Punjab News: ਮੰਤਰੀ ਨੇ 35 ਕਰੋੜ ਦੀ ਲਾਗਤ ਵਾਲੇ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ

Punjab News
 ਸੰਬੋਧਨ ਕਰਦੇ ਹੋਏ ਕੈਬਿਨੇਟ ਮੰਤਰੀ ਸੰਜੀਵ ਅਰੋੜਾ

ਕੇ.ਜੇ. ਗਰੁੱਪ ਨੇ ਸਾਲ 2025 ਦੌਰਾਨ 52 ਕਰੋੜ ਦਾ ਕੀਤਾ ਨਿਵੇਸ਼: ਸੰਜੀਵ ਅਰੋੜਾ

  • 2026 ’ਚ 12 ਮੈਗਾਵਾਟ ਸੋਲਰ ਪਾਵਰ ਪਲਾਂਟ ਰਾਹੀਂ 66 ਕਰੋੜ ਹੋਰ ਕੀਤੇ ਜਾਣੇ ਇਨਵੈਸਟ

Punjab News: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਦੇ ਚੱਲਦਿਆਂ, ‘ਇਨਵੈਸਟ ਪੰਜਾਬ’ ਤਹਿਤ ਵੱਖ-ਵੱਖ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ’ਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਉਦਯੋਗ, ਵਣਜ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਥਾਨਕ ਫੋਕਲ ਪੁਆਇੰਟ ਵਿਖੇ ਕੇ.ਜੇ. ਫੋਰਜਿੰਗ ਵੱਲੋਂ 35 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਸਥਾਪਤ ਯੂਨਿਟ ਦਾ ਉਦਘਾਟਨ ਕਰਦਿਆਂ ਕੀਤਾ ਗਿਆ।

ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਅਤੇ ਸੁਖਾਵਾਂ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਦੂਜਿਆ ਸੂਬਿਆਂ ਤੋਂ ਵੀ ਉਦਯੋਗਪਤੀ ਇੱਥੇ ਕਰੋੜਾਂ ਰੁਪਏ ਦਾ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਕੇ.ਜੇ. ਗਰੁੱਪ ਵੱਲੋਂ 35 ਕਰੋੜ ਦੀ ਲਾਗਤ ਨਾਲ ਨਵਾਂ ‘ਟੂਲ ਰੂਮ’ ਯੂਨਿਟ ਸਥਾਪਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸਾਲ 2025 ਦੌਰਾਨ, ਕੇ.ਜੇ. ਪਰਿਵਾਰ ਵੱਲੋਂ ਜਿੱਥੇ 52 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਉੱਥੇ ਮੌਜੂਦਾ ਸਾਲ 2026 ਵਿੱਚ 12 ਮੈਗਾਵਾਟ ਸੋਲਰ ਪਾਵਰ ਪਲਾਂਟ ਰਾਹੀਂ 66 ਕਰੋੜ ਰੁਪਏ ਹੋਰ ਇਨਵੈਸਟ ਕੀਤੇ ਜਾਣਗੇ। ਉਦਯੋਗ ਤੇ ਵਣਜ ਮੰਤਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਨਿਵੇਸ਼ ਰਾਹੀਂ ਜਿੱਥੇ ਉਦਯੋਗ ਮੁੜ ਪੈਰਾਂ ਸਿਰ ਹੋਣ ਵੱਲ ਵੱਧ ਰਿਹਾ ਹੈ ਉੱਥੇ ਹਜ਼ਾਰਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੀ ਰੁਜ਼ਗਾਰ ਦੇ ਮੌਕੇ ਮਿਲਣਗੇ।

ਇਹ ਵੀ ਪੜ੍ਹੋ: Punjab Easy Registry: ਮਾਨ ਸਰਕਾਰ ਦੇ ਡਿਜੀਟਲ ਵਿਜ਼ਨ ਨਾਲ ਈਜ਼ੀ ਰਜਿਸਟਰੀ ਨੇ ਬਣਾਇਆ ਰਿਕਾਰਡ

ਇਸ ਮੌਕੇ ਉਨ੍ਹਾਂ ਦੇ ਨਾਲ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ, ਸੀਸੂ ਤੋਂ ਉਪਕਾਰ ਸਿੰਘ ਅਹੂਜਾ, ਮੁੱਖ ਪ੍ਰਸ਼ਾਸ਼ਕ ਗਲਾਡਾ ਸੰਦੀਪ ਕੁਮਾਰ, ਕੇ.ਜੇ. ਗਰੁੱਪ ਤੋਂ ਗੋਪੀ ਕੋਠਾਰੀ, ਅਮਿਤ ਕੋਠਾਰੀ, ਨਵੀਨ ਬਹਿਲ ਤੋਂ ਇਲਾਵਾ ਵੱਡੀ ਗਿਣਤੀ ’ਚ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਇਸ ਗੱਲ ਦੀ ਖੁਸ਼ੀ ਪ੍ਰਗਟਾਈ ਕਿ ਇਸ ਨਵੇਂ ਸਥਾਪਤ ਯੂਨਿਟ ਵਿੱਚ ਜ਼ਿਆਦਾਤਰ ਮਸ਼ੀਨਾਂ ਭਾਰਤ ਦੇ ਬੰਗਲੌਰ ਅਤੇ ਗੁਜਰਾਤ ਵਰਗੇ ਸ਼ਹਿਰਾਂ ਵਿੱਚ ਹੀ ਵਿਕਸਤ ਕੀਤੀਆਂ ਗਈਆਂ ਹਨ ਜਦਕਿ ਪਹਿਲਾਂ ਇਹ ਮਸ਼ੀਨਾ ਵਿਦੇਸ਼ਾਂ ਵਿੱਚੋਂ ਆਯਾਤ ਕਰਵਾਈਆਂ ਜਾਂਦੀਆਂ ਸਨ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਆਲਾਂ ਦਾ ਜੁਆਬ ਦਿੰਦਿਆਂ ਉਨ੍ਹਾਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਜਿਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੀ ਜਿੰਮੇਵਾਰੀ ਸੌਂਪੀ ਹੈ। ਉਨ੍ਹਾਂ ਸਪੱਸ਼ਟ ਕੀਤਾ ਨਗਰ ਨਿਗਮ, ਨਗਰ ਕੌਂਸਲਾਂ ਨਾਲ ਸਬੰਧਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। Punjab News