Mann Government: ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

Minister Baljit Kaur
Mann Government: ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

ਜੀਵਨਜੋਤ ਮੁਹਿੰਮ ਦੀ ਵੱਡੀ ਕਾਮਯਾਬੀ, ਮੋਹਾਲੀ ਵਿੱਚ ਤਿੰਨ ਦਿਨਾਂ ’ਚ 31 ਬੱਚਿਆਂ ਨੂੰ ਭੀਖ-ਮੰਗਣ ਤੋਂ ਬਚਾਇਆ

  • 17 ਅਗਸਤ ਤੋਂ ਹੁਣ ਤੱਕ ਮੋਹਾਲੀ ’ਚ 68 ਬੱਚਿਆਂ ਨੂੰ ਬਚਾਇਆ, ਬੱਚਿਆਂ ਨੂੰ ਭੀਖ ਤੋਂ ਹਟਾਉਣ ਵਿੱਚ ਸੂਬੇ ਵਿੱਚ ਮੋਹਾਲੀ ਜ਼ਿਲਾ ਸਭ ਤੋਂ ਅੱਗੇ

Mann Government: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਖੇਤਰੀ ਸਮਾਜਿਕ ਸੁਰੱਖਿਆ ਟੀਮ ਵੱਲੋਂ ਬੀਤੇ ਤਿੰਨ ਦਿਨਾਂ ਦੌਰਾਨ 31 ਭੀਖ ਮੰਗਦੇ ਬੱਚਿਆਂ ਨੂੰ ਨੂੰ ਭੀਖ ਮੰਗਣ ਤੋਂ ਹਟਾਇਆ ਗਿਆ ਹੈ, ਜੋ ਜੀਵਨਜੋਤ ਮੁਹਿੰਮ ਦੀ ਵੱਡੀ ਸਫ਼ਲਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ 17 ਅਗਸਤ ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਮੋਹਾਲੀ ਵਿੱਚੋਂ ਕੁੱਲ 68 ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ ਹੈ, ਜਿਸ ਨਾਲ ਮੋਹਾਲੀ ਸੂਬੇ ਭਰ ਵਿੱਚੋਂ ਸਭ ਤੋਂ ਵੱਧ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕਰਨ ਵਾਲਾ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: China News: ਚੀਨ ਨੇ ਨਵਾਂ ਦੂਰਸੰਚਾਰ ਤਕਨਾਲੋਜੀ ਟੈਸਟ ਸੈਟੇਲਾਈਟ ਲਾਂਚ ਕੀਤਾ

 ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਉਪਰੰਤ 3 ਬੱਚਿਆਂ ਨੂੰ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ ਹੈ, ਜਦਕਿ ਬਾਕੀ 28 ਬੱਚਿਆਂ ਦੇ ਦਸਤਾਵੇਜ਼ਾਂ ਦੀ ਜਾਂਚ ਹੋਣ ਤੱਕ ਇਹਨਾਂ ਨੂੰ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨਾਂ ਦੇ ਰਹਿਣ, ਖਾਣ-ਪੀਣ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚੋਂ ਕੁੱਲ 807 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕਰਕੇ ਪੁਨਰਵਾਸ ਪ੍ਰਕਿਰਿਆ ਨਾਲ ਜੋੜਿਆ ਗਿਆ ਹੈ, ਜੋ ਮਾਨ ਸਰਕਾਰ ਦੀ ਬਾਲ-ਹਿਤੈਸ਼ੀ ਅਤੇ ਸੰਵੇਦਨਸ਼ੀਲ ਨੀਤੀ ਦਾ ਸਪਸ਼ਟ ਪ੍ਰਮਾਣ ਹੈ। Mann Government