
ਪਿੰਡ ਤੇ ਪਰਿਵਾਰ ’ਚੋਂ ਦੂਸਰੇ ਤੇ ਬਲਾਕ ਦੇ 14ਵੇਂ ਸਰੀਰਦਾਨੀ ਬਣੇ
Body Donation: ਬੱਲੂਆਣਾ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਤਹਿਤ ਡੇਰਾ ਸੱਚਾ ਸੌਦਾ ਸ਼ਰਧਾਲੂ ਕੁਲਦੀਪ ਕੌਰ ਇੰਸਾਂ ਪਤਨੀ ਸੱਚਖੰਡ ਵਾਸੀ ਸੁਦਾਗਰ ਸਿੰਘ ਇੰਸਾਂ, ਵਾਸੀ ਚੰਨਣਖੇੜਾ ਬਲਾਕ ਬੱਲੂਆਣਾ, ਜ਼ਿਲ੍ਹਾ ਫਾਜ਼ਿਲਕਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਉਨ੍ਹਾਂ ਦੇ ਸਮੂਹ ਪਰਿਵਾਰ ਨੇ ਆਪਣੀ ਪੂਰੀ ਸਹਿਮਤੀ ਨਾਲ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਫਿਊਚਰ ਇੰਸਟੀਚਿਊਟ ਆਫ ਆਯੁਰਵੈਦਿਕ ਮੈਡੀਕਲ ਸਾਇੰਸ ਗਾਊਸਗੰਜ ਸਰਾਈ ਬਰੇਲੀ (ਉਤਰ ਪ੍ਰਦੇਸ਼) ਨੂੰ ਦਾਨ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਐਡਵੋਕੇਟ ਵਿਵੇਕ ਇੰਸਾਂ ਨੇ ਦੱਸਿਆ ਕਿ ਸਰੀਰਦਾਨੀ ਕੁਲਦੀਪ ਕੌਰ ਇੰਸਾਂ (65) ਅੱਜ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਦਿਆਂ ਕੁੱਲ ਮਾਲਕ ਦੇ ਚਰਨਾਂ ’ਚ ਸੱਚਖੰਡ ਜਾ ਬਿਰਾਜੇ ਸਨ। ਕੁਲਦੀਪ ਕੌਰ ਇੰਸਾਂ ਨੇ ਆਪਣੇ ਜਿਉਂਦੇ ਜੀਅ ਦੇਹਾਂਤ ਉਪਰੰਤ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਦਾ ਫਾਰਮ ਭਰਿਆ ਹੋਇਆ ਸੀ ਤੇ ਉਨ੍ਹਾਂ ਦੀ ਇਸ ਅੰਤਿਮ ਇੱਛਾ ਨੂੰ ਪਰਿਵਾਰ ਨੇ ਪੂਰਾ ਕਰਦਿਆਂ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕਰਵਾਇਆ ਗਿਆ। ਸਰੀਰਦਾਨੀ ਕੁਲਦੀਪ ਕੌਰ ਇੰਸਾਂ ਪਿੰਡ ਚੰਨਣਖੇੜਾ ਅਤੇ ਪਰਿਵਾਰ ਦੇ ਦੂਸਰੇ ਅਤੇ ਬਲਾਕ ਬੱਲੂਆਣਾ ਦੇ 14ਵੇਂ ਸਰੀਰਦਾਨੀ ਬਣ ਗਏ ਹਨ। ਜਿਕਰ ਕਰਨਾ ਬਣਦਾ ਹੈ ਕਿ ਕੁਝ ਸਮਾਂ ਪਹਿਲਾਂ ਇਨ੍ਹਾਂ ਦੇ ਪਤੀ ਸੱਚਖੰਡਵਾਸੀ ਸੁਦਾਗਰ ਸਿੰਘ ਇੰਸਾਂ ਜੋ ਆਪਣੇ ਜਿਉਂਦੇ ਜੀਅ ਡੇਰਾ ਸੱਚਾ ਸੌਦਾ ਸਰਸਾ ਵਿਖੇ ਲੰਗਰ ਸੰਮਤੀ ਵਿਚ ਸੇਵਾ ਕਰਦੇ ਸਨ ਦਾ ਮ੍ਰਿਤਕ ਸਰੀਰ ਵੀ ਪਰਿਵਾਰ ਵੱਲੋਂ ਡਾਕਟਰੀ ਖੋਜਾਂ ਲਈ ਦਾਨ ਕਰਵਾਇਆ ਗਿਆ ਸੀ।
ਸਰਪੰਚ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੱਚਖੰਡ ਵਾਸੀ ਕੁਲਦੀਪ ਕੌਰ ਇੰਸਾਂ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਤੋਂ ਪਹਿਲਾਂ ਪਰਿਵਾਰ ਵੱਲੋਂ ਸਾਰੀ ਲਿਖਤੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸਰੀਰਦਾਨੀ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਗੱਡੀ ’ਤੇ ਰੱਖਿਆ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਘਰ ਤੋਂ ਸ਼ੁਰੂ ਹੋ ਕੇ ਪਿੰਡ ਕੋਲੋਂ ਲੰਘਦੀ ਨਹਿਰ ਕੋਲ ਆ ਕੇ ਸਮਾਪਿਤ ਹੋਈ, ਜਿੱਥੋਂ ਸਮੂਹ ਪਰਿਵਾਰ, ਸਾਧ-ਸੰਗਤ ਤੇ ਜਿੰਮੇਵਾਰਾਂ ਦੀ ਮੌਜ਼ੂਦਗੀ ਵਿਚ ਪਿੰਡ ਦੇ ਸਰਪੰਚ ਜੁਗਰਾਜ ਸਿੰਘ ਨੇ ਮ੍ਰਿਤਕ ਸਰੀਰ ਵਾਲੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅੰਤਿਮ ਯਾਤਰਾ ਵਿੱਚ ਸ਼ਾਮਲ ਪਰਿਵਾਰਕ ਮੈਂਬਰ, ਨਗਰ ਨਿਵਾਸੀ, ਰਿਸ਼ਤੇਦਾਰ ਸਾਕ ਸਬੰਧੀ, ਜਿੰਮੇਵਾਰ ਸੇਵਾਦਾਰ ਤੇ ਸਮੂਹ ਸਾਧ-ਸੰਗਤ ਨੇ ਸਰੀਰਦਾਨੀ ਕੁਲਦੀਪ ਕੌਰ ਇੰਸਾਂ ਅਮਰ ਰਹੇ-ਅਮਰ ਰਹੇ ਤੇ ਜਬ ਤੱਕ ਸੂਰਜ ਚਾਂਦ ਰਹੇਗਾ, ਸਰੀਰਦਾਨੀ ਕੁਲਦੀਪ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨੇ ਅਕਾਸ਼ ਗੁੂੰਜਣ ਲਾ ਦਿੱਤਾ।
ਇਸ ਮੌਕੇ ਪਿੰਡ ਦੇ ਮੋਹਤਬਾਰਾਂ ਵਿਚ ਜੁਗਰਾਜ ਸਿੰਘ ਸਰਪੰਚ, ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ ਵਿਚ ਦਲੀਪ ਕੁਮਾਰ ਇੰਸਾਂ, ਭੁਪਿੰਦਰ ਸਿੰਘ ਇੰਸਾਂ, ਕ੍ਰਿਸ਼ਨ ਲਾਲ ਜੇਈ, ਕਰਮਜੀਤ ਕੌਰ ਇੰਸਾਂ, ਐਡਵੋਕੇਟ ਵਿਵੇਕ ਇੰਸਾਂ, ਰਾਮ ਕੁਮਾਰ ਇੰਸਾਂ ਬਲਾਕ ਪ੍ਰੇਮੀ ਸੇਵਕ, ਪਿੰਡਾਂ ਦੇ ਪ੍ਰੇਮੀ ਸੇਵਕ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਮੈਂਬਰ, ਐਮਐਸਜੀ ਆਈ ਟੀ ਵਿੰਗ ਦੇ ਸੇਵਾਦਾਰ ਤੇ ਹੋਰ ਵੀ ਸਾਧ-ਸੰਗਤ ਨੇ ਆਪਣੀ ਹਾਜ਼ਰੀ ਲਗਵਾਈ।
ਸਰੀਰਦਾਨੀ ਸਬੰਧੀ ਪਿੰਡ ਚੰਨਣਖੇੜਾ ਦੇ ਸਰਪੰਚ ਜੁਗਰਾਜ ਸਿੰਘ ਦੇ ਵਿਚਾਰ
ਸਰੀਰਦਾਨੀ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਪਿੰਡ ਚੰਨਣਖੇੜਾ ਦੇ ਸਰਪੰਚ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਸ਼ਰਧਾਲੂਆਂ ਵੱਲੋਂ ਦੇਹਾਂਤ ਉਪਰੰਤ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕਰਨ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਨਵੇਂ ਬਣਨ ਵਾਲੇ ਡਾਕਟਰ ਮ੍ਰਿਤਕ ਸਰੀਰਾਂ ਤੇ ਖੋਜ ਕਰਕੇ ਮਨੁੱਖ ਨੂੰ ਲੱਗਣ ਵਾਲੀਆਂ ਲਾ ਇਲਾਜ ਬੀਮਾਰੀਆਂ ਦਾ ਇਲਾਜ ਲੱਭਣ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਸਮੂਹ ਸਮਾਜ ਦੇ ਲੋਕਾਂ ਨੂੰ ਵੀ ਇਸ ਤੋਂ ਸੇਧ ਲੈਣੀ ਚਾਹੀਦੀ ਹੈ। Body Donation













