੇ ਜ਼ੋਨ ਹਰਿਆਊ, ਪੰਚਾਇਤ ਸੰਮਤੀ ਧੂਰੀ ਵਿਖੇ ਜ਼ੋਨ ਨੱਤ, ਕੱਕੜਵਾਲ, ਈਸੜਾ, ਧਾਦਰਾ, ਢਢੋਗਲ, ਮੀਮਸਾ ਤੇ ਭੁੱਲਰਹੇੜੀ ਜ਼ੋਨ ਦੇ ਉਮੀਦਵਾਰ ਬਿਨਾ ਮੁਕਾਬਲਾ ਜੇਤੂ ਰਹੇ ਹਨ।  Panchayat Samiti Elections Result

Read Also: ਜ਼ਿਲ੍ਹਾ ਪਟਿਆਲਾ ’ਚ ਅਕਾਲੀ ਦਲ ਦੀ ਪਹਿਲੀ ਜਿੱਤ

ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦਿੜ੍ਹਬਾ ਦੇ ਜ਼ੋਨ ਸ਼ਾਦੀਹਰੀ, ਤੂਰਬੰਨਜਾਰਾ ਤੇ ਕਮਾਲਪੁਰ ਜ਼ੋਨ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਪੰਚਾਇਤ ਸੰਮਤੀ ਲਹਿਰਾਗਾਗਾ ਦੇ ਚੂੜਲ ਕਲਾਂ ਤੇ ਰਾਏਧਰਾਣਾ ਜ਼ੋਨ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ। ਇਸੇ ਤਰ੍ਹਾਂ ਪੰਚਾਇਤ ਸੰਮਤੀ ਸ਼ੇਰਪੁਰ ਦੇ ਜ਼ੋਨ ਮਾਹਮਦਪੁਰ ਜੇਤੂ ਰਹੇ ਹਨ। ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ ਦੇ ਕੋਟੜਾ ਅਮਰੂ ਅਤੇ ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ-2 ਦੇ ਜ਼ੋਨ ਈਲਵਾਲ ਤੇ ਖੁਰਾਣਾ ਜ਼ੋਨ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।