ਸਰਕਾਰ ਕੱਚੇ ਮੁਲਾਜ਼ਮਾਂ ਨੂੰ ਲਾਰੇ ਲੱਪੇ ‘ਚ ਰੱਖ ਕੇ ਸਮਾਂ ਟਪਾ ਰਹੀ ਹੈ : ਆਗੂ
- ਕਿਹਾ, ਕੱਚੇ ਕਾਮੇ ਪੂਰੇ ਪੰਜਾਬ ਵਿੱਚੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ
Dirba Rally: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੀਵਰੇਜ਼ ਟਰੀਟਮੈਂਟ ਪਲਾਂਟ ਸੁਨਾਮ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇਪਲਾਈਜ ਕੰਟਰੈਕਟ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਗਗਨਦੀਪ ਸਿੰਘ ਸੁਨਾਮ ਸੰਦੀਪ ਸਿੰਘ ਗਗਨਦੀਪ ਸ਼ਰਮਾ ਗੁਰਵਿੰਦਰ ਸਿੰਘ ਪ੍ਰਦੀਪ ਚੀਮਾਂ ਪ੍ਰਦੀਪ ਛਾਹੜ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਿੱਚ 2348 ਦੇ ਕਰੀਬ 15 ਤੋਂ 20 ਸਾਲਾਂ ਤੋਂ ਵੱਖ-ਵੱਖ ਠੇਕੇਦਾਰ ਕੰਪਨੀਆਂ ਅਤੇ ਸੋਸਾਇਟੀ ਰਾਹੀਂ ਨਿਰਗੁਣੀਆ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ ਪਿਛਲੇ ਚਾਰ ਸਾਲਾਂ ਤੋਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਆਮ ਆਦਮੀ ਦੇ ਸੱਤਾ ਵਿੱਚ ਆਉਂਦਿਆਂ ਹੀ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿਚ ਲਿਆ ਕੇ ਰੈਗੂਲਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab Vigilance Bureau: ਨਗਰ ਨਿਗਮ ਲੁਧਿਆਣਾ ਦਾ ਸੀਵਰਮੈਨ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਸਾਨੂੰ ਕੱਚੇ ਮੁਲਾਜ਼ਮਾਂ ਨੂੰ ਲਾਰੇ ਲੱਪੇ ਵਿੱਚ ਰੱਖ ਕੇ ਸਮਾਂ ਟਪਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੀਵਰੇਜ਼ ਬੋਰਡ ਵਿੱਚ ਕਿਰਤ ਦੀ ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ। ਸੀਵਰੇਜ ਬੋਰਡ ਨਾਲ ਸਬ ਕਮੇਟੀ ਦੀਆਂ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਮੀਟਿੰਗ ਬੇਸਿੱਟਾਂ ਨਿਕਲਦੀਆਂ ਹਨ,
ਇਸ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 24 ਜਨਵਰੀ ਨੂੰ ਦਿੜਬਾ ਦੀ ਅਨਾਜ ਮੰਡੀ ਵਿੱਚ ਪਰਿਵਾਰ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕੱਚੇ ਕਾਮੇ ਪੂਰੇ ਪੰਜਾਬ ਵਿੱਚੋਂ ਵੱਡੀ ਗਿਣਤੀ ਦੇ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਮੀਤ ਪ੍ਰਧਾਨ ਜਗਦੀਪ ਸਿੰਘ, ਸੰਦੀਪ ਸਿੰਘ, ਗਗਨਦੀਪ ਸ਼ਰਮਾ, ਗੁਰਵਿੰਦਰ ਸਿੰਘ, ਬਲਦੇਵ ਸਿੰਘ, ਜੱਗਪ੍ਰੀਤ ਸਿੰਘ, ਵਿਸ਼ਾਲ ਗਰਗ, ਦੀਪਕ ਸਿੰਘ, ਸੁਖਬੀਰ ਸਿੰਘ, ਹਰਦੇਵ ਸਿੰਘ, ਸ਼ਾਮ ਸਿੰਘ, ਮਨਜੀਤ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ। Dirba Rally














