
Teacher Training: (ਸੁਸ਼ੀਲ ਕੁਮਾਰ) ਭਾਦਸੋਂ। ਸਰਕਾਰੀ ਪ੍ਰਾਇਮਰੀ ਸਕੂਲ ਲੌਟ ਬਲਾਕ ਭਾਦਸੋਂ 2 ਜ਼ਿਲ੍ਹਾ ਪਟਿਆਲਾ ਦੇ ਈਟੀਟੀ ਅਧਿਆਪਕ ਮਨਪ੍ਰੀਤ ਸਿੰਘ ਦਾ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਸਕੂਲ ਪੁੱਜਣ ਤੇ ਪਿੰਡ ਦੀ ਪੰਚਾਇਤ, ਐਸਐਮਸੀ ਕਮੇਟੀ, ਸਮੂਹ ਸਕੂਲ ਸਟਾਫ ਅਤੇ ਪਤਵੰਤਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਹੁੰਚੇ ਸਰਪੰਚ ਬਲਕਾਰ ਸਿੰਘ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਜਗਜੀਤ ਸਿੰਘ ਨੌਹਰਾ ਨੇ ਕਿਹਾ ਕਿ ਅਧਿਆਪਕ ਦੀ ਟ੍ਰੇਨਿੰਗ ਬੱਚਿਆਂ ਦੀ ਮਿਆਰੀ ਸਿੱਖਿਆ ਲਈ ਲਾਹੇਵੰਦ ਸਾਬਤ ਹੋਵੇਗੀ।
ਬੀਪੀਈਓ ਜਗਜੀਤ ਸਿੰਘ ਨੇ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਲਈ ਪੰਜਾਬ ਸਰਕਾਰ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦਾ ਇਹ ਤੀਜਾ ਬੈਚ ਨਵੰਬਰ ਮਹੀਨੇ ਵਿੱਚ ਭੇਜਿਆ ਗਿਆ ਸੀ। ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਲੌਟ ਦੇ ਈਟੀਟੀ ਅਧਿਆਪਕ ਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਸ ਮੌਕੇ ਟ੍ਰੇਨਿੰਗ ਪ੍ਰਾਪਤ ਕਰਕੇ ਆਏ ਅਧਿਆਪਕ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 17 ਸਾਲ ਦੀ ਕੈਦ ਦੀ ਸਜ਼ਾ
ਇਸ ਮੌਕੇ ਪਿੰਡ ਦੀ ਪੰਚਾਇਤ ਬਲਕਾਰ ਸਿੰਘ ਸਰਪੰਚ, ਮੱਘਰ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਗੁਰਜੰਟ ਸਿੰਘ ਪੰਚ,ਕ੍ਰਿਸ਼ਨ ਸਿੰਘ ਪੰਚ, ਸ੍ਰੀ ਗੰਗਾ ਰਾਮ ਪੰਚ, ਲਵਪ੍ਰੀਤ ਸਿੰਘ ਪੰਚ, ਗੁਰਦੀਪ ਸਿੰਘ ਪੰਚ,ਬੇਅੰਤ ਸਿੰਘ ਪੰਚ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀਮਤੀ ਪਰਮਜੀਤ ਕੌਰ, ਬੇਅੰਤ ਕੌਰ ਗੁਰਵਿੰਦਰ ਸਿੰਘ ਜੀਵਨ ਸਿੰਘ, ਪਿੰਕੂ ਦੇਵੀ, ਪਿੰਕੀ ਦੇਵੀ, ਮਨਦੀਪ ਕੌਰ ਅਤੇ ਸਕੂਲ ਸਟਾਫ਼ ਰੁਪਿੰਦਰ ਪਾਲ ਸਿੰਘ, ਰਮਨੀਕ ਕੌਰ,ਨਰਿੰਦਰ ਸਿੰਘ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ। Teacher Training













