Patiala News: ਪਟਿਆਲਾ ’ਚ ਨਾਬਾਲਗ ਦਾ ਗੋਲੀ ਮਾਰ ਕੇ ਕਤਲ

Patiala News
Patiala News: ਪਟਿਆਲਾ ’ਚ ਨਾਬਾਲਗ ਦਾ ਗੋਲੀ ਮਾਰ ਕੇ ਕਤਲ

Patiala News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ’ਚ 17 ਸਾਲਾਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵੀਰ ਸਿੰਘ ਉਰਫ ਵੀਰੂ ਵਜੋਂ ਹੋਈ ਹੈ, ਜੋ ਕਿ ਨਾਈ ਦਾ ਕੰਮ ਕਰਦਾ ਸੀ ਅਤੇ ਦਸਵੀਂ ਜਮਾਤ ਵਿੱਚ ਪੜ੍ਹਦਾ ਸੀ। ਮ੍ਰਿਤਕ ਸੰਜੇ ਕਲੋਨੀ ਪਟਿਆਲਾ ਦਾ ਰਹਿਣ ਵਾਲਾ ਦੱਸਿਆ ਜਾ ਹੈ।

ਪਰਿਵਾਰਿਕ ਮੈਂਬਰਾਂ ਨੇ ਦੋਸਤਾਂ ’ਤੇ ਕਤਲ ਕਰਨ ਦੇ ਇਲਜ਼ਾਮ ਲਾਏ ਹਨ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਦੋਸਤ ਘਰ ਬੈਠੇ ਨੂੰ ਆਪਣੇ ਨਾਲ ਲੈ ਕੇ ਗਏ ਸੀ ਉਸ ਤੋਂ ਬਾਅਦ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਕਤਲ ਹੋਣ ਮਗਰੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਬੱਚੇ ਦੀ ਲਾਸ਼ ਰਜਿੰਦਰਾ ਹਸਪਤਾਲ ’ਚ ਪਈ ਹੈ। ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Also : ਮੈਕਸੀਕੋ ’ਚ ਵੱਡਾ ਰੇਲ ਹਾਦਸਾ, ਪਟੜੀ ਤੋਂ ਉਤਰੇ ਰੇਲ ਦੇ ਡੱਬੇ, 13 ਜੀਆਂ ਦੀ ਮੌਤ