ਬੁੱਧਵਾਰ ਨੂੰ ਖੁੱਲ੍ਹਣਗੇ ਸਕੂਲ | Punjab School Holiday
Punjab School Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਕੂਲਾਂ ’ਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਐਲਾਨ 26 ਜਨਵਰੀ ਨੂੰ ਹੁਸ਼ਿਆਰਪੁਰ ’ਚ ਗਣਤੰਤਰ ਦਿਵਸ ਦਾ ਝੰਡਾ ਲਹਿਰਾਉਣ ਤੋਂ ਬਾਅਦ ਕੀਤਾ। ਸੀਐਮ ਮਾਨ ਨੇ ਕਿਹਾ ਕਿ ਸਕੂਲੀ ਬੱਚਿਆਂ ਤੇ ਅਧਿਆਪਕਾਂ ਨੇ ਗਣਤੰਤਰ ਦਿਵਸ ਦੇ ਜਸ਼ਨ ਨੂੰ ਸਫਲ ਬਣਾਉਣ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੀ ਸਖ਼ਤ ਮਿਹਨਤ ਨੂੰ ਮਾਨਤਾ ਦਿੰਦੇ ਹੋਏ, ਸਰਕਾਰ ਨੇ 27 ਜਨਵਰੀ ਨੂੰ ਪੰਜਾਬ ਭਰ ਦੇ ਸਕੂਲਾਂ ’ਚ ਛੁੱਟੀ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਸਾਰੇ ਸਕੂਲ 28 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।
ਇਹ ਖਬਰ ਵੀ ਪੜ੍ਹੋ : Republic Day 2026: 77ਵੇਂ ਗਣਤੰਤਰ ਦਿਵਸ ਪਰੇਡ ’ਚ ਭਾਰਤ ਨੇ ਪਹਿਲੀ ਵਾਰ ਦੁਨੀਆਂ ਨੂੰ ਦਿਖਾਈ ਬ੍ਰਹਮਾਸਤਰ ਮਿਜ਼ਾਈਲ














