Gurmeet Singh Meet Hayer: ਬਰਨਾਲਾ (ਜਸਵੀਰ ਗਹਿਲ)। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਨੂੰ ਪੁੱਤਰ ਨੇ ਜਨਮ ਲਿਆ ਹੈ। ਇਹ ਖੁਸ਼ਖ਼ਬਰ ਸੁਣਦਿਆਂ ਹੀ ਸ਼ਹਿਰ ਵਾਸੀਆਂ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਸੰਸਦ ਮੈਂਬਰ ਮੀਤ ਹੇਅਰ ਨੂੰ ਸੋਸ਼ਲ ਮੀਡੀਆ ਪਲੇਟ ਫਾਰਮਾਂ ’ਤੇ ਵਧਾਈਆਂ ਦੇਣ ਦਾ ਤਾਂਤਾ ਲੱਗ ਗਿਆ।
ਸੰਸਦ ਮੈਂਬਰ ਮੀਤ ਹੇਅਰ ਜਿੰਨਾਂ ਨੇ 7 ਨਵੰਬਰ 2023 ਨੂੰ ਚੰਡੀਗੜ੍ਹ ਵਿਖੇ ਸਿੱਖ ਰੀਤੀ- ਰਿਵਾਜ਼ਾਂ ਨਾਲ ਡਾ. ਗੁਰਨੀਵ ਕੌਰ ਨਾਲ ਵਿਆਹ ਕੀਤਾ ਸੀ, ਦੇ ਘਰ ਸ਼ਨਿੱਚਰਵਾਰ ਨੂੰ ਪ੍ਰਮਾਤਮਾ ਨੇ ਪੁੱਤਰ ਦੀ ਦਾਤ ਬਖ਼ਸੀ ਹੈ। ਜਿਸ ਨਾਲ ਉਨ੍ਹਾਂ ਦੇ ਘਰ ਅਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟ ਫਾਰਮਾਂ ’ਤੇ ਸਮੂਹ ਪਰਿਵਾਰ ਨੂੰ ਵਧਾਈਆਂ ਮਿਲ ਰਹੀਆਂ ਹਨ। Gurmeet Singh Meet Hayer
ਪ੍ਰਮਾਤਮਾ ਵੱਲੋਂ ਮਿਲੀ ਅਮੁੱਲੀ ਖੁਸ਼ੀ ’ਤੇ ਸੰਸਦ ਮੈਂਬਰ ਮੀਤ ਹੇਅਰ, ਉਨ੍ਹਾਂ ਦੀ ਪਤਨੀ ਡਾ. ਗੁਰਨੀਵ ਕੌਰ ਅਤੇ ਪੂਰਾ ਪਰਿਵਾਰ ਬਹੁਤ ਖੁਸ਼ ਹੈ। ਸਿਆਸੀ, ਸਮਾਜਿਕ ਤੇ ਧਾਰਮਿਕ ਸਖ਼ਸੀਅਤਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ- ਵੱਖ ਸੰਸਥਾਵਾਂ ਵੱਲੋਂ ਵੀ ਮੀਤ ਹੇਅਰ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
Read Also : ਭਾਕਿਯੂ ਏਕਤਾ ਡਕੌਂਦਾ ਨੇ ਕੇਂਦਰ ਦੇ ਨਵੇਂ ਫਰਮਾਨ ਖਿਲਾਫ਼ ਲਿਆ ਫ਼ੈਸਲਾ, ਕਿਸਾਨਾਂ ਨੂੰ ਕੀਤੀ ਅਪੀਲ














