ਨਵਜੋਤ ਸਿੱਧੂ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ | Navjot Singh Sidhu
ਨਵੀਂ ਦਿੱਲੀ/ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਕੇਂਦਰੀ ਮੰਤਰੀ ਕੇਜੇ ਅਲਫੌਂਸ ਤੇ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੇ ਸੁੰਦਰੀਕਰਨ ਤੇ ਵਿਰਾਸਤੀ ਸ਼ਹਿਰਾਂ ਵਿੱਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ। ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਧਾਰਮਿਕ ਤੇ ਇਤਿਹਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਤੋਂ ਇਲਾਵਾ ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਦਾ ਪ੍ਰਾਜੈਕਟ ਹੁਣ ਤੇਜ਼ੀ ਫੜੇਗਾ ਜਿਸ ਲਈ ਸਾਰੇ ਰਾਹ ਪੱਧਰੇ ਹੋ ਗਏ ਹਨ।। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਸਿਟੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੇਂਦਰ ਦੀ ਮੰਗ ‘ਤੇ ਤੁਰੰਤ 50 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ 350 ਕਰੋੜ ਰੁਪਏ ਮਿਲਣਗੇ।। (Navjot Singh Sidhu)
ਇਹ ਵੀ ਪੜ੍ਹੋ : Punjab ਤੇ ਹਰਿਆਣਾ ’ਚ ਸ਼ੀਤ ਲਹਿਰ ਹੀ ਨਹੀਂ ਸੀਵੀਅਰ ਕੋਲਡ ਡੇ ਦੇ ਬਣੇ ਹਾਲਾਤ, ਜਾਣੋ ਮੌਸਮ ਦਾ ਹਾਲ
ਸਿੱਧੂ ਨੇ ਦੱਸਿਆ ਕਿ ਪੰਜਾਬ ਨੂੰ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਕੇਂਦਰ ਵਜੋਂ ਉਭਾਰਨ, ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਸਥਾਪਤ ਕਰਨ ਤੇ ਪੰਜਾਬ ਦੇ ਵੱਡੇ ਸ਼ਹਿਰਾਂ ਦੀ ਕਾਇਆ ਕਲਪ ਕਰਨ ਲਈ ਅੱਜ ਉਨ੍ਹਾਂ ਤਿੰਨ ਮੀਟਿੰਗਾਂ ਕੀਤੀਆਂ।। ਉਨ੍ਹਾਂ ਦੱਸਿਆ ਕਿ ਅੱਜ ਦੀਆਂ ਮੀਟਿੰਗਾਂ ਵਿੱਚੋਂ ਤਿੰਨੇ ਕੇਂਦਰੀ ਮੰਤਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਲਈ ਮਨਜ਼ੂਰ ਕੀਤੇ ਫੰਡ ਜਲਦ ਜਾਰੀ ਹੋਣਗੇ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਪੰਜਾਬ ਨੂੰ ਸੈਰ ਸਪਾਟਾ ਤੇ ਸ਼ਹਿਰੀ ਵਿਕਾਸ ਖੇਤਰਾਂ ਵਿੱਚ ਮਿਲਣ ਵਾਲੇ ਫੰਡ ਜਾਰੀ ਕਰਵਾਉਣ ਦੀ ਗੱਲ ਕੀਤੀ। ਸਿੱਧੂ ਨੇ ਅੱਗੇ ਦੱਸਿਆ ਕਿ ਕੇਂਦਰੀ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਰਾਜ ਮੰਤਰੀ ਕੇ.ਜੇ.ਅਲਫੌਂਸ ਨਾਲ ਕੀਤੀ ਮੁਲਾਕਾਤ ਵਿੱਚ ਉਨ੍ਹਾਂ ਕੇਂਦਰੀ ਸਕੀਮਾਂ ਤਹਿਤ ਪੰਜਾਬ ਦੇ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਸ਼ਹਿਰਾਂ ਲਈ 100 ਕਰੋੜ ਰੁਪਏ ਦੇ ਫੰਡ ਮਨਜ਼ੂਰ ਕਰਵਾਏ। (Navjot Singh Sidhu)
ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਆਨੰਦਪੁਰ ਸਾਹਿਬ ਲਈ 32 ਕਰੋੜ, ਫਤਹਿਗੜ੍ਹ ਸਾਹਿਬ ਲਈ 20 ਕਰੋੜ, ਚਮਕੌਰ ਸਾਹਿਬ ਲਈ 18 ਕਰੋੜ, ਖਟਕੜ ਕਲਾਂ ਤੇ ਹੁਸੈਨੀਵਾਲਾ ਲਈ 15 ਕਰੋੜ, ਜਲ੍ਹਿਆ ਵਾਲਾ ਬਾਗ ਲਈ 10 ਕਰੋੜ, ਸਾਰਾਗੜ੍ਹੀ ਯਾਦਗਾਰ ਲਈ 3 ਕਰੋੜ ਤੇ ਕਲਾਨੌਰ ਲਈ 2 ਕਰੋੜ ਰੁਪਏ ਹੋਏ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨਾਲ ਇਨ੍ਹਾਂ ਸ਼ਹਿਰਾਂ ਦਾ ਹੋਰ ਵਿਕਾਸ ਕੀਤਾ ਜਾਵੇਗਾ। ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਪੁਰੀ ਨਾਲ ਮੀਟਿੰਗ ਬਾਰੇ ਸਿੱਧੂ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਨੂੰ ਢਾਂਚਾਗਤ ਸਹੂਲਤਾਂ ਨਾਲ ਲੈਸ ਕਰਨ ਲਈ ਠੋਸ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਕੇਂਦਰੀ ਸਕੀਮਾਂ ਤੋਂ ਇਲਾਵਾ ਸਮਾਰਟ ਸਿਟੀ, ਹਿਰਦੇ ਤੇ ਅਮਰੁਤ ਯੋਜਨਾ ਤਹਿਤ ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਲਈ ਜਲਦ ਫੰਡ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ 6 ਜਨਵਰੀ 2018 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨਗੇ। (Navjot Singh Sidhu)