Sad News: ਅਵਾਰਾ ਪਸ਼ੂ ਨਾਲ ਟੱਕਰ ਕਾਰਨ ਨੌਜਵਾਨ ਦੀ ਮੌਤ, ਸਾਥੀ ਗੰਭੀਰ ਜ਼ਖ਼ਮੀ

sad-News
ਮ੍ਰਿਤਕ ਕਰਮਜੀਤ ਸਿੰਘ ਦੀ ਫਾਈਲ ਫੋਟੋ।

ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ

Sad News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸੁਨਾਮ ਖੇਤਰ ਦੇ ਪਿੰਡ ਬਖ਼ਸ਼ੀਵਾਲੇ ਵਿੱਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸਦਾ ਸਾਥੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਪਿੰਡ ਦੇ ਸਰਪੰਚ ਮਿੱਠੂ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ (ਉਮਰ 35 ਸਾਲ) ਵਜੋਂ ਹੋਈ ਹੈ, ਜੋ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਕੰਮ ਕਰਨ ਤੋਂ ਬਾਅਦ ਰਾਤ ਕਰੀਬ 10 ਵਜੇ ਆਪਣੇ ਇੱਕ ਦੋਸਤ ਨਾਲ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਅਚਾਨਕ ਇੱਕ ਅਵਾਰਾ ਪਸ਼ੂ ਆ ਜਾਣ ਕਾਰਨ ਦੋਵਾਂ ਦੀ ਟੱਕਰ ਹੋ ਗਈ।

ਇਹ ਵੀ ਪੜ੍ਹੋ: Farmers Protest: ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ’ਤੇ ਕਿਸਾਨਾਂ ਨੇ ਨੰਗੇ ਧੜ ਕੱਢਿਆ ਮਾਰਚ

ਹਾਦਸਾ ਇੰਨਾ ਭਿਆਨਕ ਸੀ ਕਿ ਕਰਮਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸਦਾ ਦੋਸਤ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਹਾਲਤ ਨੂੰ ਦੇਖਦੇ ਹੋਏ ਉਸਨੂੰ ਤੁਰੰਤ ਉੱਚ ਰੈਫਰ ਕਰ ਦਿੱਤਾ ਗਿਆ। ਸਰਪੰਚ ਮਿੱਠੂ ਸਿੰਘ ਨੇ ਅੱਗੇ ਦੱਸਿਆ ਕਿ ਕਰਮਜੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਦਾ ਕੁਝ ਸਮਾਂ ਪਹਿਲਾਂ ਦੇਹਾਂਤ ਹੋ ਚੁੱਕਾ ਸੀ। ਪਰਿਵਾਰ ਵਿੱਚ ਹੁਣ ਉਸਦੀ ਮਾਤਾ ਕਰਨੈਲ ਕੌਰ ਅਤੇ ਦੋ ਪੁੱਤਰ ਸਨ, ਜੋ ਦੋਵੇਂ ਹੀ ਦਿਹਾੜੀ ਮਜ਼ਦੂਰੀ ਕਰਦੇ ਸਨ। ਪਰਿਵਾਰ ਦੀ ਆਰਥਿਕ ਹਾਲਤ ਬਹੁਤ ਹੀ ਨਾਜ਼ੁਕ ਦੱਸੀ ਜਾ ਰਹੀ ਹੈ। ਉਧਰ, ਸੁਨਾਮ ਥਾਣੇ ਦੇ ਮੁਖੀ ਐਸ.ਐਚ.ਓ. ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮ੍ਰਿਤਕ ਸਬੰਧੀ ਧਾਰਾ 174 ਅਧੀਨ ਕਾਰਵਾਈ ਪੂਰੀ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਗ੍ਰਾਮ ਵਾਸੀਆਂ ਨੇ ਪ੍ਰਸ਼ਾਸਨ ਕੋਲੋਂ ਪੀੜਤ ਪਰਿਵਾਰ ਨੂੰ ਆਰਥਿਕ ਮੱਦਦ ਦੇਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। Sad News