ਮੁੱਖ ਮੰਤਰੀ ਭਗਵੰਤ ਮਾਨ ਦਾ ਜਨਤਾ ਦੇ ਨਾਂਅ ਸੰਦੇਸ਼
Punjab Government News: ਭਗਵੰਤ ਸਿੰਘ ਮਾਨ (ਮੁੱਖ ਮੰਤਰੀ ਪੰਜਾਬ)। ਭਾਰਤ, ਅੱਜ ਦੁਨੀਆ ਦਾ ਸਭ ਤੋਂ ਵੱਡਾ ਜਮਹੂਰੀ ਗਣਰਾਜ ਹੋਣ ’ਤੇ ਮਾਣ ਮਹਿਸੂਸ ਕਰਦਾ ਹੈ। ਆਜ਼ਾਦੀ ਲਈ ਲੜੇ ਗਏ ਲੰਮੇ ਅਤੇ ਬੇਮਿਸਾਲ ਸੰਘਰਸ਼ ਅਤੇ ਉਸ ਤੋਂ ਬਾਅਦ 26 ਜਨਵਰੀ, 1950 ਵਿੱਚ ਵਿਲੱਖਣ ਸੰਵਿਧਾਨ ਅਪਨਾਉਣ ਨਾਲ ਦੇਸ਼ ਸਹੀ ਮਾਅਨਿਆਂ ’ਚ ਗਣਰਾਜ ਬਣਿਆ। ਅੱਜ ਦਾ ਇਹ ਦਿਨ ਬਹੁਤ ਮਹੱਤਵਪੂਰਨ ਹੈ ਕਿਉਂਕਿ ਸਾਡਾ ਸੰਵਿਧਾਨ 26 ਜਨਵਰੀ, 1950 ਨੂੰ ਮਹਾਨ ਕੌਮੀ ਨੇਤਾਵਾਂ ਅਤੇ ਸਤਿਕਾਰਤ ਸ਼ਖਸੀਅਤਾਂ ਦੇ ਨਿਰੰਤਰ ਯਤਨਾਂ ਤੋਂ ਬਾਅਦ ਲਾਗੂ ਹੋਇਆ ਸੀ। ਸਾਡਾ ਸੰਵਿਧਾਨ ਬਰਾਬਰੀ ਵਾਲੇ ਸਮਾਜ ਵਿੱਚ ਖੁਸ਼ਹਾਲ ਜੀਵਨ ਦੇ ਮਹੱਤਵ ਨੂੰ ਦਰਸਾਉਂਦਾ ਹੈ ਅਤੇ ਇਹ ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਮੁੱਖ ਸਿਧਾਂਤਾਂ ਨੂੰ ਸਥਾਪਿਤ ਕਰਦਾ ਹੈ।
ਇਹ ਖਬਰ ਵੀ ਪੜ੍ਹੋ : MSG Bhandara News: ਦੁਨੀਆ ਭਰ ’ਚ ਧੂਮ-ਧਾਮ ਨਾਲ ਮਨਾਇਆ ਪਵਿੱਤਰ ਐੱਮਐੱਸਜੀ ਭੰਡਾਰਾ
ਸਾਡੇ ਪਵਿੱਤਰ ਸੰਵਿਧਾਨ ਨੂੰ ਅਮਲੀ ਰੂਪ ਦੇਣ ਵਾਲਿਆਂ ਨੇ ਸਾਨੂੰ ਸੰਸਦੀ ਲੋਕਤੰਤਰ ਦਿੱਤਾ ਹੈ ਜਿਸ ਦਾ ਉਦੇਸ਼ ਸਮਾਜਿਕ ਤਰੱਕੀ ਅਤੇ ਸਾਰਿਆਂ ਲਈ ਚੰਗੇ ਜੀਵਨ ਦੇ ਨਾਲ-ਨਾਲ ਰੋਜ਼ੀ-ਰੋਟੀ ਦੇ ਇੱਕੋ-ਜਿਹੇ ਮੌਕੇ ਪ੍ਰਦਾਨ ਕਰਨਾ ਹੈ। ਸੰਵਿਧਾਨ ਸਭਾ ਨੇ ਇਸ ਤੱਥ ਨੂੰ ਧਿਆਨ ਵਿੱਚ ਰੱਖਿਆ ਕਿ ਭਾਰਤ ਸੱਭਿਆਚਾਰਕ, ਧਰਮਾਂ, ਭਾਸ਼ਾਈ ਅਤੇ ਖੇਤਰੀ ਵਿਭਿੰਨਤਾ ਦੇ ਤੌਰ ’ਤੇ ਅਮੀਰ ਵਿਰਾਸਤ ਵਾਲਾ ਦੇਸ਼ ਹੈ। ਅਜਿਹੇ ਵਿਭਿੰਨ ਦੇਸ਼ ਨੂੰ ਇੱਕ ਅਜਿਹੇ ਸੰਵਿਧਾਨ ਦੀ ਲੋੜ ਸੀ ਜੋ ਸੱਚਮੁੱਚ ਇਸ ਵਿਭਿੰਨਤਾ ਪ੍ਰਤੀ ਡੂੰਘੇ ਅਦਬ ਤੇ ਸਤਿਕਾਰ ਨੂੰ ਦਰਸਾਉਂਦਾ ਹੋਵੇ। ਬਾਲਗ ਵੋਟ ਦੇ ਅਧਿਕਾਰ ਦਾ ਮੂਲ ਸਿਧਾਂਤ ਹੋਵੇ ਜਿਸ ਦਾ ਅਧਾਰ ਸੰਵਿਧਾਨ ਦੀ ਬੁਨਿਆਦ ਹੈ।
ਇਹ ਸਾਡੇ ਸਾਰਿਆਂ ਲਈ ਸੱਚਮੁੱਚ ਮਾਣ ਦਾ ਪਲ ਸੀ ਕਿਉਂਕਿ ਸਾਨੂੰ ਆਪਣੀ ਵੋਟ ਦੀ ਵਰਤੋਂ ਕਰਨ ਦੀ ਸ਼ਕਤੀ ਮਿਲੀ। ‘ਲੋਕਾਂ ਦੀ ਸਰਕਾਰ, ਲੋਕਾਂ ਲਈ ਅਤੇ ਲੋਕਾਂ ਦੁਆਰਾ’ ਚੁਣੇ ਜਾਣ ਦੇ ਸੰਕਲਪ ਨਾਲ ਸਾਡੇ ਪੁਰਖਿਆਂ ਦੀਆਂ ਸੱਧਰਾਂ ਅਤੇ ਇੱਛਾਵਾਂ ਪੂਰੀਆਂ ਹੁੰਦੀਆਂ ਹਨ। ਲਗਭਗ 75 ਸਾਲਾਂ ਦੌਰਾਨ ਹਰ ਬੀਤਦੇ ਦਿਨ ਦੇ ਨਾਲ ਦੇਸ਼ ਵਿੱਚ ਲੋਕਤੰਤਰੀ ਗਣਰਾਜ ਦੀਆਂ ਵਿਸ਼ੇਸ਼ਤਾਵਾਂ ਨੂੰ ਮਜ਼ਬੂਤੀ ਮਿਲੀ ਹੈ ਕਿਉਂਕਿ ਦੇਸ਼ ਵਾਸੀਆਂ ਨੇ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਅਟੱਲ ਵਿਸ਼ਵਾਸ ਪ੍ਰਗਟ ਕੀਤਾ ਅਤੇ ਬਿਨਾਂ ਕਿਸੇ ਡਰ ਦੇ ‘ਮਤਦਾਨ’ ਦੇ ਹੱਕ ਵਿੱਚ ਸਪੱਸ਼ਟ ਫੈਸਲਾ ਦਿੱਤਾ। ਕੌਮੀ ਆਜ਼ਾਦੀ ਸੰਘਰਸ਼ ਲੜਦਿਆਂ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਨੂੰ ਕੋਈ ਕਦੇ ਨਹੀਂ ਭੁੱਲ ਸਕਦਾ। Punjab Government News
ਦੇਸ਼ ਅੱਜ ਹਜ਼ਾਰਾਂ ਗੁੰਮਨਾਮ ਨਾਇਕਾਂ, ਖਾਸ ਕਰਕੇ ਪੰਜਾਬ ਦੇ ਬਹਾਦਰ ਪੁੱਤਰਾਂ ਦੁਆਰਾ ਨਿਭਾਈ ਗਈ ਸ਼ਾਨਦਾਰ ਭੂਮਿਕਾ ਨੂੰ ਮਾਣ ਨਾਲ ਯਾਦ ਕਰਦਾ ਹੈ ਜੋ ਨਾ ਸਿਰਫ ਕੌਮੀ ਅੰਦੋਲਨ ਦੇ ਮੋਹਰੀ ਰਹੇ ਸਗੋਂ ਉਨ੍ਹਾਂ ਦੇ ਦਲੇਰਾਨਾ ਕਾਰਨਾਮਿਆਂ ਨੇ ਹੋਰ ਲੱਖਾਂ ਲੋਕਾਂ ਨੂੰ ‘ਆਜ਼ਾਦੀ ਦੀ ਜੰਗ’ ਦੀ ਮਸ਼ਾਲ ਬਾਲਣ ਲਈ ਪ੍ਰੇਰਿਤ ਵੀ ਕੀਤਾ। ਦੇਸ਼ ਦੀ ਅਬਾਦੀ ਦਾ ਸਿਰਫ਼ ਦੋ ਪ੍ਰਤੀਸ਼ਤ ਹੋਣ ਦੇ ਬਾਵਜ਼ੂਦ, ਆਜ਼ਾਦੀ ਸੰਗਰਾਮ ਦੌਰਾਨ ਫਾਂਸੀ ਦਿੱਤੇ ਗਏ ਜਾਂ ਜਲਾਵਤਨ ਕੀਤੇ ਗਏ ਸ਼ਹੀਦਾਂ ਵਿੱਚੋਂ 80 ਫੀਸਦੀ ਪੰਜਾਬੀ ਸਨ। ਕੂਕਾ ਲਹਿਰ, ਗ਼ਦਰ ਲਹਿਰ, ਕਿਸਾਨ ਅੰਦੋਲਨ ਅਤੇ ਹੋਰ ਭਾਰਤੀ ਆਜ਼ਾਦੀ ਲਹਿਰਾਂ ਦੇ ਨਾਲ-ਨਾਲ ਪੰਜਾਬ ਨੇ ਲਾਲਾ ਲਾਜਪਤ ਰਾਏ ਤੇ ਦੀਵਾਨ ਸਿੰਘ ਕਾਲੇਪਾਣੀ ਵਰਗੇ ਧਰਤੀ ਦੇ ਸੂਰਬੀਰ ਪੁੱਤਰ ਪੈਦਾ ਕੀਤੇ।
ਜਿਨ੍ਹਾਂ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸ਼ਹੀਦ ਊਧਮ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਦੇ ਬਹਾਦਰੀ ਭਰੇ ਕਾਰਨਾਮਿਆਂ ਨੇ ਦੇਸ਼ ਵਾਸੀਆਂ ਨੂੰ ਅੰਗਰੇਜ਼ ਹਕੂਮਤ ਵਿਰੁੱਧ ਝੰਡਾ ਚੁੱਕਣ ਲਈ ਪ੍ਰੇਰਿਤ ਕਰਕੇ ਆਜ਼ਾਦੀ ਅੰਦੋਲਨ ਅੰਦਰ ਨਵਾਂ ਜੋਸ਼ ਭਰ ਦਿੱਤਾ ਸੀ। ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੌਰਾਨ ਨਿਰਦੋਸ਼ ਲੋਕਾਂ ਨੂੰ ਬੇਰਹਿਮੀ ਨਾਲ ਮਾਰਨਾ ਬਰਤਾਨਵੀ ਸ਼ਾਸਨ ਦੇ ਕਫ਼ਨ ਵਿੱਚ ਆਖਰੀ ਕਿੱਲ ਸਾਬਤ ਹੋਇਆ। ਸੂਬੇ ਵਿੱਚ ਬੇਮਿਸਾਲ ਵਿਕਾਸ ਦੇ ਯੁੱਗ ਦਾ ਐਲਾਨ ਕਰਨ ਅਤੇ ਪੰਜਾਬ ਨੂੰ ਵਿਕਾਸ ਦੇ ਤੇਜ਼ ਰਾਹ ’ਤੇ ਲਿਆਉਣ ਲਈ ਸਾਡੀ ਸਰਕਾਰ ਨੇ ਇਸ ਨੂੰ ਦੇਸ਼ ਦੇ ਨਕਸ਼ੇ ’ਤੇ ਮੋਹਰੀ ਸੂਬਾ ਬਣਾਉਣ ਲਈ ਦਲੇਰਾਨਾ ਪਹਿਲਕਦਮੀਆਂ ਕੀਤੀਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ: Punjab Government News
ਮੁੱਖ ਮੰਤਰੀ ਸਿਹਤ ਯੋਜਨਾ | Punjab Government News
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਅਜਿਹੀਆਂ ਸਿਹਤ ਸੰਭਾਲ ਸੇਵਾਵਾਂ ਦੇਣ ਵਾਲਾ ਪੰਜਾਬ ਪਹਿਲਾ ਭਾਰਤੀ ਸੂਬਾ ਹੈ ਜਿਸ ਨਾਲ ਲੋਕਾਂ ’ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟੇਗਾ।
ਯੁੱਧ ਨਸ਼ਿਆਂ ਵਿਰੁੱਧ
ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ, ਨਸ਼ਿਆਂ ਦੇ ਸਰਗਣੇ ਜੇਲ੍ਹ ਭੇਜੇ, ਨਸ਼ਾ ਤਸਕਰਾਂ ਦੇ ਘਰਾਂ ਨੂੰ ਬੁਲਡੋਜ਼ਰ ਚਲਾ ਕੇ ਢਾਹਿਆ, ਪੀੜਤਾਂ ਦਾ ਇਲਾਜ ਅਤੇ ਮੁੜ-ਵਸੇਬਾ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਲੜਾਈ ਲੜਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ। ਇੱਕ ਮਾਰਚ, 2025 ਤੋਂ 17 ਜਨਵਰੀ, 2026 ਤੱਕ ਅੱੈਨਡੀਪੀਐੱਸ ਐਕਟ ਤਹਿਤ 31,441 ਮਾਮਲੇ ਦਰਜ ਕੀਤੇ ਗਏ ਹਨ, 45,137 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
15.47 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, 386 ਵੱਡੀਆਂ ਮੱਛੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ 299 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਪੰਜਾਬ ਵਿੱਚ 3,083 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। Punjab Government News
ਗੈਂਗਸਟਰਾਂ ’ਤੇ ਵਾਰ | Punjab Government News
ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵੱਡੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਹੈ, ਜੋ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਹੈ। ਗੈਂਗਸਟਰਾਂ ਵਿਰੁੱਧ ਵਿਆਪਕ ਕਾਰਵਾਈ ਤਹਿਤ 2,000 ਪੁਲਿਸ ਟੀਮਾਂ ਦਾ ਗਠਨ ਕੀਤਾ ਜਿਨ੍ਹਾਂ ਵਿੱਚ 12,000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ। ਇਨ੍ਹਾਂ ਟੀਮਾਂ ਨੇ ਪੰਜਾਬ ਭਰ ਵਿੱਚ 60 ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਸਹਿਯੋਗੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਵੱਖ-ਵੱਖ ਸਥਾਨਾਂ ’ਤੇ ਛਾਪੇ ਮਾਰੇ।
ਮਾਲ ਸੁਧਾਰ | Punjab Government News
ਲੋਕਾਂ ਲਈ ਪਾਰਦਰਸ਼ੀ, ਅਸਰਦਾਰ ਅਤੇ ਭ੍ਰਿਸ਼ਟਾਚਾਰ ਮੁਕਤ ਮਾਲ ਸੇਵਾਵਾਂ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ‘ਈਜ਼ੀ ਰਜਿਸਟਰੀ’ ਅਤੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਸ਼ੁਰੂ ਕੀਤਾ ਹੈ। ਇਹ ਇਨਕਲਾਬੀ ਪਹਿਲਕਦਮੀਆਂ ਸੂਬਾ ਸਰਕਾਰ ਦੇ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਪੱਖੀ ਇਰਾਦਿਆਂ ਨੂੰ ਦਰਸਾਉਂਦੀਆਂ ਹਨ। ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਇੰਨੇ ਮਜ਼ਬੂਤ ਮਾਲ ਸੁਧਾਰ ਨਹੀਂ ਹਨ ਅਤੇ ਇਹ ਜਨਤਕ ਸਹੂਲਤ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ।
ਆਮ ਆਦਮੀ ਕਲੀਨਿਕ
ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਸੂਬੇ ਵਿੱਚ ਰੋਜ਼ਾਨਾ ਲਗਭਗ 70,000 ਮਰੀਜ਼ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਹੁਣ ਸੂਬਾ ਸਰਕਾਰ ਨੇ 881 ਆਮ ਆਦਮੀ ਕਲੀਨਿਕਾਂ ਲਈ ਵਟਸਐਪ ਚੈਟਬੋਟ ਸ਼ੁਰੂ ਕੀਤਾ ਹੈ ਜਿਸ ਰਾਹੀਂ ਮਰੀਜ਼ ਵਟਸਐਪ ਰਾਹੀਂ ਸਿਹਤ ਸਬੰਧੀ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਡਾਕਟਰ ਦੀਆਂ ਦਵਾਈਆਂ ਦੀਆਂ ਸਲਿੱਪਾਂ ਚੈਟਬੋਟ ਰਾਹੀਂ ਪਹੁੰਚਯੋਗ ਹੋਣਗੀਆਂ।
ਮੁਫ਼ਤ ਬਿਜਲੀ
ਪੰਜਾਬ ਸਰਕਾਰ ਨੇ ਸਾਲ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਸ਼ੁਰੂ ਕੀਤੀ ਸੀ ਅਤੇ ਉਦੋਂ ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। ਇਸ ਨਾਲ ਆਮ ਆਦਮੀ ਦੀ ਜੇਬ੍ਹ ’ਤੇ ਵੱਡਾ ਬੋਝ ਘਟਿਆ ਹੈ, ਜਿਸ ਨਾਲ ਗਰੀਬ ਪਰਿਵਾਰਾਂ ਲਈ ਸਾਲਾਨਾ ਘੱਟੋ-ਘੱਟੋ 35,000 ਰੁਪਏ ਦੀ ਬੱਚਤ ਹੋਈ ਹੈ ਇਸ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਵੀ ਹੈ ਕਿ ਘਰੇਲੂ ਖ਼ਪਤਕਾਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਸੂਬੇ ਵਿਚ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ। Punjab Government News
ਸਿੱਖਿਆ ਕ੍ਰਾਂਤੀ
ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਸ਼ੁਰੂ ਕੀਤੀ ਹੈ ਜਿਸ ਦੇ ਨਾਲ ਹੀ ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਆਹਲਾ ਦਰਜੇ ਦੇ ਸਕੂਲ ਬਣਾਉਣ ਲਈ ਵਚਨਬੱਧ ਹੈ ਜਿੱਥੇ ਸਮਾਰਟ ਕਲਾਸਰੂਮ, ਸਹੂਲਤਾਂ ਨਾਲ ਲੈਸ ਲੈਬਜ਼ ਅਤੇ ਖੇਡ ਮੈਦਾਨ ਹੋਣ। ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਨ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ।
ਨਹਿਰੀ ਪਾਣੀ
ਜਦੋਂ ਮੈਂ ਅਹੁਦਾ ਸੰਭਾਲਿਆ ਸੀ, ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ਼ 21 ਫੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਹਾਲਾਂਕਿ, ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਅੱਜ 63 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਅਹੁਦਾ ਸੰਭਾਲਣ ਤੋਂ ਬਾਅਦ ‘ਆਪ’ ਸਰਕਾਰ ਨੇ ਸੂਬੇ ਵਿੱਚ 6900 ਕਿਲੋਮੀਟਰ ਲੰਬੇ 18349 ਰਜਬਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ।
ਸ਼ਾਹਪੁਰ ਕੰਢੀ ਡੈਮ
ਪੰਜਾਬ ਸਰਕਾਰ ਨੇ ਸ਼ਾਹਪੁਰ ਕੰਢੀ ਪ੍ਰਾਜੈਕਟ ਦਾ ਰਸਮੀ ਉਦਘਾਟਨ ਕਰਕੇ ਸੂਬੇ ਦੇ ਲੋਕਾਂ ਨੂੰ 3394.49 ਕਰੋੜ ਰੁਪਏ ਦਾ ਇਤਿਹਾਸਕ ਪ੍ਰਾਜੈਕਟ ਦਿੱਤਾ ਹੈ, ਜਿਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਅਤੇ ਸਿੰਜਾਈ ਸਹੂਲਤਾਂ ਵਿੱਚ ਕਾਫ਼ੀ ਵਾਧਾ ਹੋਵੇਗਾ।
ਪੇਂਡੂ ਲਿੰਕ ਸੜਕਾਂ | Punjab Government News
ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਹੈ, ਜਿਸ ਵਿੱਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਟੀਚਾ ਰੱਖਿਆ ਗਿਆ ਹੈ।
ਉਦਯੋਗਿਕ ਵਿਕਾਸ
ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਆਪਣੀਆਂ ਅਣਥੱਕ ਕੋਸ਼ਿਸ਼ਾਂ ਨਾਲ ਸਰਕਾਰ ਨੇ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਕੀਤੇ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਵਧ ਰਹੀਆਂ ਹਨ ਅਤੇ ਹੋਰ ਲੋਕਾਂ ਨੂੰ ਆਕਰਸ਼ਿਤ ਕਰਨ ਲਈ ਸੂਬਾ ਸਰਕਾਰ 13-15 ਮਾਰਚ ਨੂੰ ਮੋਹਾਲੀ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦਾ ਛੇਵਾਂ ਐਡੀਸ਼ਨ ਕਰਵਾ ਰਹੀ ਹੈ।
ਨੌਕਰੀਆਂ ਅਤੇ ਰੁਜ਼ਗਾਰ
ਯੋਗਤਾ ਦੇ ਆਧਾਰ ’ਤੇ 63,027 ਰੈਗੂਲਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣੇ ਹਨ।
ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ
ਜਿਵੇਂ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਅਹੁਦਾ ਸੰਭਾਲਣ ਵੇਲੇ ਵਾਅਦਾ ਕੀਤਾ ਸੀ, ਉਸੇ ਤਰ੍ਹਾਂ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਤੇਜ਼ੀ ਨਾਲ ਮੁਹਿੰਮ ਜਾਰੀ ਰੱਖੀ ਹੈ। ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ਸ਼ੁਰੂ ਕੀਤਾ ਹੈ। ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਉੱਤੇ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਸੜਕ ਸੁਰੱਖਿਆ ਫੋਰਸ
ਸੂਬਾ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ, ਜੋ ਸੂਬਾਈ ਅਤੇ ਕੌਮੀ ਮਾਰਗਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਬਣਾਈ ਗਈ ਹੈ।
ਫਰਿਸ਼ਤੇ ਸਕੀਮ | Punjab Government News
ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਅਤੇ ਆਮ ਲੋਕਾਂ ਨੂੰ ਪੀੜਤਾਂ ਦੀ ਮੱਦਦ ਵਿੱਚ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਫਰਿਸ਼ਤੇ ਸਕੀਮ ਸ਼ੁਰੂ ਕੀਤੀ। ਸੂਬਾ ਸਰਕਾਰ ਉਨ੍ਹਾਂ ਦੇ ਨੇਕ ਕੰਮ ਦੀ ਸ਼ਲਾਘਾ ਕਰਨ ਲਈ 2000 ਰੁਪਏ ਦਾ ਵਿੱਤੀ ਇਨਾਮ ਦੇਵੇਗੀ। ਵਿੱਤੀ ਇਨਾਮ ਤੋਂ ਇਲਾਵਾ ਅਜਿਹੇ ਵਿਅਕਤੀਆਂ ਨੂੰ ਇੱਕ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਾਨੂੰਨੀ ਪੇਚੀਦਗੀਆਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਦਿੱਤੀ ਗਈ ਹੈ।
ਸ਼ਹੀਦਾਂ ਦੇ ਵਾਰਸਾਂ ਨੂੰ ਇੱਕ ਕਰੋੜ ਰੁਪਏ
ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਦੇ ਜਵਾਨਾਂ ਅਤੇ ਇੱਥੋਂ ਤੱਕ ਕੇ ਅਗਨੀਵੀਰਾਂ ਦੇ ਅਥਾਹ ਯੋਗਦਾਨ ਨੂੰ ਸਤਿਕਾਰ ਭੇਟ ਕਰਦਿਆਂ ਸੂਬਾ ਸਰਕਾਰ ਜਵਾਨਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਸੂਰਤ ਵਿੱਚ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ।
ਫ਼ਸਲਾਂ ਦੀ ਖ਼ਰੀਦ
ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਮੁਸ਼ਕਲ ਰਹਿਤ ਤੇ ਸੁਚਾਰੂ ਖਰੀਦ ਅਤੇ ਲਿਫਟਿੰਗ ਵਿੱਚ ਨਵਾਂ ਮਾਪਦੰਡ ਸਥਾਪਿਤ ਕੀਤਾ। ਕਿਸਾਨਾਂ ਦੀ ਫ਼ਸਲ ਨੂੰ ਅਨਾਜ ਮੰਡੀਆਂ ਵਿੱਚੋਂ ਸੁਚਾਰੂ, ਸਮੇਂ ਸਿਰ ਅਤੇ ਮੁਸ਼ਕਲ ਰਹਿਤ ਢੰਗ ਨਾਲ ਚੁੱਕਿਆ ਜਾਂਦਾ ਹੈ Punjab Government News
ਖੇਡ ਨੀਤੀ | Punjab Government News
ਪੰਜਾਬ ਸਰਕਾਰ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸਾਲ 2023 ਵਿੱਚ ਸੂਬੇ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਸੀ। ਇਸ ਨਵੀਂ ਖੇਡ ਨੀਤੀ ਤਹਿਤ ਪਹਿਲੀ ਵਾਰ ਏਸ਼ੀਅਨ ਅਤੇ ਓਲੰਪਿਕ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਲਈ ਚੁਣੇ ਗਏ ਖਿਡਾਰੀਆਂ ਨੂੰ ਵੱਡੀ ਰਕਮ ਦਿੱਤੀ ਗਈ ਹੈ। ਪਹਿਲੀ ਵਾਰ, ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਖੇਡਾਂ ਵਿੱਚ 20 ਤਗਮੇ ਜਿੱਤੇ, ਜੋ ਕਿ 1951 ਵਿੱਚ ਏਸ਼ੀਆਈ ਖੇਡਾਂ ਸ਼ੁਰੂ ਹੋਣ ਤੋਂ ਬਾਅਦ ਸਭ ਤੋਂ ਵੱਧ ਤਗਮੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ 29.25 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਹੈ।
ਜੈ ਹਿੰਦ!














