Crime News: (ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਪੁਲੀਸ ਵੱਲੋਂ ਇੱਕ ਪਿਸਤੌਲ 2 ਜਿੰਦਾਂ ਕਾਰਤੂਸਾਂ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਇੰਨਵੈਸਟੀਗੇਸ਼ਨ) ਸੌਰਵ ਜਿੰਦਲ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਕ੍ਰਿਸ਼ਚਨ ਸਕੂਲ, ਖਰੜ ਨੇੜੇ ਮੌਜੂਦ ਸੀ ਅਤੇ ਨਾਕੇਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਕਾਲੇ ਰੰਗ ਦੀ ਕਾਰ (ਜਿਸ ਵਿੱਚ ਦੋ ਵਿਅਕਤੀ ਸਵਾਰ ਸਨ) ਨੂੰ ਰੋਕਿਆ ਗਿਆ ਅਤੇ ਗੱਡੀ ਦੀ ਤਲਾਸ਼ੀ ਕਰਨ ਤੇ ਗੱਡੀ ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਤੌਲ (.32 ਬੋਰ ਸਮੇਤ 2 ਜਿੰਦਾ ਰੌਂਦ) ਬਰਾਮਦ ਕੀਤਾ ਗਿਆ। ਉਹਨਾਂ ਦੱਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: International Aviation News: ਲੰਦਨ ਜਾਣਾ ਹੋਇਆ ਆਸਾਨ, ਇੰਡੀਗੋ ਦਿੱਲੀ ਤੋਂ ਨਾਨ-ਸਟਾਪ ਸੇਵਾ ਲਿਆ ਰਹੀ ਹੈ
ਉਹਨਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਗਤਾਰ ਸਿੰਘ ਉਰਫ਼ ਜੱਗੀ ਵਾਸੀ ਪਿੰਡ ਰਜਿੰਦਰਗੜ੍ਹ ਥਾਣਾ ਬਡਾਲੀ ਆਲਾ ਸਿੰਘ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਦੰਸ਼ਵੀਰ ਸਿੰਘ ਵਾਸੀ ਪਿੰਡ ਕਲੌੜ ਥਾਣਾ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਜਗਤਾਰ ਸਿੰਘ (ਉਮਰ 46 ਸਾਲ) ਵਿਰੁੱਧ ਪਹਿਲਾਂ ਵੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਥਾਣਿਆਂ ਵਿੱਚ 3 ਨਸ਼ਾ ਤਸਕਰੀ ਦੇ ਮੁਕੱਦਮੇ ਅਤੇ ਥਾਣਾ ਰਾਜਪੁਰਾ ਵਿਖੇ ਇੱਕ ਕਤਲ ਕੇਸ ਦਾ ਮੁਕੱਦਮਾ ਦਰਜ ਹੈ । Crime News












