Moga School News: ਮੋਗਾ ’ਚ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਸਕੂਲ ਖੁੱਲ੍ਹਦੇ ਹੀ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Moga School News
Moga School News: ਮੋਗਾ ’ਚ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਸਕੂਲ ਖੁੱਲ੍ਹਦੇ ਹੀ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Moga School News: ਮੋਗਾ (ਵਿੱਕੀ ਕੁਮਾਰ)। ਮੋਗਾ ਦੇ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਣ ਦੀ ਧਮਕੀ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਤੋਂ ਬਾਅਦ ਜ਼ਿਲ੍ਹਾ ਮੋਗਾ ਵਿਚ ਦਹਿਸ਼ਤ ਦਾ ਮਾਹੌਲ ਹੈ।

ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਕੂਲ ਖੁੱਲ੍ਹਦੇ ਸਾਰ ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਇੱਥੋਂ ਦੇ ਨਾਮੀ ਡੀਐੱਨ ਮਾਡਲ ਸਕੂਲ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ ਇਹ ਧਮਕੀ ਮਿਲੀ ਹੈ।

Read Also : ਹਰਿਆਣਾ ਦੀ ਧੀ ਨਵਨੀਤ ਕੌਰ ਨਾਲ ਮੁੱਖ ਮੰਤਰੀ ਸੈਣੀ ਦੀ ਵਿਸ਼ੇਸ਼ ਮੁਲਾਕਾਤ

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਡੀਐੱਨ ਮਾਡਲ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਮੋਗਾ ਦੇ ਐੱਸਐੱਸਪੀ ਅਜੇ ਗਾਂਧੀ ਨੂੰ ਤੁਰੰਤ ਸੂਚਿਤ ਕਰ ਦਿੱਤਾ ਹੈ ਅਤੇ ਮੌਕੇ ’ਤੇ ਡੌਗ ਸਕੁਐਡ ਅਤੇ ਹੋਰ ਮੋਗਾ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਸਕੂਲ ਨੂੰ ਹੁਣ ਖਾਲੀ ਕਰਵਾਇਆ ਲਿਆ ਗਿਆ ਹੈ।