‘VB G RAM G’ ਬਿੱਲ ਬਣਿਆ ਕਾਨੂੰਨ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
VB G RAM G: ਨਵੀਂ ਦਿੱਲੀ (ਏਜੰਸੀ) ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਿਕਸਿਤ ਭਾਰਤ-ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ-ਜੀ ਰਾਮ ਜੀ) ਬਿੱਲ, 2025 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਰ੍ਹਾਂ ਮਨਰੇਗਾ ਦੀ ਥਾਂ ‘ਜੀ ਰਾਮ ਜੀ’ ਕਾਨੂੰਨ ਬਣ ਗਿਆ ਹੈ ਪੇਂਡੂ ਪਰਿਵਾਰਾਂ ਨੂੰ ਹੁਣ ਪ੍ਰਤੀ ਵਿੱਤੀ ਸਾਲ ਕਾਨੂੰਨੀ ਮਜ਼ਦੂਰੀ ਰੁਜ਼ਗਾਰ ਗਰੰਟੀ ਨੂੰ 125 ਦਿਨਾਂ ਤੱਕ ਵਧਾ ਦਿੱਤਾ ਗਿਆ ਹੈ ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੀਰਵਾਰ ਨੂੰ ਸੰਸਦ ’ਚ ਜੀ ਰਾਮ ਜੀ ਬਿੱਲ ਪਾਸ ਹੋ ਗਿਆ।
ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕਾਂਗਰਸ ਨੇ ਬਾਪੂ ਦੇ ਆਦਰਸ਼ਾਂ ਨੂੰ ਮਾਰ ਦਿੱਤਾ, ਜਦੋਂ ਕਿ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜ਼ਿੰਦਾ ਰੱਖਿਆ ਹੈ। ਚੌਹਾਨ ਨੇ ਮਨਰੇਗਾ ਯੋਜਨਾ ਨੂੰ ਬਦਲਣ ਲਈ ਇੱਕ ਨਵਾਂ ਬਿੱਲ ਪੇਸ਼ ਕਰਨ ਤੇ ਇਸ ਤੋਂ ਮਹਾਤਮਾ ਗਾਂਧੀ ਦਾ ਨਾਂਅ ਹਟਾਉਣ ਦੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰ ਦਿੱਤਾ।
Read Also : ਦੇਸ਼ ਭਰ ਦੇ ਕਾਲਜ ਤੇ ਯੂਨੀਵਰਸਿਟੀਆਂ ਲਈ ਯੂਜੀਸੀ ਦੇ ਸਖਤ ਹੁਕਮ ਜਾਰੀ, ਨੋਡਲ ਅਫਸਰ ਨਿਯੁਕਤ ਕਰਨੇ ਹੋਣਗੇ














