Punjab News: ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਤੇ ਬਠਿੰਡਾ ’ਚ ਬੱਸ ਟਰਮੀਨਲਾਂ ਲਈ ਸਰਕਾਰ ਦਾ ਉਪਰਾਲਾ, ਹੋਵੇਗਾ ਇਹ ਕੰਮ

Punjab News
Punjab News: ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਤੇ ਬਠਿੰਡਾ ’ਚ ਬੱਸ ਟਰਮੀਨਲਾਂ ਲਈ ਸਰਕਾਰ ਦਾ ਉਪਰਾਲਾ, ਹੋਵੇਗਾ ਇਹ ਕੰਮ

Punjab News: ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜ ਜ਼ਿਲ੍ਹਿਆਂ ‘ਚ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਨੂੰ ਮਨਜ਼ੂਰੀ

  • ਅੰਤਰ-ਰਾਜੀ ਸੰਪਰਕ ਵਿੱਚ ਵਾਧਾ ਕਰਕੇ ਪੇਂਡੂ ਅਤੇ ਸ਼ਹਿਰੀ ਆਬਾਦੀ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਇਹ ਟਰਮੀਨਲ: ਲਾਲਜੀਤ ਭੁੱਲਰ

Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵੱਡੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਸਵਾਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ।ਇਹ ਬੱਸ ਟਰਮੀਨਲ ਪੇਂਡੂ ਅਤੇ ਸ਼ਹਿਰੀ ਆਬਾਦੀ ਦੋਵਾਂ ਲਈ ਮਹੱਤਵਪੂਰਨ ਆਵਾਜਾਈ ਕੇਂਦਰ ਵਜੋਂ ਕੰਮ ਕਰਦੇ ਹਨ ਅਤੇ ਕਾਮਿਆਂ, ਵਿਦਿਆਰਥੀਆਂ, ਵਪਾਰੀਆਂ, ਸੈਲਾਨੀਆਂ ਅਤੇ ਉਦਯੋਗਿਕ ਮਜ਼ਦੂਰਾਂ ਨੂੰ ਰੋਜ਼ਾਨਾ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰਦੇ ਹਨ। Punjab News

Read Also : ਸ਼ੇਖਾਵਤੀ ’ਚ ਠੰਢ ਨਾਲ ਰਾਹਤ ਦੇ ਸੰਕੇਤ, ਇਸ ਦਿਨ ਤੋਂ ਬਦਲੇਗਾ ਮੌਸਮ, ਮੀਂਹ ਦੀ ਵੀ ਸੰਭਾਵਨਾ

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਟਰਮੀਨਲ ਅੰਤਰ-ਰਾਜੀ ਸੰਪਰਕ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਸਮੇਤ ਗੁਆਂਢੀ ਸੂਬਿਆਂ ਵਿੱਚ ਆਉਣ-ਜਾਣ ਦੀ ਸਹੂਲਤ ਦਿੰਦੇ ਹਨ।ਇਸ ਤੋਂ ਇਲਾਵਾ ਲੁਧਿਆਣਾ ਅਤੇ ਜਲੰਧਰ ਬੱਸ ਟਰਮੀਨਲ ’ਤੇ ਰੋਜ਼ਾਨਾ 75 ਹਜ਼ਾਰ ਤੋਂ ਇੱਕ ਲੱਖ ਸਵਾਰੀਆਂ ਦੀ ਆਮਦ ਹੁੰਦੀ ਹੈ, ਜਦੋਂ ਕਿ ਪਟਿਆਲਾ ਅਤੇ ਬਠਿੰਡਾ ਵਿੱਚ ਰੋਜ਼ਾਨਾ ਲਗਭਗ 50 ਹਜ਼ਾਰ ਯਾਤਰੀ ਆਉਂਦੇ ਹਨ, ਜੋ ਪੰਜਾਬ ਦੇ ਗਤੀਸ਼ੀਲਤਾ ਵਾਲੇ ਈਕੋਸਿਸਟ ਵਿੱਚ ਇਹਨਾਂ ਸਹੂਲਤਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹਨ।