Punjab Weather: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਦੇ ਮੌਸਮ ਨੇ ਕਰਵਟ ਲੈ ਲਈ ਹੈ। ਨਵੇਂ ਸਾਲ ਦੇ ਪਹਿਲੇ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦਰਜ ਕੀਤੀ ਗਈ। ਸਵੇਰੇ ਸਵੇਰੇ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਸੰਘਣੀ ਧੁੰਦ ਤੇ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਨਾਲ ਠੰਢ ਵਧਣ ਦੀ ਸੰਭਾਵਨਾ ਹੈ। ਠੰਢੀਆਂ ਹਵਾਵਾਂ ਦੇ ਨਾਲ ਹੋਈ ਬਾਰਿਸ਼ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਤੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜ਼ਬੂਰ ਕੀਤਾ ਹੈ।
ਇਹ ਖਬਰ ਵੀ ਪੜ੍ਹੋ : Pollution Crisis India: ਜਲਵਾਯੂ ਬਦਲਾਅ ਅਤੇ ਪ੍ਰਦੂਸ਼ਣ ਨਾਲ ਜੂਝਦਾ ਦੇਸ਼
ਜਲੰਧਰ ਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ’ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ 31 ਦਸੰਬਰ, 2025 ਤੋਂ 3 ਜਨਵਰੀ, 2026 ਤੱਕ ਪੰਜਾਬ ਦੇ ਕਈ ਹਿੱਸਿਆਂ ’ਚ ਸੰਘਣੀ ਧੁੰਦ ਤੇ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ’ਚ ਮੀਂਹ ਪੈਣ ਦੀ ਸੰਭਾਵਨਾ ਹੈ। Punjab Weather














