Sakhi Shakti Mela: ਪੰਜਾਬ ਸਖੀ ਸ਼ਕਤੀ ਮੇਲੇ ’ਚ ਸਪੀਕਰ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Sakhi Shakti Mela
Sakhi Shakti Mela: ਪੰਜਾਬ ਸਖੀ ਸ਼ਕਤੀ ਮੇਲੇ ’ਚ ਸਪੀਕਰ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਕਰਨ ਲਈ ਕੀਤੇ ਜਾ ਰਹੇ ਹਨ ਲਗਾਤਾਰ ਉਪਰਾਲੇ : ਸਪੀਕਰ ਸੰਧਵਾਂ

Sakhi Shakti Mela: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਯੋਜਨ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਕੀਤਾ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਮਾ ਰੌਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮਾਗਮ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਹੱਥ ਕਲਾਕਾਰੀ, ਖਾਧ ਪਦਾਰਥ, ਘਰੇਲੂ ਵਰਤੋਂ ਦੀਆਂ ਵਸਤਾਂ, ਹੱਥ ਨਾਲ ਬਣੇ ਸਮਾਨ ਸਮੇਤ ਕਈ ਕਿਸਮ ਦੀ ਉੱਚ ਗੁਣਵੱਤਾ ਵਾਲੀ ਸਮਗਰੀ ਦੀਆਂ ਸਟਾਲਾਂ ਲਗਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਜਿਹੜੀਆਂ ਔਰਤਾਂ ਪਿੰਡਾਂ ਵਿੱਚ ਘਰਾਂ ਵਿੱਚ ਬੈਠ ਕੇ ਹੱਥ ਕਲਾਕਾਰੀ ਦਾ ਕੰਮ ਕਰਦੀਆਂ ਹਨ ਉਨ੍ਹਾਂ ਲਈ ਇਹ ਮੇਲਾ ਆਪਣਾ ਹੁਨਰ ਦਿਖਾਉਣ ਲਈ ਬਹੁਤ ਵਧੀਆ ਮੌਕਾ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਲੋਕਾਂ ਦਾ ਭਾਰੀ ਇੱਕਠ ਤੇ ਉਤਸ਼ਾਹ ਦੇਖਣ ਨੂੰ ਮਿਲਿਆ। ਔਰਤਾਂ ਦੇ ਸਸ਼ਕਤੀਕਰਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਆਰਥਿਕ ਤੌਰ ’ਤੇ ਵੀ ਖੜੀ ਹੈ ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੇਲੇ ’ਚ ਸ਼ਿਰਕਤ ਕਰਨ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਮੇਲੇ ਦੌਰਾਨ ਸਟਾਲਾਂ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਔਰਤਾਂ ਅਤੇ ਸਮਾਜਿਕ ਕਲਿਆਣ ਨਾਲ ਸੰਬੰਧਿਤ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਆਯੋਜਨ 18 ਜਨਵਰੀ ਤੱਕ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਮੇਲੇ ਵਿੱਚ ਸ਼ਿਰਕਤ ਕਰਕੇ ਸਥਾਨਕ ਉਤਪਾਦਾਂ ਦੀ ਖਰੀਦਦਾਰੀ ਕਰਦਿਆਂ ਜ਼ਿਲ੍ਹੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। Sakhi Shakti Mela

ਇਹ ਵੀ ਪੜ੍ਹੋ: Punjab Protest: ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਇਨਕਲਾਬੀ ਜਥੇਬੰਦੀਆਂ ਦੀ ਅਗਵਾਈ ’ਚ ਡੀਸੀ ਦਫ਼ਤਰ ਵਿਖੇ ਕੀਤਾ ਰੋਸ ਪ੍…

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਨੇ ਮੁੱਖ ਮਹਿਮਾਨ ਤੇ ਪਤਵੰਤਿਆਂ ਨੂੰ ਜੀ ਆਂਇਆ ਕਿਹਾ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਮਕਸਦ ਜਿਹੜੀਆਂ ਔਰਤਾਂ ਸੈਲਫ ਹੈਲਪ ਗਰੁੱਪ ਬਣਾ ਕੇ ਕੰਮ ਕਰਦੀਆਂ ਹਨ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਮੌਕੇ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਘਰੇਲੂ ਔਰਤਾਂ ਨੂੰ ਵੀ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਕੁੱਲ 54 ਸਟਾਲਾਂ ਲਗਾਈਆਂ ਗਈਆਂ ਹਨ। ਜਿਸ ਵਿੱਚੋ ਜ਼ਿਲ੍ਹੇ ਦੇ ਨਾਲ ਸਬੰਧਤ 40 ਅਤੇ ਜ਼ਿਲ੍ਹੇ ਤੋਂ ਬਾਹਰ ਦੀਆਂ 12 ਅਤੇ ਰਾਜ ਤੋਂ ਬਾਹਰ ਦੀਆਂ ਦੋ ਸਟਾਲਾਂ ਜੋ ਕਿ ਸ੍ਰੀ ਨਗਰ ਤੋਂ ਹਨ ਵੀ ਲਗਾਈਆਂ ਗਈਆਂ ਹਨ।

ਨਾਟਕ ਰਾਹੀਂ ਫਸਲਾਂ ਤੇ ਨਸਲਾਂ ਬਚਾਉਣ ਲਈ ਵਧੀਆ ਸੰਦੇਸ਼ ਦਿੱਤਾ

ਇਸ ਮੌਕੇ ਨਟਰਾਜ ਰੰਗ ਮੰਚ ਕੋਟਕਪੂਰਾ ਵੱਲੋਂ ਰੰਗ ਹਰਜੀਤ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਾਟਕ “ਬੰਬੀਹਾ ਬੋਲੇ’ ਖੇਡਿਆ ਗਿਆ। ਆਰਟ ਰੰਗ ਮੰਚ ਵੱਲੋਂ “ਅਸਲਾਂ ਤੇ ਨਸਲਾਂ” ਨਾਟਕ ਰਾਹੀਂ ਫਸਲਾਂ ਤੇ ਨਸਲਾਂ ਬਚਾਉਣ ਲਈ ਵਧੀਆ ਸੰਦੇਸ਼ ਦਿੱਤਾ ਗਿਆ। ਜਸਵੰਤ ਸਿੰਘ ਖੇਤੀਬਾੜੀ ਅਫ਼ਸਰ ਨੇ ਸੱਭਿਆਚਾਰਕ ਅਤੇ ਪਰਿਵਾਰਕ ਗੀਤਾਂ ਰਾਹੀਂ ਚੰਗਾ ਰੰਗ ਬੰਨ੍ਹਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਮੰਚ ਸੰਚਾਲਨ ਦੀ ਭੂਮਿਕਾ ਜ਼ਿਲ੍ਹਾ ਗਾਈਡੈਂਸ ਐਂਡ ਕੌਂਸਲਰ ਸ੍ਰੀ ਜਸਬੀਰ ਸਿੰਘ ਜੱਸੀ ਵੱਲੋਂ ਨਿਭਾਈ ਗਈ।

ਇਸ ਮੌਕੇ ਐਡਵੋਕੇਟ ਬਰਿੰਦਰ ਸਿੰਘ ਸੰਧਵਾਂ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ,ਸੁਖਜੀਤ ਸਿੰਘ ਢਿੱਲਵਾਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਅਮਨਦੀਪ ਕੇਸ਼ਵ ਪੀ.ਡੀ.ਆਤਮਾ, ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਵਿਕਾਸ ਕੁਮਾਰ, ਤਹਿਸੀਲਦਾਰ ਕੋਟਕਪੂਰਾ ਰੁਪਿੰਦਰ ਸਿੰਘ ਬੱਲ, ਜਨਰਲ ਮੈਨੇਜਰ ਉਦਯੇਗ ਕੇਂਦਰ ਸ. ਸੁਖਮੰਦਰ ਸਿੰਘ ਰੇਖੀ, ਦਮਨਦੀਪ ਸਿੰਘ, ਪ੍ਰਿੰਸੀਪਲ ਸ੍ਰੀ ਪੰਨਾ ਲਾਲ, ਪ੍ਰਿੰਸੀਪਲ ਪ੍ਰਭਜੋਤ ਸਿੰਘ, ਐਮ.ਸੀ ਸਿਮਰਨਜੀਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।